Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਕੌਮਾਂਤਰੀ ਪੰਜਾਬੀ ਕਾਨਫਰੰਸ ਦਾ ਆਗਾਜ਼

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਕੌਮਾਂਤਰੀ ਪੰਜਾਬੀ ਕਾਨਫਰੰਸ ਦਾ ਆਗਾਜ਼

ਫ਼ਤਹਿਗੜ੍ਹ ਸਾਹਿਬ: ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਸਿੱਖ ਵਿਦਿਅਕ ਕੌਂਸਲ (ਯੂ.ਕੇ.) ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਪੰਜਾਬੀ ਕਾਨਫਰੰਸ ਦਾ ਆਗਾਜ਼ ਕੀਤਾ ਗਿਆ। ‘ਪੰਜਾਬ ਅਤੇ ਸਿੱਖੀ: ਅਵਾਸ ਅਤੇ ਪਰਵਾਸ ਦੇ ਸਰੋਕਾਰ’ ਵਿਸ਼ੇ ‘ਤੇ ਅਧਾਰਿਤ ਇਸ ਕਾਨਫਰੰਸ ਦਾ ਮੁੱਖ ਮਨੋਰਥ ਮਨੁੱਖੀ ਹਿਜਰਤ ਅਤੇ ਪਰਵਾਸ ਦੇ ਬਹੁ-ਪੱਖੀ ਪਹਿਲੂਆਂ ਦੀ ਪੜਚੋਲ ਕਰਨਾ ਹੈ।

ਕਾਨਫਰੰਸ ਦੇ ਪਹਿਲੇ ਦਿਨ ਉਦਘਾਟਨੀ ਸਮਾਗਮ ਦੌਰਾਨ ਵਿਦਵਾਨਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਦੀ ਪ੍ਰਧਾਨਗੀ ਉਪ-ਕੁਲਪਤੀ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਕੀਤੀ। ਸਵਾਗਤੀ ਭਾਸ਼ਣ ਦਿੰਦਿਆਂ ਪੰਜਾਬੀ ਵਿਭਾਗ ਦੇ ਮੁਖੀ ਡਾ. ਸਿਕੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਅਤੇ ਵਿਦਵਾਨਾਂ ਦਾ ਸਵਾਗਤ ਕੀਤਾ ਅਤੇ ਕਾਨਫਰੰਸ ਦੀ ਰੂਪ-ਰੇਖਾ ਬਾਰੇ ਜਾਣਕਾਰੀ ਦਿੱਤੀ। ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਉਪ-ਕੁਲਪਤੀ ਨੇ ਪਰਦੇਸਾਂ ਵਿੱਚ ਰਹਿ ਰਹੇ ਪੰਜਾਬੀ ਵਿਦਿਆਰਥੀਆਂ ਨੂੰ ਦਰਪੇਸ਼ ਚੁਣੌਤੀਆਂ ‘ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਤਨ ਵਿੱਚ ਰਹਿ ਕੇ ਰੁਜ਼ਗਾਰ ਦੇ ਨਵੇਂ ਵਸੀਲੇ ਪੈਦਾ ਕਰਨ  ਲਈ ਪ੍ਰੇਰਿਤ ਕੀਤਾ

ਉਦਘਾਟਨੀ ਭਾਸ਼ਣ ਦੌਰਾਨ ਵਿੱਦਿਅਕ ਮਾਮਲਿਆਂ ਦੇ ਡੀਨ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਨੇ ਪਰਵਾਸ ਦੇ ਸਿੱਖਿਆ ਪ੍ਰਣਾਲੀ ‘ਤੇ ਪੈ ਰਹੇ ਪ੍ਰਭਾਵਾਂ ਬਾਰੇ ਚਰਚਾ ਕੀਤੀ ਅਤੇ ਇਸ ਵਿਸ਼ੇ ਨੂੰ ਪੰਜਾਬੀਅਤ ਅਤੇ ਸਿੱਖੀ ਦੀ ਹੋਂਦ ਨਾਲ ਜੋੜਿਆ।

ਡਾ. ਪਰਿਤ ਪਾਲ ਸਿੰਘ ਪ੍ਰਬੰਧਕਾਂ ਨਾਲ ਡਾ. ਨਵਰੀਤ ਕੌਰ ਦਾ ਸਨਮਾਨ ਕਰਦੇ ਹੋਏ

ਪਹਿਲੇ ਦਿਨ ਦੇ ਵੱਖ-ਵੱਖ ਇਜਲਾਸਾਂ ਵਿੱਚ ਦੇਸ਼-ਵਿਦੇਸ਼ ਤੋਂ ਆਏ ਵਿਦਵਾਨਾਂ ਨੇ ਆਪਣੇ ਖੋਜ ਪੱਤਰ ਪੇਸ਼ ਕੀਤੇ। ਪੰਜਾਬ ਯੂਨੀਵਰਸਿਟੀ ਤੋਂ ਡਾ. ਨਵਰੀਤ ਕੌਰ ਨੇ ਪੰਜਾਬ ਦੀ ਵਸੋਂ ਉੱਤੇ ਪਰਵਾਸ ਦੇ ਸਮਾਜਿਕ ਅਤੇ ਰਾਜਸੀ ਪ੍ਰਭਾਵਾਂ ਬਾਰੇ ਅਹਿਮ ਨੁਕਤੇ ਸਾਂਝੇ ਕੀਤੇ। ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਪ੍ਰੋ. ਸਤਨਾਮ ਸਿੰਘ ਦਿਓਲ ਨੇ ਕਿਸਾਨੀ ਸੰਕਟ ਅਤੇ ਸਿੱਖ ਪਛਾਣ ਨਾਲ ਜੁੜੇ ਰਾਜਨੀਤਕ ਸਵਾਲਾਂ ਉੱਤੇ ਵਿਚਾਰ ਰੱਖੇ। ਖਡੂਰ ਸਾਹਿਬ ਤੋਂ ਡਾ. ਕੰਵਲਜੀਤ ਸਿੰਘ ਨੇ 1984 ਦੇ ਘੱਲੂਘਾਰੇ ਤੋਂ ਬਾਅਦ ਪੰਜਾਬੀ ਪਰਵਾਸ ਵਿੱਚ ਆਏ ਬਦਲਾਵਾਂ ਬਾਰੇ ਆਪਣਾ ਖੋਜ ਪੱਤਰ ਪੇਸ਼ ਕੀਤਾ। ਇਸ ਤੋਂ ਇਲਾਵਾ ਡੈਨਮਾਰਕ ਤੋਂ ਡਾ. ਜਸਵੀਰ ਸਿੰਘ ਅਤੇ ਵੈਨਕੂਵਰ ਤੋਂ ਰਮਨਦੀਪ ਸਿੰਘ ਨੇ ਸਿੱਖ ਡਾਇਸਪੋਰਾ ਅਤੇ ਪੰਜਾਬੀ ਸ਼ਬਦਾਵਲੀ ਦੇ ਪਰਵਾਸ ਨਾਲ ਸੰਬੰਧਿਤ ਪੱਖਾਂ ‘ਤੇ ਚਰਚਾ ਕੀਤੀ।

ਇਸ ਸਮਾਗਮ ਵਿੱਚ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਤੇਜਬੀਰ ਸਿੰਘ ਨੇ ਧੰਨਵਾਦੀ ਮਤਾ ਪੇਸ਼ ਕੀਤਾ। ਮੰਚ ਦਾ ਸੰਚਾਲਨ ਡਾ. ਹਰਪ੍ਰੀਤ ਕੌਰ ਵੱਲੋਂ ਬਾਖ਼ੂਬੀ ਨਿਭਾਇਆ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁਖੀ, ਖੋਜਾਰਥੀ ਅਤੇ ਭਾਸ਼ਾ ਵਿਭਾਗ ਦੇ ਅਧਿਕਾਰੀ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਰੋਪੜ ਜਲਗਾਹ ਅਤੇ ਕਟਲੀ ਮੱਛੀ ਪਾਲਣ ਕੇਂਦਰ ਦਾ ਦੌਰਾ ਕਰਕੇ ਵਾਤਾਵਰਣ, ਜੈਵਿਕ ਵਿਭਿੰਨਤਾ ਅਤੇ ਮੱਛੀ ਪਾਲਣ ਬਾਰੇ ਵਿਹਾਰਕ ਜਾਣਕਾਰੀ ਹਾਸਲ ਕੀਤੀ
ਨਾਜਰ ਸਿੰਘ ਪੰਜਾਬੀ ਦਾ ਮੁੱਢ ਤਲਾਸ਼ਣ ਵਾਲੇ ਵਿਦਵਾਨ ਸੱਜਣ ਲੰਘੀ 24 ਦਸੰਬਰ 2025 ਨੂੰ ਅਕਾਲ ਚਲਾਣਾ ਕਰ ਗਏ। ਕੁਝ ਸਾਲ ਪਹਿਲਾਂ ਉਨਾਂ ਦੇ ਭਾਣਜੇ ਐਡਵੋਕੇਟ ਬੂਟਾ ਸਿੰਘ ਰਾਹੀਂ ਮੇਰਾ ਉਹਨਾਂ
ਇਸ ਮੌਕੇ ਉੱਤੇ ਯੂਨੀਵਰਸਿਟੀ ਵਲੋਂ ਇਸ ਸ਼ਹੀਦੀ ਦਿਹਾੜੇ ਨੂੰ ਅਕਾਦਮਿਕ ਰੂਪ ਵਿੱਚ ਮਨਾਉਂਦਿਆਂ ਇਕ ਸੈਮੀਨਾਰ ਵੀ ਕਰਵਾਇਆ ਗਿਆ। ਇਸਦਾ ਵਿਸ਼ਾ ‘ਸਰਹਿੰਦ ਦਾ ਸ਼ਹੀਦੀ ਸਾਕਾ: ਧਾਰਮਿਕ ਆਜ਼ਾਦੀ ਦੇ ਸੰਦਰਭ ਵਿਚ’ ਰਖਿਆ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਦੇ ਪੰਜਾਬੀ ਵਿਭਾਗ ਵੱਲੋਂ ਭਾਈ ਕਾਨ੍ਹ ਸਿੰਘ ਨਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਵਾਈਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: