Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬੀ ਯੂਨੀਵਰਸਿਟੀ ਨੂੰ ਇਮਰਤਾਂ ਦਾ ਪਾਣੀ ਜਮੀਨਦੋਜ਼ ਕਰਨ ਦਾ ਸੁਝਾਅ ਦਿੱਤਾ

ਪੰਜਾਬੀ ਯੂਨੀਵਰਸਿਟੀ ਨੂੰ ਇਮਰਤਾਂ ਦਾ ਪਾਣੀ ਜਮੀਨਦੋਜ਼ ਕਰਨ ਦਾ ਸੁਝਾਅ ਦਿੱਤਾ

ਪਟਿਆਲਾ (22 ਮਾਰਚ, 2010): ਅੱਜ ਸੰਸਾਰ ਪਾਣੀ ਦਿਹਾੜੇ ਉੱਤੇ ਪੰਜਾਬ ਅੰਦਰ ਪਾਣੀ ਦੀ ਥੁੜ ਕਾਰਨ ਜਮੀਨ ਹੇਠਲੇ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਉੱਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਵਿਦਿਆਰਥੀ ਜਥੇਬੰਦੀ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਇਸ ਸਬੰਧੀ ਪੰਜਾਬ ਯੂਨੀਵਰਸਿਟੀ ਨੂੰ ਪਹਿਲਕਦਮੀ ਕਰਨ ਲਈ ਕਿਹਾ ਹੈ। ਫੈਡਰੇਸ਼ਨ ਦੇ ਇਕਾਈ ਪ੍ਰਧਾਨ ਸ. ਦਲਬੀਰ ਸਿੰਘ ਦੀ ਅਗਵਾਈ ਵਾਲੇ ਇੱਕ ਵਿਦਿਆਰਥੀ ਵਫਦ ਨੇ ਇਸ ਸਬੰਧੀ ਇੱਕ ਯਾਦਪੱਤਰ ਡੀਨ ਵਿਦਿਆਰਥੀ ਭਲਾਈ ਸ. ਕੁਲਬੀਰ ਸਿੰਘ ਢਿੱਲੋਂ ਦੇ ਦਫਤਰ ਵਿਖੇ ਸੌਂਪਿਆ ਜਿਸ ਵਿੱਚ ਕਿਹਾ ਗਿਆ ਹੈ ਕਿ ਅਦਾਰੇ ਵਿੱਚ ਨਵੀਆਂ ਬਣਨ ਵਾਲੀਆਂ ਸਾਰੀਆਂ ਇਮਾਰਤਾਂ ਦੀ ਛੱਤ ਦਾ ਪਾਣੀ ਜਮੀਨ ਵਿੱਚ ਪਾਉੇਣ ਦਾ ਪ੍ਰਬੰਧ ਕੀਤਾ ਜਾਵੇ ਤਾਂ ਕਿ ਜਮੀਨ ਹੇਠਲੇ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਵਿੱਚ ਸੁਧਾਰ ਕਰਨ ਲਈ ਪਹਿਲਕਦਮੀ ਕੀਤੀ ਜਾ ਸਕੇ। ਪੱਤਰ ਵਿੱਚ ਅੱਗੇ ਕਿਹਾ ਗਿਆ ਹੈ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਪੰਜਾਬ ਅਤੇ ਖਾਸਕਰ ਮਾਲਵੇ ਵਿੱਚ ਖਾਸਾ ਅਸਰ ਰੱਖਦੀ ਹੈ ਅਤੇ ਇਸ ਅਦਾਰੇ ਵੱਲੋਂ ਚੁੱਕੇ ਗਏ ਕਦਮ ਪੰਜਾਬ ਦੇ ਲੋਕਾਂ ਲਈ ਪ੍ਰੇਰਣਾ ਦਾ ਸੋਮਾ ਬਣ ਸਕਦੇ ਹਨ।
ਇਸ ਮੌਕੇ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਆਗੂਆਂ ਕਮਲਜੀਤ ਸਿੰਘ ਅਤੇ ਜਗਰੂਪ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਜਮੀਨੀ ਪਾਣੀ 145 ਫੀਸਦੀ ਦੀ ਦਰ ਨਾਲ ਕੱਢਿਆ ਜਾ ਰਿਹਾ ਹੈ ਅਤੇ ਇਸ ਦੀ ਭਰਪਾਈ ਨਹੀਂ ਹੋ ਰਹੀ। ਜਿਸ ਕਾਰਨ ਪੰਜਾਬ ਵਿੱਚ ਹਾਲਾਤ ਵਿਗੜਦੇ ਜਾ ਰਹੇ ਹਨ। ਉਨਾਂ ਦੱਸਿਆ ਕਿ ਫੈਡਰੇਸ਼ਨ ਦੀ ਇਕਾਈ ਇਸ ਸਬੰਧੀ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਖਾਸ ਉਪਰਾਲੇ ਕਰ ਰਹੀ ਹੈ।

Punjabi Univeristyਪਟਿਆਲਾ (22 ਮਾਰਚ, 2010): ਅੱਜ ਸੰਸਾਰ ਪਾਣੀ ਦਿਹਾੜੇ ਉੱਤੇ ਪੰਜਾਬ ਅੰਦਰ ਪਾਣੀ ਦੀ ਥੁੜ ਕਾਰਨ ਜਮੀਨ ਹੇਠਲੇ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਉੱਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਵਿਦਿਆਰਥੀ ਜਥੇਬੰਦੀ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਇਸ ਸਬੰਧੀ ਪੰਜਾਬ ਯੂਨੀਵਰਸਿਟੀ ਨੂੰ ਪਹਿਲਕਦਮੀ ਕਰਨ ਲਈ ਕਿਹਾ ਹੈ। ਫੈਡਰੇਸ਼ਨ ਦੇ ਇਕਾਈ ਪ੍ਰਧਾਨ ਸ. ਦਲਬੀਰ ਸਿੰਘ ਦੀ ਅਗਵਾਈ ਵਾਲੇ ਇੱਕ ਵਿਦਿਆਰਥੀ ਵਫਦ ਨੇ ਇਸ ਸਬੰਧੀ ਇੱਕ ਯਾਦਪੱਤਰ ਡੀਨ ਵਿਦਿਆਰਥੀ ਭਲਾਈ ਸ. ਕੁਲਬੀਰ ਸਿੰਘ ਢਿੱਲੋਂ ਦੇ ਦਫਤਰ ਵਿਖੇ ਸੌਂਪਿਆ ਜਿਸ ਵਿੱਚ ਕਿਹਾ ਗਿਆ ਹੈ ਕਿ ਅਦਾਰੇ ਵਿੱਚ ਨਵੀਆਂ ਬਣਨ ਵਾਲੀਆਂ ਸਾਰੀਆਂ ਇਮਾਰਤਾਂ ਦੀ ਛੱਤ ਦਾ ਪਾਣੀ ਜਮੀਨ ਵਿੱਚ ਪਾਉੇਣ ਦਾ ਪ੍ਰਬੰਧ ਕੀਤਾ ਜਾਵੇ ਤਾਂ ਕਿ ਜਮੀਨ ਹੇਠਲੇ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਵਿੱਚ ਸੁਧਾਰ ਕਰਨ ਲਈ ਪਹਿਲਕਦਮੀ ਕੀਤੀ ਜਾ ਸਕੇ। ਪੱਤਰ ਵਿੱਚ ਅੱਗੇ ਕਿਹਾ ਗਿਆ ਹੈ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਪੰਜਾਬ ਅਤੇ ਖਾਸਕਰ ਮਾਲਵੇ ਵਿੱਚ ਖਾਸਾ ਅਸਰ ਰੱਖਦੀ ਹੈ ਅਤੇ ਇਸ ਅਦਾਰੇ ਵੱਲੋਂ ਚੁੱਕੇ ਗਏ ਕਦਮ ਪੰਜਾਬ ਦੇ ਲੋਕਾਂ ਲਈ ਪ੍ਰੇਰਣਾ ਦਾ ਸੋਮਾ ਬਣ ਸਕਦੇ ਹਨ।

ਇਸ ਮੌਕੇ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਆਗੂਆਂ ਕਮਲਜੀਤ ਸਿੰਘ ਅਤੇ ਜਗਰੂਪ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਜਮੀਨੀ ਪਾਣੀ 145 ਫੀਸਦੀ ਦੀ ਦਰ ਨਾਲ ਕੱਢਿਆ ਜਾ ਰਿਹਾ ਹੈ ਅਤੇ ਇਸ ਦੀ ਭਰਪਾਈ ਨਹੀਂ ਹੋ ਰਹੀ। ਜਿਸ ਕਾਰਨ ਪੰਜਾਬ ਵਿੱਚ ਹਾਲਾਤ ਵਿਗੜਦੇ ਜਾ ਰਹੇ ਹਨ। ਉਨਾਂ ਦੱਸਿਆ ਕਿ ਫੈਡਰੇਸ਼ਨ ਦੀ ਇਕਾਈ ਇਸ ਸਬੰਧੀ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਖਾਸ ਉਪਰਾਲੇ ਕਰ ਰਹੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਪੰਜ-ਆਬ ਵੱਲੋਂ ਨਹਿਰੀ ਪਾਣੀ ਦੀ ਮੰਗ ਲਈ ਚਲਾਈ ਮੁਹਿੰਮ ਨੂੰ ਹਰ ਪਿੰਡ ਦੀ ਪੰਚਾਇਤ ਦੁਆਰਾ ਮਤੇ ਪਾ ਕੇ ਦੇਣ ਦੀ ਲੋੜ ਹੈ ਤਾਂ ਜੋ ਨਹਿਰੀ ਪਾਣੀ ਹਰ ਪਿੰਡ ਹਰ
ਮਿਸਲ ਪੰਜ-ਆਬ ਵੱਲੋਂ ਨਹਿਰੀ ਪਾਣੀ ਦੀ ਮੰਗ ਲਈ ਚਲਾਈ ਮੁਹਿੰਮ ਨੂੰ ਹਰ ਪਿੰਡ ਦੀ ਪੰਚਾਇਤ ਦੁਆਰਾ ਮਤੇ ਪਾ ਕੇ ਦੇਣ ਦੀ ਲੋੜ ਹੈ ਤਾਂ ਜੋ ਨਹਿਰੀ ਪਾਣੀ ਹਰ ਪਿੰਡ ਹਰ
ਬੀਤੇ ਦਿਨੀਂ ਮਿਸਲ ਪੰਜ-ਆਬ ਕਮੇਟੀ ਵੱਲੋਂ ਚਲਾਈ ਗਈ ਨਹਿਰੀ ਪਾਣੀ ਦੀ ਮੰਗ ਦੇ ਸਬੰਧ ਵਿੱਚ ਦਸੂਹਾ ਬਲਾਕ ਦੇ ਪਿੰਡ ਦੁੱਗਲ ਦੀ ਪੰਚਾਇਤ ਵੱਲੋਂ ਮਤਾ ਪਾਇਆ ਗਿਆ।
ਬੀਤੇ ਦਿਨੀਂ ਮਿਸਲ ਪੰਜ-ਆਬ ਕਮੇਟੀ ਵੱਲੋਂ ਚਲਾਈ ਗਈ ਨਹਿਰੀ ਪਾਣੀ ਦੀ ਮੰਗ ਦੇ ਸਬੰਧ ਵਿੱਚ ਦਸੂਹਾ ਬਲਾਕ ਦੇ ਪਿੰਡ ਦੁੱਗਲ ਦੀ ਪੰਚਾਇਤ ਵੱਲੋਂ ਮਤਾ ਪਾਇਆ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: