ਚੰਡੀਗੜ੍ਹ: ਯੂਨੀਵਰਸਿਟੀ ਗਰਾਂਟ ਕਮਿਸ਼ਨ ਵੱਲੋਂ ਪੰਜਾਬੀ ਭਾਸ਼ਾ ਅਤੇ ਸਿੱਖ ਧਰਮ ਨਾਲ ਸਬੰਧਤ ਯੂਨੀਵਰਸਿਟੀਆਂ ਦੇ ਖੋਜ ਪੱਤਰਾਂ ਨੂੰ ਰੱਦ ਕੀਤੇ ਜਾਣ ਦੇ ਫ਼ੈਸਲੇ ਨੂੰ ਸਿੱਖ ਵਿਦਵਾਨ ਭਾਈ ਅਸ਼ੋਕ ਸਿੰਘ ਬਾਗੜੀਆਂ ਨੇ ਮੰਦਭਾਗਾ ਕਰਾਰ ਦਿੱਤਾ ਹੈ। ਇਸ ਸਬੰਧੀ ਜਾਰੀ ਬਿਆਨ ’ਚ ਫ਼ੈਸਲੇ ’ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਉਨ੍ਹਾਂ ਕਿਹਾ ਕਿ ਯੂਜੀਸੀ ਦਾ ਇਹ ਫ਼ੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਸਿੱਖਾਂ ਲਈ ਇਕ ਤੋਹਫਾ ਹੈ। ਇਸੇ ਵਿਚਾਰ ਧਾਰਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਬਣਾਉਣ ਦਾ ਵੀ ਵਿਰੋਧ ਕੀਤਾ ਸੀ।
ਸਬੰਧਿਤ ਖ਼ਬਰ: ਖੇਤਰੀ ਭਾਸ਼ਾਵਾਂ ‘ਤੇ ਕੇਂਦਰ ਦਾ ਇਕ ਹੋਰ ਵਾਰ
ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਕੇਂਦਰ ਵਿੱਚ ਕਾਬਜ਼ ਭਾਜਪਾ ਨਾਲ ਗੱਠਜੋੜ ਹੈ, ਇਸ ਵਾਸਤੇ ਸ਼੍ਰੋਮਣੀ ਅਕਾਲੀ ਦਲ ਨੂੰ ਇਹ ਫ਼ੈਸਲਾ ਵਾਪਸ ਕਰਵਾਉਣ ਲਈ ਕੇਂਦਰ ਸਰਕਾਰ ’ਤੇ ਦਬਾਅ ਪਾਉਣਾ ਚਾਹੀਦਾ ਹੈ। ਅਜਿਹਾ ਨਾ ਕਰਨ ’ਤੇ ਆਗਾਮੀ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਇਕ ਵਾਰ ਫਿਰ ਸਿੱਖਾਂ ਦੀ ਨਾਰਾਜ਼ਗੀ ਦਾ ਸਾਹਮਣਾ ਕਰਨਾ ਪਵੇਗਾ।
ਸਬੰਧਿਤ ਖ਼ਬਰ: ਯੂਜੀਸੀ ਵਲੋਂ ਪੰਜਾਬੀ ਭਾਸ਼ਾ ਅਤੇ ਧਾਰਮਿਕ ਰਸਾਲਿਆਂ ਨੂੰ ਸਾਜਿਸ਼ ਅਧੀਨ ਰੱਦ ਕੀਤੇ ਜਾਣ ਦਾ ਫੈਂਸਲਾ ਮੰਦਭਾਗਾ: ਬਡੂੰਗਰ