ਮਾਨਸਾ : ਖ਼ਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਅਤੇ ਮਨੁੱਖੀ ਅਧਿਕਾਰ ਇਨਸਾਫ਼ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਲੱਗੇ ਧਰਨੇ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਖ਼ਾਲੜਾ ਮਿਸ਼ਨ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਜਗਦੀਪ ਸਿੰਘ ਰੰਧਾਵਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨਸ਼ਿਆਂ ਰਾਹੀਂ ਹੋ ਰਹੀ ਨਸਲਕੁਸ਼ੀ ਦੀ ਨਿਰਪੱਖ ਪੜਤਾਲ ਚਾਹੁੰਦਾ ਹੈ।

Mansa Protest
ਮਾਨਸਾ ਚ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਲਈ ਲੱਗੇ ਮੋਰਚੇ ਦੀ ਤਸਵੀਰ

ਉਨ੍ਹਾਂ ਦੋਸ਼ ਲਾਇਆ ਕਿ ਮਨੂਵਾਦੀ ਧਿਰਾਂ ਵੱਲੋਂ ਸਮੇਂ-ਸਮੇਂ ’ਤੇ ਸਿੱਖਾਂ ਨਾਲ ਵੈਰ ਕਮਾਇਆ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਦੇ ਸਿੱਖਾਂ ਨੂੰ ਜਰਾਇਮ ਪੇਸ਼ਾ ਕਰਾਰ ਦਿੱਤਾ ਗਿਆ, ਕਦੇ ਪੰਜਾਬ ਦੇ ਪਾਣੀਆਂ ਅਤੇ ਬਿਜਲੀ ਦੀ ਲੁੱਟ ਹੋਈ ਅਤੇ ਪੰਜਾਬ ਤੋਂ ਉਸ ਦੀ ਰਾਜਧਾਨੀ ਖੋਹ ਲਈ ਗਈ। ਉਨ੍ਹਾਂ ਦਰਬਾਰ ਸਾਹਿਬ ’ਤੇ ਫ਼ੌਜੀ ਹਮਲੇ, ਨਵੰਬਰ 1984 ਦੇ ਸਿੱਖ ਕਤਲੇਆਮ ਅਤੇ ਸਿੱਖ ਨੌਜਵਾਨਾਂ ਦੇ ਕਥਿਤ ਝੂਠੇ ਪੁਲਿਸ ਮੁਕਾਬਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਈ ਜਸਵੰਤ ਸਿੰਘ ਖ਼ਾਲੜਾ ਵਰਗੇ ਮਨੁੱਖੀ ਅਧਿਕਾਰਾਂ ਲਈ ਆਵਾਜ਼ ਉਠਾਉਣ ਵਾਲਿਆਂ ਨੂੰ ਵੀ ਸ਼ਹੀਦ ਕਰ ਦਿੱਤਾ ਗਿਆ।

Advocae Jagdeep Singh Randhawa
ਐਡਵੋਕੇਟ ਜਗਦੀਪ ਸਿੰਘ ਰੰਧਾਵਾ

ਐਡਵੋਕੇਟ ਰੰਧਾਵਾ ਨੇ ਦੋਸ਼ ਲਾਇਆ ਕਿ ਹੁਣ ਨਸ਼ਿਆਂ ਕਾਰਨ ਸਿੱਖ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ ਅਤੇ ਪੰਜਾਬ ਨੂੰ ਬਰਬਾਦ ਕਰਨ ਵਾਲੀਆਂ ਧਿਰਾਂ ਹੀ ਪੰਜਾਬ ਨੂੰ ਬਚਾਉਣ ਦੇ ਦਾਅਵੇ ਕਰ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਨਸ਼ਿਆਂ ਦੇ ਮਾਮਲੇ ਦੀ ਨਿਰਪੱਖ ਪੜਤਾਲ ਕਰਵਾਈ ਜਾਵੇ ਅਤੇ ਪੰਜਾਬ ਦੇ ਮੁੱਖ ਮੰਤਰੀ ਸਮੇਤ ਡੀਜੀਪੀ ਪੰਜਾਬ ਅਸਤੀਫ਼ਾ ਦੇਣ।

ਇਸ ਮੌਕੇ ਮਨੁੱਖੀ ਅਧਿਕਾਰ ਇਨਸਾਫ਼ ਸੰਘਰਸ਼ ਕਮੇਟੀ ਦੇ ਚੇਅਰਮੈਨ ਬਾਬਾ ਦਰਸ਼ਨ ਸਿੰਘ, ਹਰਮਨਦੀਪ ਸਿੰਘ ਸਰਹਾਲੀ, ਜਥੇਦਾਰ ਨਿਰਮਲ ਸਿੰਘ, ਸਤਵਿੰਦਰ ਸਿੰਘ ਪਲਾਸੌਰ ਅਤੇ ਹੋਰ ਨੁਮਾਇੰਦਿਆਂ ਨੇ ਭਾਈ ਪਰਵਿੰਦਰ ਸਿੰਘ ਦੇ ਪਿਤਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਭਾਈ ਪਰਵਿੰਦਰ ਸਿੰਘ ਦੀ ਕੁਰਬਾਨੀ ਅਜਾਈਂ ਨਹੀਂ ਜਾਵੇਗੀ ਅਤੇ ਨਸ਼ਿਆਂ ਦੇ ਮਾਮਲੇ ਵਿੱਚ ਨਿਆਂ ਯਕੀਨੀ ਬਣਾਉਣ ਲਈ ਸੰਘਰਸ਼ ਜਾਰੀ ਰਹੇਗਾ।

ਆਗੂਆਂ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਲਈ ਕਮਿਸ਼ਨ ਬਣਾਇਆ ਜਾਵੇ, ਤਾਂ ਜੋ ਨਸ਼ਿਆਂ ਦੇ ਮਾਮਲੇ ਵਿੱਚ ਕਥਿਤ ਤੌਰ ’ਤੇ ਸ਼ਾਮਲ ਰਾਜਨੀਤਿਕ ਧਿਰਾਂ ਅਤੇ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਜਾਨ ਗੁਆਉਣ ਵਾਲੇ ਨੌਜਵਾਨਾਂ ਦੀਆਂ ਮੌਤਾਂ ਪਿੱਛੇ ਦੇ ਕਾਰਨਾਂ ਦੀ ਵੀ ਪੜਤਾਲ ਹੋਣੀ ਚਾਹੀਦੀ ਹੈ।


[gview file=”https://sikhsiyasatnews.info/wp-content/uploads/sites/2/2026/10/Khalra-Mission-Organisation-press-note-26-oct-2026.pdf” height=”750px” width=”100%” save=”1″]

Comments

comments