ਆਮ ਖਬਰਾਂ

ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਕਨਹੀਆ ਕੁਮਾਰ ਦੀ ਗ੍ਰਿਫਤਾਰੀ ਖਿਲਾਫ ਰੋਸ ਪ੍ਰਦਰਸ਼ਨ

By ਸਿੱਖ ਸਿਆਸਤ ਬਿਊਰੋ

February 18, 2016

ਚੰਡੀਗੜ੍ਹ: ਜੇਐਨਯੂ ਦੇ ਵਿਦਿਆਰਥੀ ਆਗੂ ਕਨਹੀਆ ਕੁਮਾਰ ਦੀ ਦੇਸ਼ ਧ੍ਰੋਹ ਦੇ ਦੋਸ਼ਾਂ ਅਧੀਨ ਕੀਤੀ ਗਈ ਗ੍ਰਿਫਤਾਰੀ ਵਿਰੁੱਧ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਦਿਆਰਥੀਆਂ ਨੇ ਮੰਗ ਕੀਤੀ ਕਿ ਕਨਹੀਆ ਕੁਮਾਰ ਤੇ ਲੱਗੇ ਦੋਸ਼ਾਂ ਨੂੰ ਖਾਰਿਜ ਕਰਕੇ ਉਸ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਕੇਂਦਰ ਤੇ ਹੋਏ ਇਸ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ ਤੇ ਕੇਂਦਰ ਸਰਕਾਰ ਵਿਰੋਧੀ ਨਾਅਰੇਬਾਜੀ ਕੀਤੀ। ਵਿਦਿਆਰਥੀਆਂ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਸਮੁੱਚੇ ਦੇਸ਼ ਦਾ ਭਗਵਾਂਕਰਨ ਕਰਨਾ ਚਾਹੁੰਦੀ ਹੈ ਤੇ ਭਗਵਾਂਕਰਨ ਵਿਰੁੱਧ ਵਿਚਾਰ ਰੱਖਣ ਕਾਰਨ ਹੀ ਕਨਹੀਆ ਕੁਮਾਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ।

ਇਸ ਦੌਰਾਨ ਭਾਜਪਾ ਦੇ ਵਿਦਿਆਰਥੀ ਸੰਗਠਨ ਏਬੀਵੀਪੀ ਦੇ ਵਿਦਿਆਰਥੀਆਂ ਨੇ ਕਨਹੀਆ ਕੁਮਾਰ ਦੇ ਸਮਰਥਨ ਵਿੱਚ ਹੋ ਰਹੇ ਇਸ ਪ੍ਰਦਰਸ਼ਨ ਨੂੰ ਰਾਸ਼ਟਰ ਵਿਰੋਧੀ ਲੋਕਾਂ ਦੀ ਹਮਾਇਤ ਵਿੱਚ ਕੀਤਾ ਜਾ ਰਿਹਾ ਸਮਾਗਮ ਦੱਸਦਿਆਂ ਇਸ ਦਾ ਵਿਰੋਧ ਕੀਤਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: