Site icon Sikh Siyasat News

ਸੌਦਾ ਸਾਧ ਦੀ ਮਾਫੀ ਦੇ ਹੱਕ ‘ਚ ਪਾਸ ‘ਸ਼ਲਾਘਾ ਮਤੇ’ ਬਾਰੇ ਵਿਚਾਰ ਨਵੰਬਰ ਦੇ ਇਜਲਾਸ ‘ਚ: ਪ੍ਰੋ. ਬਡੂੰਗਰ

ਪਟਿਆਲਾ: ਬਲਾਤਕਾਰ ਕੇਸ ‘ਚ ਰੋਹਤਕ ਜੇਲ੍ਹ ‘ਚ 20 ਸਾਲਾ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਮਾਮਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅਗਾਮੀ ਹੋਣ ਵਾਲੀ ਅੰਤ੍ਰਿਗ ਕਮੇਟੀ ਦੀ ਇਕੱਤਰਤਾ ‘ਚ ਇਸ ਮਾਮਲੇ ਨੂੰ ਲਿਆਂਦਾ ਜਾਵੇਗਾ ਅਤੇ ਵਿਚਾਰਨ ਉਪਰੰਤ ਇਸ ਨੂੰ ਜਨਰਲ ਹਾਊਸ ‘ਚ ਪੇਸ਼ ਕੀਤਾ ਜਾਵੇਗਾ।

ਕੈਪਸ਼ਨ : ਗੁਰਦੁਆਰਾ ਦੁਖਨਿਵਾਰਨ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।

ਪ੍ਰੋ. ਬਡੂੰਗਰ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਜਾਂ ਪ੍ਰਧਾਨ ਇਸ ਮਤੇ ਨੂੰ ਰੱਦ ਨਹੀਂ ਕਰ ਸਕਦੇ ਇਸ ਕਰਕੇ ਨਵੰਬਰ ‘ਚ ਸੱਦੇ ਜਾਣ ਵਾਲੇ ਜਨਰਲ ਹਾਊਸ ‘ਚ ਇਸ ਮਾਮਲੇ ਨੂੰ ਲਿਆ ਕੇ ਅਗਲੇਰੀ ਰੂਪ ਰੇਖਾ ਉਲੀਕੀ ਜਾਵੇਗੀ।

ਸਬੰਧਤ ਖ਼ਬਰ:

ਸ਼੍ਰੋਮਣੀ ਕਮੇਟੀ ਮੈਂਬਰ ਨੇ ਝੂਠੇ ਸੌਦੇ ਵਾਲੇ ਨੂੰ 2015 ‘ਚ ਮਾਫ ਕਰਨ ਦੇ ਮਤੇ ਨੂੰ ਰੱਦ ਕਰਨ ਦੀ ਕੀਤੀ ਮੰਗ …

ਜ਼ਿਕਰਯੋਗ ਹੈ ਕਿ ਡੇਰਾ ਸਿਰਸਾ ਮੁਖੀ ਨੂੰ ਸ਼੍ਰੋਮਣੀ ਕਮੇਟੀ ਵਲੋਂ ਥਾਪੇ ਗਏ ਜਥੇਦਾਰਾਂ ਵਲੋਂ ਬਿਨਾਂ ਮੰਗੀ ਮਾਫੀ ਦੇਣ ਤੋਂ ਬਾਅਦ ਫੈਸਲੇ ਦੀ ਪ੍ਰੋੜ੍ਹਤਾ ਅਤੇ ਸ਼ਲਾਘਾ ਲਈ ਸ਼੍ਰੋਮਣੀ ਕਮੇਟੀ ਨੇ ਇਕ ਮਤਾ ਪਾਸ ਕੀਤਾ ਸੀ ਅਤੇ ਇਸਦੇ ਹੱਕ ‘ਚ ਅਖ਼ਬਾਰਾਂ ‘ਚ ਇਸ਼ਤਿਹਾਰ ਲਵਾਏ ਸੀ।

ਇਸ ਮੌਕੇ ਪ੍ਰੋ. ਬਡੂੰਗਰ ਨੇ ਇਕ ਸਵਾਲ ਦੇ ਜਵਾਬ ‘ਚ ਐਸ.ਵਾਈ.ਐਲ. ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪਾਣੀਆਂ ਦਾ ਮਾਮਲਾ ਕੇਂਦਰ ਸਰਕਾਰ ਦੀ ਨੀਤੀ ਅਤੇ ਨੀਅਤ ‘ਤੇ ਨਿਰਭਰ ਹੈ, ਜਦਕਿ ਪੰਜਾਬ ਕੋਲ ਪਾਣੀ ਦੀ ਪਹਿਲਾਂ ਹੀ ਬਹੁਤ ਘਾਟ ਹੈ।

ਸਬੰਧਤ ਖ਼ਬਰ:

ਪੰਜ ਸਿੰਘ ਸਾਹਿਬਾਨ ਨੇ ਸੌਦਾ ਸਾਧ ਨੂੰ ਮਾਫ ਕਰਨ ਦਾ ਐਲਾਨ ਕੀਤਾ; ਸਿੱਖ ਸੰਗਤ ਹੈਰਾਨ ਅਤੇ ਪਰੇਸ਼ਾਨ …

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਨਿਰਮਲ ਸਿੰਘ ਹਰਿਆਉ, ਰਣਧੀਰ ਸਿੰਘ ਰੱਖੜਾ, ਗਿਆਨੀ ਪ੍ਰਣਾਮ ਸਿੰਘ, ਡਾ. ਚਮਕੌਰ ਸਿੰਘ, ਮੀਤ ਸਕੱਤਰ ਸਿਮਰਜੀਤ ਸਿੰਘ, ਨਿੱਜੀ ਸਹਾਇਕ ਭਗਵੰਤ ਸਿੰਘ, ਮੈਨੇਜਰ ਗੁਰਪ੍ਰੀਤ ਸਿੰਘ ਰੋਡੇ, ਮੈਨੇਜਰ ਕਰਨੈਲ ਸਿੰਘ ਆਦਿ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version