ਸਿਮਰਨਜੀਤ ਸਿੰਘ ਮਾਨ, ਸਾਬਕਾ ਡੀਜੀਪੀ ਸਰਬਜੀਤ ਸਿੰਘ ਵਿਰਕ (ਫਾਈਲ ਫੋਟੋ)

ਸਿਆਸੀ ਖਬਰਾਂ

ਸਾਬਕਾ ਡੀਜੀਪੀ ਵਿਰਕ ਦੇ ਵਾਪਸ ਲਏ ਕੇਸ ਦਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਸਖ਼ਤ ਨੋਟਿਸ ਲਵੇ : ਮਾਨ

By ਸਿੱਖ ਸਿਆਸਤ ਬਿਊਰੋ

May 19, 2017

ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਪਾਰਟੀ ਦੇ ਮੁੱਖ ਦਫਤਰ ਫਤਿਹਗੜ੍ਹ ਸਾਹਿਬ ਤੋਂ ਬਿਆਨ ਜਾਰੀ ਕਰਕੇ ਸਾਬਕਾ ਡੀਜੀਪੀ ਪੰਜਾਬ ਐਸ.ਐਸ. ਵਿਰਕ ਉਤੇ ਅਦਾਲਤ ਵਿਚ ਚੱਲ ਰਹੇ ਕੇਸ ਨੂੰ ਵਾਪਸ ਲੈਣ ਉਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।

ਸ. ਮਾਨ ਨੇ ਪ੍ਰਤੀਕਰਮ ਜ਼ਾਹਰ ਕਰਦੇ ਹੋਏ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਇਸ ਸੰਗੀਨ ਮਾਮਲੇ ਵਿਚ ਦਖਲ ਦੇਣ ਅਤੇ ਸਿਆਸੀ ਪ੍ਰਭਾਵ ਦੀ ਹੋ ਰਹੀ ਦੁਰਵਰਤੋਂ ਨੂੰ ਰੋਕਣ ਦੀ ਅਪੀਲ ਕੀਤੀ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਐਸ.ਐਸ. ਵਿਰਕ ਉਤੇ ਚੱਲ ਰਹੇ ਕੇਸ ਨੂੰ ਵਾਪਸ ਲੈਣ ਦਾ ਨੋਟਿਸ ਲੈਂਦੇ ਹੋਏ ਕਿਹਾ ਕਿ ਵਿਰਕ ਕੈਪਟਨ ਅਮਰਿੰਦਰ ਦਾ ਚਹੇਤਾ ਹੈ। ਸ. ਮਾਨ ਨੇ ਕਿਹਾ ਕਿ ਜਦੋਂ ਸਿੱਖ ਕੌਮ ਦੇ ਕਤਲੇਆਮ ਦਾ ਗੰਭੀਰ ਮੁੱਦਾ ਸਾਹਮਣੇ ਹੋਵੇ ਤਾਂ ਕਾਨੂੰਨ ਨੂੰ ਆਜ਼ਾਦਆਨਾ ਤੌਰ ‘ਤੇ ਕੰਮ ਕਰਨ ਦੇਣਾ ਚਾਹੀਦਾ ਹੈ। ਪਰ ਦੁੱਖ ਅਤੇ ਅਫ਼ਸੋਸ ਹੈ ਕਿ ਕੈਪਟਨ ਅਮਰਿੰਦਰ ਕੇਵਲ ਵਿਰਕ ਨੂੰ ਹੀ ਨਹੀਂ ਬਚਾਅ ਰਹੇ, ਬਲਕਿ ਸਿੱਖ ਕੌਮ ਦੇ ਇਕ ਹੋਰ ਕਾਤਲ ਡੀਜੀਪੀ ਕੇ.ਪੀ.ਐਸ. ਗਿੱਲ ਨੂੰ ਗੁਲਦਸਤੇ ਭੇਟ ਕਰ ਰਹੇ ਹਨ। ਸ. ਮਾਨ ਨੇ ਕਿਹਾ ਕਿ ਕੈਪਟਨ ਦੀਆਂ ਇਨ੍ਹਾਂ ਗੱਲਾਂ ਨੂੰ ਸਿੱਖ ਕੌਮ ਚੇਤੇ ਰੱਖੇਗੀ।

ਸਬੰਧਤ ਖ਼ਬਰ: ਕੈਪਟਨ ਅਮਰਿੰਦਰ ਨੇ ਕੇ.ਪੀ.ਐਸ. ਗਿੱਲ ਲਈ ਮਹਿੰਗੀ ਐਂਬੂਲੈਂਸਾਂ ਅਤੇ ਡਾਕਟਰਾਂ ਦਾ ਇੰਤਜ਼ਾਮ ਕੀਤਾ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: