ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਕੁਰਾਨ ਬੇਅਦਬੀ: ਯਾਦਵ ਦੀ ਅਗਲੀ ਤਰੀਕ 12 ਸਤੰਬਰ; ਬਾਕੀ ਤਿੰਨੋਂ ਦੋਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼

August 2, 2016 | By

ਮਾਲੇਰਕੋਟਲਾ: ‘ਆਪ’ ਵਿਧਾਇਕ ਨਰੇਸ਼ ਯਾਦਵ ਨੇ ਸਬ ਡਿਵੀਜ਼ਨਲ ਜੁਡੀਸ਼ਲ ਮੈਜਿਸਟੇਰਟ ਸ੍ਰੀਮਤੀ ਪ੍ਰੀਤੀ ਸੁਖੀਜਾ ਦੀ ਅਦਾਲਤ ਵਿੱਚ ਮਾਲੇਰਕੋਟਲਾ ਕੁਰਾਨ ਸ਼ਰੀਫ ਬੇਅਦਬੀ ਮਾਮਲੇ ਸਬੰਧੀ ਪੇਸ਼ੀ ਭੁਗਤੀ। ਬਾਕੀ ਤਿੰਨੇ ਮੁਲਜ਼ਮਾਂ ਵਿਜੇ ਕੁਮਾਰ, ਨੰਦ ਕਿਸ਼ੋਰ ਅਤੇ ਗੌਰਵ ਨੇ ਵੀਡੀਓ ਕਾਨਫਰੰਸ ਜ਼ਰੀਏ ਪੇਸ਼ੀ ਭੁਗਤੀ। ਯਾਦਵ ਵੱਲੋਂ ਸੋਮਵਾਰ ਐਡਵੋਕੇਟ ਰਜਿਤ ਗੌਤਮ, ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਐਡਵੋਕੇਟ ਗੋਬਿੰਦਰ ਮਿੱਤਲ ਪੇਸ਼ ਹੋਏ। ਅਦਾਲਤ ਨੇ ਮੁਲਜ਼ਮ ਵਿਜੇ ਕੁਮਾਰ, ਨੰਦ ਕਿਸ਼ੋਰ ਅਤੇ ਗੌਰਵ ਦੀ ਅਗਲੀ ਪੇਸ਼ੀ 14 ਅਗਸਤ ਅਤੇ ਵਿਧਾਇਕ ਯਾਦਵ ਦੀ ਅਗਲੀ ਪੇਸ਼ੀ 12 ਸਤੰਬਰ ਨੂੰ ਤੈਅ ਕੀਤੀ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਰੇਸ਼ ਯਾਦਵ

ਨਰੇਸ਼ ਯਾਦਵ ਆਪਣੇ ਸਮਰਥਕਾਂ ਨਾਲ

ਪੇਸ਼ੀ ਭੁਗਤਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਨਰੇਸ਼ ਯਾਦਵ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਬੇਕਸੂਰ ਹਨ। ਉਨ੍ਹਾਂ ਦਾ ਸਾਲ 2000 ’ਚ ਦਿੱਲੀ ’ਚ ਇੱਕ ਕੋਰਸ ਕਰਨ ਦੌਰਾਨ ਜਮਾਤੀ ਰਹਿਣ ਤੋਂ ਇਲਾਵਾ ਮੁੱਖ ਮੁਲਜ਼ਮ ਵਿਜੇ ਕੁਮਾਰ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ’ਚ ‘ਆਪ’ ਦੀ ਹੋ ਰਹੀ ਚੜ੍ਹਤ ਤੋਂ ਬੁਖਲਾਹਟ ਵਿੱਚ ਆ ਕੇ ਆਰਐਸਐਸ ਦਾ ਪ੍ਰਚਾਰਕ ਰਹੇ ਵਿਜੇ ਕੁਮਾਰ ਨਾਲ ਮਿਲ ਕੇ ਇਹ ਸ਼ਾਜਿਸ਼ ਰਚੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਆਸੀ ਵਿਰੋਧੀਆਂ ਖ਼ਿਲਾਫ਼ ਝੂਠੇ ਪਰਚੇ ਦਰਜ ਕਰ ਰਹੀ ਹੈ। ਲੋਕ ਅਕਾਲੀ-ਭਾਜਪਾ ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਜਵਾਬ ਦੇਣ ਲਈ 2017 ਦੀ ਵਿਧਾਨ ਸਭਾ ਚੋਣ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਰਿਮਾਂਡ ਦੌਰਾਨ ਪੁਲੀਸ ਨੇ ਸਰਕਾਰੀ ਦਬਾਅ ਹੇਠ ਉਨ੍ਹਾਂ ਨਾਲ ਮਾੜਾ ਸਲੂਕ ਕੀਤਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,