ਆਮ ਖਬਰਾਂ

ਪੰਜਾਬ ਬੋਰਡ ਵੱਲੋਂ ਦਸਵੀਂ ਜਮਾਤ ਦੇ ਪਰਚੇ 12 ਮਾਰਚ ਤੋਂ ਅਤੇ ਬਾਰ੍ਹਵੀਂ ਜਮਾਤ ਦੇ ਪਰਚੇ 28 ਫਰਵਰੀ ਤੋਂ, 2707 ਪ੍ਰੀਖਿਆ ਕੇਂਦਰ ਬਣਾਏ

January 30, 2018 | By

ਚੰਡੀਗੜ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਨੂੰ ਨਕਲ ਰਹਿਤ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਸੂਬੇ ਵਿੱਚ 2707 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਹਨ। ਇਨ੍ਹਾਂ ਪ੍ਰੀਖਿਆ ਕੇਂਦਰਾਂ ਵਿੱਚ ਦੋਵੇਂ ਜਮਾਤਾਂ ਦੇ 7 ਲੱਖ 42 ਹਜ਼ਾਰ ਵਿਿਦਆਰਥੀ ਹਾਜ਼ਰ ਹੋਣਗੇ।

ਸਿੱਖਿਆ ਵਿਭਾਗ ਦੇ ਸਕੱਤਰ-ਕਮ-ਸਕੂਲ ਬੋਰਡ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਨਕਲ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਰਹੱਦੀ ਇਲਾਕੇ ਵਿੱਚ ਉਡਣ ਦਸਤਿਆਂ ਵੱਲੋਂ ਤਿੱਖੀ ਨਜ਼ਰ ਰੱਖੀ ਜਾਵੇਗੀ। ਉਨ੍ਹਾਂ ਸਪੱਸ਼ਟ ਆਖਿਆ ਕਿ ਪ੍ਰੀਖਿਆ ਡਿਊਟੀ ਵਿੱਚ ਲਾਪਰਵਾਹੀ ਅਤੇ ਨਕਲ ਕਰਵਾਉਣ ਵਾਲੇ ਅਮਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਬਾਰ੍ਹਵੀਂ ਦੀ ਸਾਲਾਨਾ ਪ੍ਰੀਖਿਆ (ਸਮੇਤ ਓਪਨ ਸਕੂਲ) ਸ਼ਾਮ ਦੇ ਸੈਸ਼ਨ ਵਿੱਚ 28 ਫਰਵਰੀ ਤੋਂ 24 ਮਾਰਚ ਤੱਕ ਲਈ ਜਾਵੇਗੀ। ਪ੍ਰੀਖਿਆ ਦਾ ਸਮਾਂ ਦੁਪਹਿਰ 2 ਵਜੇ ਤੋਂ ਸ਼ਾਮ 5.15 ਵਜੇ ਤੱਕ ਹੋਵੇਗਾ ਜਦੋਂਕਿ ਦਸਵੀਂ ਜਮਾਤ (ਸਮੇਤ ਓਪਨ ਸਕੂਲ) ਸਵੇਰ ਦੇ ਸੈਸ਼ਨ ਵਿੱਚ 12 ਮਾਰਚ ਤੋਂ 31 ਮਾਰਚ ਤੱਕ ਹੋਵੇਗੀ। ਪ੍ਰੀਖਿਆ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 1.15 ਵਜੇ ਤੱਕ ਦਾ ਹੋਵੇਗਾ।

ਉਨ੍ਹਾਂ ਦੱਸਿਆ ਕਿ ਸਾਰੇ ਪ੍ਰੀਖਿਆ ਕੇਂਦਰ ਸਰਕਾਰੀ ਅਤੇ ਸਿੱਖਿਆ ਬੋਰਡ ਨਾਲ ਐਫੀਲੀਏਟਿਡ ਸਕੂਲਾਂ ਦੇ ਕੈਂਪਸ ਵਿੱਚ ਹੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਵਰ੍ਹੇ ਹੁਣ ਤੱਕ ਦਸਵੀਂ ਦੀ ਪ੍ਰੀਖਿਆ ਲਈ ਸਰਕਾਰੀ, ਓਪਨ ਸਕੂਲ ਅਤੇ ਪ੍ਰਾਈਵੇਟ ਤੌਰ ’ਤੇ ਪ੍ਰੀਖਿਆ ਵਿੱਚ ਲਗਭਗ 4 ਲੱਖ 5 ਹਜ਼ਾਰ ਵਿਿਦਆਰਥੀ ਪ੍ਰੀਖਿਆ ਵਿੱਚ ਬੈਠਣਗੇ। ਬਾਰ੍ਹਵੀਂ ਦੀ ਪ੍ਰੀਖਿਆ ਵਿੱਚ 3 ਲੱਖ 37 ਹਜ਼ਾਰ ਵਿਿਦਆਰਥੀ ਪ੍ਰੀਖਿਆ ਦੇਣਗੇ। ਉਨ੍ਹਾਂ ਦੱਸਿਆ ਕਿ ਐਤਕੀਂ ਦਸਵੀਂ ਅਤੇ ਬਾਰ੍ਹਵੀਂ ਦੀਆਂ ਫਰਵਰੀ ਅਤੇ ਮਾਰਚ ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਲਈ ‘ਸੈਲਫ ਸੈਂਟਰ’ ਨਹੀਂ ਬਣਾਏ ਜਾ ਰਹੇ ਹਨ।

ਚੇਅਰਮੈਨ ਨੇ ਦੱਸਿਆ ਕਿ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਵੱਲੋਂ ਪ੍ਰਾਪਤ ਸੂਚੀਆਂ ਦੇ ਆਧਾਰ ’ਤੇ ਹੀ ਪ੍ਰੀਖਿਆ ਕੇਂਦਰਾਂ ਦੀ ਸੂਚੀ ਤਿਆਰ ਕੀਤੀ ਗਈ ਹੈ ਅਤੇ ਇਸ ਗੱਲ ਦਾ ਪੂਰਾ ਧਿਆਨ ਵਿੱਚ ਰੱਖਿਆ ਗਿਆ ਹੈ ਕਿ ਕੋਈ ਵੀ ਪ੍ਰੀਖਿਆ ਕੇਂਦਰ 5-7 ਕਿਲੋਮੀਟਰ ਦੇ ਘੇਰੇ ਵਿੱਚ ਹੋਵੇ ਤਾਂ ਜੋ ਵਿਿਦਆਰਥੀਆਂ ਨੂੰ ਆਉਣ ਜਾਣ ਵਿੱਚ ਕੋਈ ਮੁਸ਼ਕਲ ਨਾ ਹੋਵੇ।

ਸਕੂਲ ਬੋਰਡ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਸੁਣਨ ਤੋਂ ਅਸਮਰੱਥ ਪ੍ਰੀਖਿਆਰਥੀਆਂ ਨੂੰ ਵੱਖਰਾ ਪ੍ਰਸ਼ਨ ਪੱਤਰ (ਕੋਡ) ਦਿੱਤਾ ਜਾਵੇਗਾ। ਸਾਰੇ ਵਿਿਦਆਰਥੀਆਂ ਨੂੰ ਪ੍ਰਸ਼ਨ ਪੱਤਰ ਪੜ੍ਹਨ ਲਈ 15 ਮਿੰਟ ਦਾ ਵਾਧੂ ਸਮਾਂ ਦਿੱਤਾ ਜਾਵੇਗਾ। ਇੰਜ ਹੀ ਨੇਤਰਹੀਣ, ਗੂੰਗੇ ਬੋਲੇ ਤੇ ਅਪੰਗ ਪ੍ਰੀਖਿਆਰਥੀਆਂ ਨੂੰ ਪੇਪਰ ਹੱਲ ਕਰਨ ਲਈ ਹਰੇਕ ਇੱਕ ਘੰਟੇ ਪਿੱਛੇ 20 ਮਿੰਟ ਦਾ ਵਾਧੂ ਸਮਾਂ ਦਿੱਤਾ ਜਾਵੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: