ਲੁਧਿਆਣਾ (30 ਮਈ, 2011): ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜ਼ਾ ਬਰਕਰਾਰ ਰੱਖਣ ਦੇ ਕੇਂਦਰ ਸਰਕਾਰ ਦੇ ਫੈਸਲੇ ਦੇ ਵਿਰੋਧ ਵਿਚ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਦੀ ਤਰੀਕ ਕੱਲ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਮਿਲਣ ਉਪਰੰਤ ਅੰਮ੍ਰਿਤਸਰ ਵਿਖੇ ਐਲਾਨੀ ਜਾਵੇਗੀ। ਅੱਜ ਸਿੱਖਸ ਫਾਰ ਹਿਊਮਨ ਰਾਈਟਸ ਦੇ ਸੱਦੇ ਉੱਤੇ ਲੁਧਿਆਣਾ ਵਿਖੇ ਪਹੁੰਚੀਆਂ ਪੰਥ ਦੀਆਂ ਸਮੂਹ ਜਥੇਬੰਦੀਆਂ ਜਿਨ ਵਿਚ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਵੀ ਸ਼ਾਮਿਲ ਹੈ ਨੇ ਇਕ-ਮਤ ਅਤੇ ਇਕ ਸੁਰ ਹੁੰਦਿਆਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਕੇਂਦਰ ਸਰਕਾਰ ਵੱਲੋਂ ਫਾਂਸੀ ਲਾਉਣ ਦੀ ਕਾਰਵਾਈ ਤੇਜ ਕਰਨ ਦੀ ਨਿਖੇਧੀ ਕਰਦਿਆਂ ਇਸ ਨੂੰ ਦਿੱਲੀ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਮਾਣ ਦੱਸਿਆ ਹੈ। ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਹੱਕ ਵਿਚ ਨਿੱਤਰੀਆਂ ਸਿੱਖ ਜਥੇਬੰਦੀਆਂ ਨੇ ਕੌਮ ਦਾ ਰੋਹ ਅਤੇ ਰੋਸ ਜਤਾਉਣ ਲਈ ਸਰਬਸੰਮਤੀ ਦਾ ਸੱਦਾ ਦਿੱਤਾ ਹੈ ਅਤੇ ਨਾਲ ਹੀ ਸਾਬਕਾ ਜੱਜ ਅਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਡਿਫੈਂਸ ਕਮੇਟੀ ਦੀ ਪੁਨਰ ਸਥਾਪਨਾ ਕੀਤੀ ਹੈ। ਮੀਟਿੰਗ ਵਿਚ ਹਾਜ਼ਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਇਹ ਵੀ ਐਲਾਨ ਕੀਤਾ ਹੈ ਕਿ ਕੱਲ ਇਸ ਮਸਲੇ ਬਾਰੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋ ਰਹੀ ਮੀਟਿੰਗ ਵਿਚ ਵੀ ਸ਼ਮੂਲੀਅਤ ਕੀਤੀ ਜਾਵੇਗੀ।
ਸਿੱਖ ਜਥੇਬੰਦੀਆਂ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ), ਦਲ ਖਾਲਸਾ, ਖਾਲਸਾ ਐਕਸ਼ਨ ਕਮੇਟੀ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਸ੍ਰ. ਅਨੂਪ ਸਿੰਘ ਸੰਧੂ, ਸ਼੍ਰੋਮਣੀ ਅਕਾਲੀ ਦਲ (ਦਿੱਲੀ), ਸ਼੍ਰੋਮਣੀ ਅਕਾਲੀ ਦਲ (ਲੌਂਗੋਵਾਲ), ਖਾਲੜਾ ਮਿਸ਼ਨ ਕਮੇਟੀ ਪ੍ਰਮੁੱਖ ਹਨ, ਨੇ ਕੇਂਦਰ ਦੇ ਇਸ ਫੈਸਲੇ ਨੇ ਸਿੱਖਾਂ ਨਾਲ ਹੋਈਆਂ ਬੇਇਨਸਾਫੀਆਂ ਵਿਚ ਵਾਧਾ ਕਰਾਰ ਦਿੰਦਿਆਂ ਇਸ ਨੂੰ ਘੱਟਗਿਣਤੀਆਂ ਪ੍ਰਤੀ ਭਾਰਤ ਸਰਕਾਰ ਦੇ ਪੱਖਪਾਤੀ ਵਤੀਰੇ ਦੀ ਸਭ ਤੋਂ ਤਾਜ਼ਾ ਮਿਸਾਲ ਦੱਸਿਆ ਹੈ। ਇਸ ਮੌਕੇ ਬੋਲਦਿਆਂ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ, ਬਾਬਾ ਬਲਜੀਤ ਸਿੰਘ ਦਾਦੂਵਾਲ, ਭਾਈ ਕੁਲਬੀਰ ਸਿੰਘ ਬੜਾਪਿੰਡ, ਭਾਈ ਹਰਪਾਲ ਸਿੰਘ ਚੀਮਾ, ਭਾਈ ਕੰਵਰਪਾਲ ਸਿੰਘ ਬਿੱਟੂ, ਸ੍ਰ. ਚਰਨ ਸਿੰਘ ਲੋਹਾਰਾ ਨੇ ਕਿਹਾ ਕਿ ਜਦੋਂ ਪੰਜਾਬ ਦੀ ਸੱਤਾਧਾਰੀ ਧਿਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਵਿਰੋਧੀ ਧਿਰ ਕਾਂਗਰਸ ਪ੍ਰੋ. ਭੁੱਲਰ ਦੀ ਫਾਂਸੀ ਦਾ ਵਿਰੋਧ ਕਰ ਰਹੇ ਹਨ ਤਾਂ ਉਨ•ਾਂ ਨੂੰ ਬਿਨਾ ਦੇਰੀ ਤੋਂ ਪੰਜਾਬ ਵਿਧਾਨ ਸਭਾ ਵਿਚ ਇਸ ਫਾਂਸੀ ਦੇ ਵਿਰੋਧ ਵਿਚ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਣਾ ਚਾਹੀਦਾ ਹੈ। ਅੱਜ ਬੁਲਾਰਿਆਂ ਨੇ ਰੋਹ ਭਰਪੂਰ ਤਕਰੀਰਾਂ ਕਰਦਿਆਂ ਸਪਸ਼ਟ ਕੀਤਾ ਕਿ ਦਿੱਲੀ ਸਰਕਾਰ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਇਹ ਇਕ ਵਿਅਕਤੀ ਜਾਂ ਇਕੱਲੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦਾ ਮਸਲਾ ਨਹੀਂ ਹੈ ਬਲਕਿ ਇਹ ਸਮੁੱਚੇ ਸਿੱਖ ਪੰਥ ਦਾ ਮਸਲਾ ਹੈ। ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਪਿੰਡ ਦਿਆਲਪੁਰਾ ਭਾਈਕਾ ਤੋਂ ਆਏ ਪੰਚਾਇਤੀ ਨੁਮਾਇੰਦਿਆਂ ਨੇ ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਤੇ ਰਜਿਸਟ੍ਰਡ ਜਥੇਬੰਦੀਆਂ ਨੂੰ ਪ੍ਰੋ. ਭੁੱਲਰ ਦੀ ਫਾਂਸੀ ਦੇ ਵਿਰੋਧ ਵਿਚ ਮਤੇ ਪਾਸ ਕਰਕੇ ਭਾਰਤੀ ਰਾਸ਼ਰਟਪਤੀ, ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਭੇਜਣ ਦੀ ਅਪੀਲ ਕੀਤੀ ਹੈ। ਅੱਜ ਸਮੂਹ ਜਥੇਬੰਦੀਆਂ ਵੱਲੋਂ ਬਣਾਈ ਗਈ ਪ੍ਰੋ. ਭੁੱਲਰ ਡਿਫੈਂਸ ਕਮੇਟੀ ਨੇ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਨੂੰ ਇਸ ਮਾਮਲੇ ਵਿਚ ਲੋੜੀਂਦੀ ਕਾਨੂੰਨੀ ਮਦਦ ਮੁਹੱਈਆ ਕਰਵਾਉਣ ਲਈ ਕਿਹਾ ਹੈ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਬੇਨਤੀ ਕੀਤੀ ਹੈ ਕਿ ਉਹ ਸਮੁੱਚੀ ਮੁਹਿੰਮ ਦੀ ਸਰਪ੍ਰਸਤੀ ਕਰਨ।
