ਨਵੀਂ ਦਿੱਲੀ: ਭਾਰਤੀ ਸੁਪਰੀਮ ਕੋਰਟ ਦੇ ਮਸ਼ਹੂਰ ਵਕੀਲ ਰਾਮ ਜੇਠਮਲਾਨੀ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਦਾ ਕੇਸ ਨਹੀਂ ਲੜਨਗੇ। ਜ਼ਿਕਰਯੋਗ ਹੈ ਕਿ ਵਿੱਤ ਮੰਤਰੀ ਅਰੁਣ ਜੇਤਲੀ ਵੱਲੋਂ ਕੇਜਰੀਵਾਲ ਖਿਲਾਫ ਦਰਜ ਕੀਤੇ ਸਿਵਲ ਤੇ ਅਪਰਾਧਿਕ ਮਾਣਹਾਨੀ ਕੇਸ ‘ਚ ਜੇਠਮਲਾਨੀ ਕੇਜਰੀਵਾਲ ਦੇ ਵਕੀਲ ਸਨ, ਇਸ ਤੋਂ ਇਲਾਵਾ ਜੇਠਮਲਾਨੀ ਨੇ ਕੇਜਰੀਵਾਲ ਤੋਂ ਆਪਣੀ ਫ਼ੀਸ ਵੀ ਮੰਗੀ ਹੈ।
ਅੰਗਰੇਜ਼ੀ ਅਖ਼ਬਾਰ ਮੁਤਾਬਿਕ ਜੇਠਮਲਾਨੀ ਨੇ ਕੇਜਰੀਵਾਲ ਨੂੰ ਇਕ ਚਿੱਠੀ ਲਿਖੀ ਹੈ ਜਿਸ ‘ਚ ਉਨ੍ਹਾਂ ਨੇ ਦੋਸ਼ ਲਾਇਆ ਹੈ ਕਿ ਕੇਸ ‘ਤੇ ਨਿੱਜੀ ਚਰਚਾ ਦੌਰਾਨ ਜੇਤਲੀ ਖਿਲਾਫ ਕੇਜਰੀਵਾਲ ਉਨ੍ਹਾਂ ਤੋਂ ਵੀ ਵੱਧ ਇਤਰਾਜ਼ਯੋਗ ਸ਼ਬਦਾਂ ਦਾ ਇਸਤੇਮਾਲ ਕਰਦੇ ਹਨ। ਜੇਠਮਲਾਨੀ ਨੇ ਕੇਜਰੀਵਾਲ ਤੋਂ ਉਨ੍ਹਾਂ ਦੀ ਕਾਨੂੰਨੀ ਫ਼ੀਸ ਵੀ ਦੇਣ ਨੂੰ ਕਿਹਾ ਹੈ, ਜੋ ਦੋ ਕਰੋੜ ਤੋਂ ਵੱਧ ਹੈ। ਦਿੱਲੀ ਸਰਕਾਰ ਨੇ ਇਸ ਤੋਂ ਪਹਿਲਾ ਜੇਠਮਲਾਨੀ ਦੀ 3.5 ਕਰੋੜ ਰੁਪਏ ਦੀ ਫਸੀ ਭਰੀ ਸੀ।
ਸਬੰਧਤ ਖ਼ਬਰ: ਅਰਵਿੰਦ ਕੇਜਰੀਵਾਲ ਦੇ ਖਿਲਾਫ ਅਰੁਣ ਜੇਤਲੀ ਨੇ ਕੀਤਾ ਇਕ ਹੋਰ 10 ਕਰੋੜ ਦੀ ਮਾਣਹਾਨੀ ਦਾ ਕੇਸ …