February 13, 2019 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਲੰਘੇ ਕੱਲ 1 ਪੀ.ਸੀ.ਐਸ. ਅਤੇ 13 ਆਈ. ਏ. ਐਸ. ਅਫਸਰਾਂ ਦੇ ਤਬਾਦਲੇ ਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ। ਸਰਕਾਰੀ ਨੁਮਾਇੰਦੇ ਨੇ ਕਿਹਾ ਕਿ ਇਹ ਹੁਕਮ ਤੁਰੰਤ ਅਮਲ ਵਿਚ ਆ ਗਏ ਹਨ।
ਬੁਲਾਰੇ ਨੇ ਦੱਸਿਆ ਕਿ ਆਈ.ਏ.ਐਸ. ਅਧਿਕਾਰੀਆਂ ਵਿੱਚ ਚੰਦਰ ਗੈਂਦ ਨੂੰ ਡਿਪਟੀ ਕਮਿਸ਼ਨਰ, ਫਿਰੋਜ਼ਪੁਰ, ਧਰਮ ਪਾਲ ਨੂੰ ਮੁੱਖ ਪ੍ਰਸ਼ਾਸਕ, ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ, ਐਸ.ਏ.ਐਸ. ਨਗਰ ਤੇ ਵਾਧੂ ਚਾਰਜ ਵਿਸ਼ੇਸ਼ ਸਕੱਤਰ, ਹਾਊਸਿੰਗ ਐਂਡ ਅਰਬਨ ਡਿਵਲਪਮੈਂਟ, ਬਲਵਿੰਦਰ ਸਿੰਘ ਧਾਲੀਵਾਲ ਨੂੰ ਡਾਇਰੈਕਟਰ, ਸਮਾਜਿਕ ਨਿਆਂ, ਸ਼ਸ਼ਕਤੀਕਰਨ ਅਤੇ ਘੱਟ ਗਿਣਤੀ ਤੇ ਵਾਧੂ ਚਾਰਜ ਕਾਰਜਕਾਰੀ ਡਾਇਰੈਕਟਰ, ਪੰਜਾਬ ਸਟੇਟ ਸ਼ਡਿਊਲਡ ਕਾਸਟਸ ਲੈਂਡ ਡਿਵਲਪਮੈਂਟ ਅਤੇ ਵਿੱਤ ਕਾਰਪੋਰੇਸ਼ਨ, ਇੰਦੂ ਮਲਹੋਤਰਾ ਨੂੰ ਡੀ.ਪੀ.ਆਈ. (ਕਾਲਜਿਜ਼) ਅਤੇ ਵਾਧੂ ਚਾਰਜ ਮੈਨੇਜਿੰਗ ਡਾਇਰੈਕਟਰ, ਪੰਜਾਬ ਵਿੱਤ ਕਾਰਪੋਰੇਸ਼ਨ, ਗੁਰਲਵਲੀਨ ਸਿੰਘ ਸਿੱਧੂ ਨੂੰ ਡਿਪਟੀ ਕਮਿਸ਼ਨਰ, ਫਰੀਦਕੋਟ, ਮੁਹੰਮਦ ਤਇਅਬ ਨੂੰ ਡਾਇਰੈਕਟਰ ਜਨਰਲ, ਸਕੂਲ ਸਿੱਖਿਆ ਅਤੇ ਵਾਧੂ ਚਾਰਜ ਸਕੱਤਰ, ਪੰਜਾਬ ਸਕੂਲ ਸਿੱਖਿਆ ਬੋਰਡ, ਮਨਜੀਤ ਸਿੰਘ ਬਰਾੜ ਨੂੰ ਡਾਇਰੈਕਟਰ, ਇੰਡਸਟਰੀਜ਼ ਅਤੇ ਕਾਮਰਸ ਅਤੇ ਵਾਧੂ ਚਾਰਜ ਮੈਨੇਜਿੰਗ ਡਾਇਰੈਕਟ, ਪੰਜਾਬ ਐਲਕਲੀਜ਼ ਐਂਡ ਕੈਮੀਕਲਜ਼ ਲਿਮਟਿਡ, ਦਵਿੰਦਰ ਪਾਲ ਸਿੰਘ ਖਰਬੰਦਾ ਨੂੰ ਡਿਪਟੀ ਕਮਿਸ਼ਨਰ, ਕਪੂਰਥਲਾ, ਪ੍ਰਸ਼ਾਂਤ ਕੁਮਾਰ ਗੋਇਲ ਨੂੰ ਡਿਪਟੀ ਕਮਿਸ਼ਨਰ , ਫ਼ਤਿਹਗੜ੍ਹ ਸਾਹਿਬ, ਸ਼ਿਵਦੁਲਾਰ ਸਿੰਘ ਢਿੱਲੋਂ ਨੂੰ ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਅਤੇ ਵਾਧੂ ਚਾਰਜ ਸੀ.ਈ.ਓ. , ਪੰਜਾਬ ਸਟੇਟ ਸਿਵਲ ਏਵੀਏਸ਼ਨ ਕੌਂਸਲ, ਰਾਜੀਵ ਪਰਾਸ਼ਰ ਨੂੰ ਵਿਸ਼ੇਸ਼ ਸਕੱਤਰ, ਆਮਦਨ ਅਤੇ ਮੁੜ ਵਸੇਬਾ ਅਤੇ ਵਾਧੂ ਚਾਰਜ ਸਕੱਤਰ, ਪੰਜਾਬ ਸਟੇਟ ਬੋਰਡ ਫਾਰ ਤਕਨੀਤੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਕਮਲਦੀਪ ਸਿੰਘ ਸੰਘਾ ਨੂੰ ਸਕੱਤਰ, ਪੰਜਾਬ ਸਟੇਟ ਐਗਰੀਕਲਚਰਲ ਮਾਰਕਿਿਟੰਗ ਬੋਰਡ ਅਤੇ ਵਾਧੂ ਚਾਰਜ ਸਕੱਤਰ, ਪੰਜਾਬ ਰਾਜ ਪੇਂਡੂ ਵਿਕਾਸ ਬੋਰਡ ਅਤੇ ਤੇਜ ਪ੍ਰਤਾਪ ਸਿੰਘ ਫੂਲਕਾ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਲਗਾਇਆ ਗਿਆ ਹੈ।
ਇਸੇ ਤਰ੍ਹਾਂ ਕਰਨੈਲ ਸਿੰਘ ਪੀ.ਸੀ.ਐਸ. ਨੂੰ ਵਧੀਕ ਸਕੱਤਰ, ਕਾਰਪੋਰੇਸ਼ਨ ਅਤੇ ਵਾਧੂ ਚਾਰਜ ਵਧੀਕ ਮੈਨੇਜਿੰਗ ਡਾਇਰੈਕਟਰ/ਚੀਫ਼ ਆਪਰੇਟਿੰਗ ਅਫ਼ਸਰ, ਮਿਲਕਫੈੱਡ ਤੈਨਾਤ ਕੀਤਾ ਗਿਆ ਹੈ। ਕਰਨੈਲ ਸਿੰਘ ਆਪਣੀਆਂ ਨਵੀਆਂ ਨਿਯੁਕਤੀਆਂ ਦੇ ਨਾਲ ਨਾਲ ਦਫ਼ਤਰ, ਮੁੱਖ ਚੋਣ ਅਫ਼ਸਰ ਵਿਖੇ ਆਪਣਾ ਕੰਮਕਾਜ ਜਾਰੀ ਰੱਖਣਗੇ।
Related Topics: Congress Government in Punjab 2017-2022, Punjab Government, Punjab Transfers