ਇਸ ਮੌਕੇ ਉੱਤੇ ਪ੍ਰੋ. ਭੁੱਲਰ ਦੇ ਮਾਤਾ ਉਪਕਾਰ ਕੌਰ, ਭੈਣ ਸਰਬਜੀਤ ਕੌਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਤ੍ਰਿਗ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੌਲੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਹਰਵਿੰਦਰ ਸਿੰਘ ਬਿੰਦੀ, ਐਡਹਾਕ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਜਗਦੀਸ਼ ਸਿੰਘ ਝੀਂਡਾ, ਸ਼੍ਰੋਮਣੀ ਅਕਾਲੀ ਦਲ (1920) ਤੋਂ ਜਗਤਾਰ ਸਿੰਘ ਸਹਾਰਨ ਮਾਜਰਾ, ਸ਼੍ਰੋਮਣੀ ਅਕਾਲੀ ਦਲ (ਲੌਂਗੋਵਾਲ) ਤੋਂ ਬਲਦੇਵ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ (ਦਿੱਲੀ) ਤੋਂ ਜਸਵਿੰਦਰ ਸਿੰਘ ਬਲੀਏਵਾਲ ਤੇ ਗੁਰਦੀਪ ਸਿੰਘ ਗੋਸ਼ਾ, ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਤੋਂ ਭਾਈ ਕੁਲਬੀਰ ਸਿੰਘ ਬੜਾਪਿੰਡ ਅਤੇ ਅਮਰੀਕ ਸਿੰਘ ਈਸੜੂ, ਇੰਟਰਨੈਸ਼ਨ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਤੋਂ ਐਡਵੋਕੇਟ ਡੀ. ਐਸ. ਗਿੱਲ, ਪੰਜਾਬ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਤੋਂ ਜਸਟਿਸ ਅਜੀਤ ਸਿੰਘ ਬੈਂਸ (ਰਿਟਾ.), ਸਿੱਖਸ ਫਾਰ ਹਿਊਮਨ ਰਾਈਟਸ ਤੋਂ ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਯੂਥ ਅਕਾਲੀ ਦਲ (ਪੰਚ ਪ੍ਰਧਾਨੀ) ਤੋਂ ਮਨਧੀਰ ਸਿੰਘ, ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਤੋਂ ਬੀਬੀ ਪਰਮਜੀਤ ਕੌਰ ਖਾਲੜਾ, ਪੰਥ ਖਾਲਸਾ ਦਲ ਤੋਂ ਸੂਰਤ ਸਿੰਘ ਖਾਲਸਾ, ਸਰਬ-ਭਾਰਤੀ ਕਿਸਾਨ ਜਥੇਬੰਦੀ ਸਤਨਾਮ ਸਿੰਘ ਬਹਿਰੂ, ਦਮਦਮੀ ਟਕਸਾਲ (ਸੰਗਰਾਵਾਂ) ਤੋਂ ਬਾਬਾ ਸੁਖਵੰਤ ਸਿੰਘ ਅਤੇ ਰਾਜਦੀਪ ਸਿੰਘ, ਦਮਦਮੀ ਟਕਸਾਲ (ਅਜਨਾਲਾ) ਤੋਂ ਭਾਈ ਰਾਮ ਸਿੰਘ, ਅਖੰਡ ਕੀਰਤਨੀ ਜਥਾ ਤੋਂ ਭਾਈ ਆਰ. ਪੀ. ਸਿੰਘ, ਸ੍ਰ. ਗੁਰਤੇਜ ਸਿੰਘ (ਸਾਬਕਾ ਆਈ. ਏ. ਐਸ.), ਸ੍ਰ. ਅਜਮੇਰ ਸਿੰਘ, ਸ੍ਰ. ਕਰਮਜੀਤ ਸਿੰਘ ਚੰਡੀਗੜ, ਸ੍ਰ. ਮਨਵਿੰਦਰ ਸਿੰਘ ਗਿਆਸਪੁਰਾ, ਡਾ. ਭਗਵਾਨ ਸਿੰਘ, ਪ੍ਰੋ. ਕੁਲਬੀਰ ਸਿੰਘ, ਹਰਸ਼ਿੰਦਰ ਸਿੰਘ, ਹੈਲਥ ਕਾਰਪੋਰੇਸ਼ਨ ਦੇ ਮੀਤ ਚੇਅਰਮੈਨ ਸ੍ਰ. ਗੁਰਦੀਪ ਸਿੰਘ ਬਠਿੰਡਾ, ਇੰਸੀਟਿਊਟ ਆਫ ਸਿੱਖ ਸਟਡੀਜ਼ ਤੋਂ ਰਘਬੀਰ ਸਿੰਘ ਢਿੱਲੋਂ, ਕੇਂਦਰੀ ਸ਼੍ਰੀ ਗੁਰੂ ਸਿੰਘ ਸਭਾ ਤੋਂ ਪ੍ਰਿੰ. ਖੁਸ਼ਹਾਲ ਸਿੰਘ, ਖਾਲਸਾ ਐਕਸ਼ਨ ਕਮੇਟੀ ਤੋਂ ਮੋਹਕਮ ਸਿੰਘ, ਦਲ ਖਾਲਸਾ ਤੋਂ ਮਨਜਿੰਦਰ ਸਿੰਘ ਜੰਡੀ ਤੇ ਸਰਬਜੀਤ ਸਿੰਘ ਘੁਮਾਣ, ਏਕ ਨੂਰ ਖਾਲਸਾ ਫੋਜ ਤੋਂ ਭਾਈ ਬਲਜਿੰਦਰ ਸਿੰਘ ਸਰਦੂਲਗੜ, ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਤੋਂ ਭਾਈ ਸੁਖਵਿੰਦਰ ਸਿੰਘ, ਮਾਤਾ ਗੁਜਰੀ ਸਹਾਰਾ ਟ੍ਰਸਟ ਤੋਂ ਕੰਵਰ ਸਿੰਘ ਧਾਮੀ, ਆਲ ਇੰਡੀਆ ਟ੍ਰਾਂਸਪੋਰਟ ਕਾਂਗਰਸ ਤੋਂ ਚਰਨ ਸਿੰਘ ਲੁਹਾਰਾ, ਸਿੱਖ ਸਟੂਡੈਂਟਸ ਫੈਡਰੇਸ਼ਨ ਤੋਂ ਪਰਮਜੀਤ ਸਿੰਘ ਗਾਜ਼ੀ, ਪੰਥਕ ਸੇਵਾ ਲਹਿਰ ਤੋਂ ਬਾਬਾ ਬਲਜੀਤ ਸਿੰਘ ਦਾਦੂਵਾਲ ਤੇ ਬਾਬਾ ਅਵਤਾਰ ਸਿੰਘ ਸਾਧਾਂਵਾਲਾ, ਬਾਬਾ ਰੇਸ਼ਮ ਸਿੰਘ ਖੁਖਰਾਣਾ, ਬਾਬਾ ਅਵਤਾਰ ਸਿੰਘ ਸਾਧਾਂਵਾਲਾ, ਬਾਬਾ ਬਲਬੀਰ ਸਿੰਘ ਲੰਮੇਜੱਟਪੁਰ ਵਾਲੇ, ਗੁਰਬਚਨ ਸਿੰਘ, ਸੰਪਾਦਕ ਮਾਸਿਕ ਹਲੇਮੀ ਰਾਜ, ਸਾਬਕਾ ਐਮ. ਪੀ. ਐਡਵੋਕੇਟ ਰਾਜਦੇਵ ਸਿੰਘ ਖਾਲਸਾ, ਏਕਸ ਕੇ ਬਾਰਕ ਤੋਂ ਡਾ. ਪਰਮਜੀਤ ਸਿੰਘ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸ. ਜਸਵੀਰ ਸਿੰਘ, ਅਰਜਨ ਸਿੰਘ ਸ਼ੇਰਗਿੱਲ (ਅਖੰਡ ਕੀਰਤੀ ਜਥਾ ਇੰਟਰਨੈਸ਼ਨਲ), ਜਾਂਬਾਜ਼ ਫੋਰਸ ਤੋਂ ਬੀਬੀ ਸੁਰਿੰਦਰ ਕੌਰ ਨਿਹਾਲ, ਸਿੱਖ ਨਾਰੀ ਮੰਚ ਤੋਂ ਬੀਬੀ ਬਲਬੀਰ ਕੌਰ ਖਾਲਸਾ, ਜਸਟਿਸ ਫਾਰ ਵਿਕਟਮਜ਼ ਤੋਂ ਬੀਬੀ ਨਿਰਪ੍ਰੀਤ ਕੌਰ, ਸ਼੍ਰੋਮਣੀ ਸਿੱਖ ਸਮਾਜ ਤੋਂ ਲੈਫਟੀਨੈਂਟ ਕਰਨਲ ਗੁਰਦੀਪ ਸਿੰਘ, ਸਿੱਖ ਸਟੂਡੈਂਟਸ ਫੈਡਰੇਸ਼ਨ (ਗਰੇਵਾਲ) ਤੋਂ ਪਰਮਜੀਤ ਸਿੰਘ ਧਰਮਸਿੰਘਵਾਲਾ, ਹਿਊਮਨ ਰਾਈਟਸ ਪ੍ਰੋਟੈਕਸ਼ਨ ਕੌਸਲ ਆਫ ਲਾਇਰਜ਼ ਤੋਂ ਗੁਰਜਿੰਦਰ ਸਿੰਘ ਸਾਹਨੀ ਵੀ ਹਾਜ਼ਰ ਹੋਏ।