Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
KISAN BHAWAN CHANDIGARGH

ਪੁਲਿਸ ਜਬਰ ਅਤੇ ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਦਰਦੀ ਜਥੇਬੰਦੀਆਂ ਦੀ ਹੋਈ ਸਾਂਝੀ ਮੀਟਿੰਗ

ਪੁਲਿਸ ਜਬਰ ਅਤੇ ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਦਰਦੀ ਜਥੇਬੰਦੀਆਂ ਦੀ ਹੋਈ ਸਾਂਝੀ ਮੀਟਿੰਗ

ਚੰਡੀਗੜ੍ਹ –  ਪੰਜਾਬ ਵਿੱਚ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਵੱਖ-ਵੱਖ ਵਰਗਾਂ ਉੱਤੇ ਹੋ ਰਹੇ ਸਰਕਾਰੀ ਤੇ ਪੁਲਿਸ ਜਬਰ ਨੂੰ ਠੱਲ੍ਹ ਪਾਉਣ ਲਈ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਸੱਦੇ ’ਤੇ 27 ਸਤੰਬਰ 2026 ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਪੰਜਾਬ ਦਰਦੀ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਧਾਰਮਿਕ, ਸਮਾਜਿਕ ਅਤੇ ਨੌਜਵਾਨ ਜਥੇਬੰਦੀਆਂ ਸਮੇਤ ਕਰੀਬ 36 ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਪ੍ਰਭਾਵ ਅਤੇ ਵੱਖ-ਵੱਖ ਵਰਗਾਂ ਉੱਤੇ ਹੋ ਰਹੇ ਪੁਲਿਸ ਤਸ਼ੱਦਦ ਦੇ ਮੁੱਦਿਆਂ ’ਤੇ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਬੁਲਾਰਿਆਂ ਨੇ ਪੰਜਾਬ ਦੀ ਮੌਜੂਦਾ ਸਥਿਤੀ ਅਤੇ ਭਵਿੱਖ ਬਾਰੇ ਆਪਣੀ ਚਿੰਤਾ ਪ੍ਰਗਟ ਕਰਦਿਆਂ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਸਾਂਝੇ ਯਤਨ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।

Kisan Bhawan Chandigarh Seminar
ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਪੰਜਾਬ ਦਰਦੀ ਜਥੇਬੰਦੀਆਂ ਦੀ ਮੀਟਿੰਗ ਦੌਰਾਨ ਹਾਜਰ ਮੈਂਬਰ

ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪੰਜਾਬ ਦੇ ਇਨ੍ਹਾਂ ਮਸਲਿਆਂ ’ਤੇ ਸਾਂਝੀ ਰਣਨੀਤੀ ਤਿਆਰ ਕਰਨ ਲਈ ਸ਼ਾਮਲ ਹੋਈਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਵਿੱਚੋਂ  ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਸ ਕਮੇਟੀ ਵੱਲੋਂ ਮੀਟਿੰਗ ਵਿੱਚ ਸ਼ਾਮਲ ਨਾ ਹੋ ਸਕੀਆਂ ਪੰਜਾਬ ਦੀਆਂ ਹੋਰ ਜਥੇਬੰਦੀਆਂ ਨਾਲ ਵੀ ਸੰਪਰਕ ਕੀਤਾ ਜਾਵੇਗਾ, ਤਾਂ ਜੋ ਨਸ਼ਿਆਂ ਅਤੇ ਪੁਲਿਸ ਜਬਰ ਵਿਰੁੱਧ ਸਾਂਝਾ ਮੰਚ ਤਿਆਰ ਕੀਤਾ ਜਾ ਸਕੇ। ਆਗੂਆਂ ਨੇ ਦੱਸਿਆ ਕਿ ਸਾਰੀਆਂ ਜਥੇਬੰਦੀਆਂ ਨਾਲ ਰਾਬਤਾ ਕਾਇਮ ਕਰਨ ਤੋਂ ਬਾਅਦ ਚੰਡੀਗੜ੍ਹ ਵਿਖੇ ਇੱਕ ਹੋਰ ਮੀਟਿੰਗ ਸੱਦੀ ਜਾਵੇਗੀ। ਇਸ ਮੀਟਿੰਗ ਵਿੱਚ ਇਨ੍ਹਾਂ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਚਰਚਾ ਕਰਕੇ ਭਵਿੱਖ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਅਗਲੀ ਮੀਟਿੰਗ ਦੀ ਤਰੀਕ ਬਾਰੇ ਮੀਡੀਆ ਰਾਹੀਂ ਪੰਜਾਬ ਵਾਸੀਆਂ ਨੂੰ ਜਾਣੂ ਕਰਵਾਇਆ ਜਾਵੇਗਾ।

ਇਸ ਮੌਕੇ ਕਿਸਾਨਾਂ ਦੇ ਹੋਰਨਾਂ ਮਸਲਿਆਂ ’ਤੇ ਵੀ ਵਿਚਾਰ ਕਰਦਿਆਂ ਫੈਸਲਾ ਕੀਤਾ ਗਿਆ ਕਿ ਕਿਸਾਨੀ ਮਸਲਿਆਂ ਸਬੰਧੀ ਪਿੰਡਾਂ ਵਿੱਚ ਬੋਰਡ ਲਗਾ ਕੇ ਸਾਰੀਆਂ ਸਿਆਸੀ ਧਿਰਾਂ ਨੂੰ ਇਨ੍ਹਾਂ ਬਾਰੇ ਸਵਾਲ ਪੁੱਛੇ ਜਾਣਗੇ।

ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਕੌਮੀ ਕਨਵੀਨਰ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ, ਸਤਨਾਮ ਸਿੰਘ ਬਹਿਰੂ, ਅਮਰਜੀਤ ਸਿੰਘ ਰੜਾ, ਸੁਖਦੇਵ ਸਿੰਘ ਭੋਜਰਾਜ, ਮਨਜੀਤ ਸਿੰਘ ਰਾਏ, ਸਤਨਾਮ ਸਿੰਘ ਬਾਗੜੀਆਂ, ਕਾਕਾ ਸਿੰਘ ਕੋਟੜਾ, ਅਜੇਪਾਲ ਸਿੰਘ ਬਰਾੜ, ਬਾਪੂ ਹਰਚਰਨ ਸਿੰਘ ਹਵਾਰਾ, ਭਾਈ ਪਰਮਜੀਤ ਸਿੰਘ ਗਾਜ਼ੀ, ਪਰਮਜੀਤ ਸਿੰਘ ਮੰਡ, ਰੋਮਨਜੀਤ ਸਿੰਘ, ਸੁਖਵਿੰਦਰ ਸਿੰਘ ਢਿੱਲਵਾਂ, ਅਮਰਿੰਦਰ ਸਿੰਘ ਹੈਪੀ, ਮਲਕੀਤ ਸਿੰਘ ਮਲਵਈ, ਸ਼ੇਰਾ ਅਠਵਾਲ, ਰਜਿੰਦਰ ਸਿੰਘ ਜਫਰਵਾਲ, ਸੋਨੂ ਔਲਖ, ਬਲਜੀਤ ਸਿੰਘ ਤੱਗੜ, ਕਵਲਜੀਤ ਸਿੰਘ ਖੁਸ਼ਹਾਲਪੁਰ, ਗੁਰਦੀਪ ਸਿੰਘ ਬਠਿੰਡਾ, ਲੱਖਾ ਸਿਧਾਣਾ, ਨਵਦੀਪ ਜਲਵੇੜਾ, ਭਾਨਾ ਸਿੱਧੂ, ਮੋਹਨਜੀਤ ਸਿੰਘ ਸ਼ੇਰੋਂ, ਐਡਵੋਕੇਟ ਕੁੰਵਰਜੀਤ ਸਿੰਘ, ਐਡਵੋਕੇਟ ਗੁਰਜੀਤ ਸਿੰਘ, ਦਰਸ਼ਨ ਸਿੰਘ ਲਾਡੀ, ਅਮਨਦੀਪ ਸਿੰਘ ਬੈਂਸ ਅਤੇ ਜਸਵਿੰਦਰ ਸਿੰਘ ਅਕੋਈ ਸਮੇਤ ਹੋਰ ਆਗੂ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇੰਟਰਨੈਸ਼ਨਲ ਸਿੱਖ ਕਨਫੈਡਰੇਸ਼ਨ ਵੱਲੋਂ 27 ਜੂਨ 2026 ਦਿਨ ਸ਼ਨਿੱਚਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ 36 ਸਥਿਤ ਪੀਪਲਸ ਕਨਵੈਂਸ਼ਨ ਸੈਂਟਰ ਵਿਖੇ “ਅਕਾਲ ਤਖਤ: ਸਿਧਾਂਤ ਅਤੇ ਸੰਸਥਾਨ” ਵਿਸ਼ੇ ਉੱਪਰ ਇੱਕ ਵਿਚਾਰ ਚਰਚਾ ਕਰਵਾਈ
ਸਿੱਖ ਜਥਾ ਮਾਲਵਾ ਵੱਲੋਂ ਇਲਾਕੇ ਦੀ ਸੰਗਤ ਅਤੇ ਗੁਰਦੁਆਰਾ ਸਾਹਿਬ ਪਾਤਿਸਾਹੀ ਨੌਵੀਂ ਭਵਾਨੀਗੜ੍ਹ ਦੇ ਸਹਿਯੋਗ ਨਾਲ ਤੀਜੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਪਾਤਿਸਾਹੀ ਨੌਵੀਂ ਭਵਾਨੀਗੜ੍ਹ ਵਿਖੇ ਸਮਾਗਮ
ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026’ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਵਿਚ ਦੁਨੀਆਦਾਰੀ ਸਰਕਾਰ ਦੀ ਗੈਰਸਿਧਾਂਤਕ ਤੇ ਅਧਾਰਹੀਣ ਦਖਲਅੰਦਾਜ਼ੀ ਹੈ ਜਿਸ
ਪਿੰਡ ਪੰਜਵੜ ਦੇ ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਚੀਫ ਖਾਲਸਤਾਨ ਕਮਾਂਡੋ ਫੋਰਸ ਦੇ ਆਗੂ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ ਦਾ ਤੀਜਾ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: