March 19, 2016 | By ਸਿੱਖ ਸਿਆਸਤ ਬਿਊਰੋ
ਨਵੀਂ ਦਿੱਲੀ (19 ਮਾਰਚ, 2016): ਤਿਹਾੜ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਜੇਐਨਯੂ ਦੇ ਵਿਦਿਆਰਥੀ ਉਮਰ ਖ਼ਾਲਿਦ ਨੇ ਕਿਹਾ ਕਿ ਦੇਸ਼ ਧ੍ਰੋਹ ਦੇ ਮਾਮਲੇ ‘ਚ ਉਨ੍ਹਾਂ ਨੂੰ ਜੇਲ੍ਹ ਜਾਣ ਦਾ ਕੋਈ ਪਛਤਾਵਾ ਨਹੀਂ ਹੈ। ਸਗੋਂ ਇਸ ਕਥਿਤ ਮਾਮਲੇ ‘ਚ ਗ੍ਰਿਫ਼ਤਾਰ ਹੋਣ ਦਾ ਮੈਨੂੰ ਮਾਣ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵਿਸ਼ੇਸ਼ ਮਾਮਲੇ ‘ਚ ਜੇਲ੍ਹ ਜਾਣ ਦਾ ਸਾਨੂੰ ਕੋਈ ਪਛਤਾਵਾ ਨਹੀਂ ਹੈ।
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀਆਂ ਉਮਰ ਖਾਲਿਦ ਤੇ ਅਨਿਬਰਨ ਨੇ 23 ਫਰਵਰੀ ਨੂੰ ਦਿੱਲੀ ਪੁਲਿਸ ਸਾਹਮਣੇ ਆਤਮ ਸਮਰਪਣ ਕਰ ਦਿੱਤਾ।
ਦੱਸਣਯੋਗ ਹੈ ਕਿ ਜਵਾਹਰਲਾਲ ਨਹਿਰੂ ਯੂਨੀਵਰਸਿਟੀ ਵਿੱਚ 9 ਫਰਵਰੀ ਵਾਲੇ ਦਿਨ ਅਫਜਲ ਗੁਰੂ ਦੀ ਬਰਸੀ ਮਨਾਉਣ ਵਾਲੇ ਵਿਦਿਆਰਥੀਆਂ ਵਿੱਚੋਂ ਕਨ੍ਹਈਆ ਕੁਮਾਰ, ਉਮਰ ਖਾਲਿਦ ਅਤੇ ਅਨਿਰਬਾਨ ਭੱਟਾਚਾਰੀਆ ਨੂੰ ਦਿੱਲੀ ਪੁਲਿਸ ਵੱਲੋਂ ਦੇਸ਼ ਧ੍ਰੋਹ ਦੇ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।
Related Topics: Indian Politics, JNU, Sedition Charges