Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Jaggi Johal & Jaspal Singh Manjhpur

ਜਗਤਾਰ ਸਿੰਘ ‘ਜੱਗੀ’ ਜੌਹਲ ਦੀ ਤਿਹਾੜ ਜੇਲ੍ਹ ਵਿਚੋਂ ਰਿਹਾਈ

ਜਗਤਾਰ ਸਿੰਘ ‘ਜੱਗੀ’ ਜੌਹਲ ਦੀ ਤਿਹਾੜ ਜੇਲ੍ਹ ਵਿਚੋਂ ਰਿਹਾਈ

ਚੰਡੀਗੜ੍ਹ – ਲੰਘੀ 01 ਅਕਤੂਬਰ 2026 ਨੂੰ ਦਿੱਲੀ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਜਗਤਾਰ ਸਿੰਘ ‘ਜੱਗੀ’ ਜੌਹਲ ਨੂੰ ਤਿਹਾੜ ਜੇਲ੍ਹ, ਦਿੱਲੀ ਵਿਚੋਂ ਰਿਹਾਅ ਕਰ ਦਿੱਤਾ ਗਿਆ ਹੈ। ਪੰਜਆਬ ਲਾਇਰਜ਼ ਦੇ ਮੁਖੀ ਵਕੀਲ ਜਸਪਾਲ ਸਿੰਘ ਮੰਝਪੁਰ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ, ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੱਗੀ ਜੌਹਲ ਨੂੰ 18 ਸਤੰਬਰ 2026 ਨੂੰ ਜ਼ਮਾਨਤ ਦੇ ਦਿੱਤੀ ਸੀ ਅਤੇ 19 ਅਕਤੂਬਰ ਨੂੰ ਜ਼ਮਾਨਤਾਂ ਭਰ ਦਿੱਤੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ 28 ਅਕਤੂਬਰ 2026 ਨੂੰ ਜ਼ਮਾਨਤਾਂ ਦੀ ਤਸਦੀਕ ਹੋਣ ਤੋਂ ਬਾਅਦ ਐਨਆਈਏ ਦੇ ਸਪੈਸ਼ਲ ਜੱਜ ਵੱਲੋਂ ਜੱਗੀ ਜੌਹਲ ਦੀ ਰਿਹਾਈ ਦਾ ਹੁਕਮ ਤਿਹਾੜ ਜੇਲ੍ਹ ਨੰਬਰ 5 ਨੂੰ ਭੇਜ ਦਿੱਤਾ ਗਿਆ ਸੀ।

Jaggi Johal after his release from Tihar Jail.
ਜੱਗੀ ਜੌਹਲ ਦੀ ਤਿਹਾੜ ਜੇਲ੍ਹ ਚੋ ਰਿਹਾਈ ਹੋਣ ਤੋਂ ਬਾਅਦ ਦੀ ਤਸਵੀਰ

ਜਾਰੀ ਜਾਣਕਾਰੀ ਅਨੁਸਾਰ, ਜੇਲ੍ਹ ਪ੍ਰਸ਼ਾਸਨ ਵੱਲੋਂ ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਧਾਰਾ 268 ਸੀ ਆਰ ਪੀ ਸੀ (CrPC) ਤਹਿਤ ਜਾਰੀ ਕੀਤੇ ਨੋਟੀਫਿਕੇਸ਼ਨ ਦਾ ਹਵਾਲਾ ਦਿੰਦਿਆਂ ਜੱਗੀ ਜੌਹਲ ਨੂੰ ਰਿਹਾਅ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ। ਇਸ ਤੋਂ ਬਾਅਦ ਐਨਆਈਏ ਸਪੈਸ਼ਲ ਕੋਰਟ ਵੱਲੋਂ ਇਸ ਮਸਲੇ ਦੀ ਸੁਣਵਾਈ ਲਈ 6 ਅਕਤੂਬਰ 2026 ਦੀ ਤਰੀਕ ਪਾ ਦਿੱਤੀ ਗਈ ਸੀ।

ਵਕੀਲ ਮੰਝਪੁਰ ਮੁਤਾਬਕ, ਜੱਗੀ ਜੌਹਲ ਵੱਲੋਂ 30 ਅਕਤੂਬਰ 2026 ਨੂੰ ਦਿੱਲੀ ਹਾਈ ਕੋਰਟ ਵਿੱਚ ਆਪਣੀ ਨਾਜਾਇਜ਼ ਅਤੇ ਗੈਰ-ਕਾਨੂੰਨੀ ਹਿਰਾਸਤ ਨੂੰ ਚੁਣੌਤੀ ਦਿੰਦਿਆਂ ਬੰਦੀ ਪ੍ਰਤੱਖੀਕਰਨ (Habeas Corpus) ਰਿੱਟ ਦਾਖ਼ਲ ਕੀਤੀ ਗਈ ਸੀ। ਇਸ ਰਿੱਟ ’ਤੇ ਸੁਣਵਾਈ ਕਰਦਿਆਂ ਜਸਟਿਸ ਨਵੀਨ ਚਾਵਲਾ ਨੇ ਸਵੇਰੇ 11 ਵਜੇ ਸਬੰਧਤ ਵਿਰੋਧੀ ਧਿਰਾਂ ਨੂੰ ਝਾੜ ਪਾਉਂਦਿਆਂ ਹੁਕਮ ਦਿੱਤਾ ਕਿ ਜੱਗੀ ਜੌਹਲ ਨੂੰ  1 ਅਕਤੂਬਰ 2026 ਨੂੰ ਦੁਪਹਿਰ 2:30 ਵਜੇ ਤੱਕ ਰਿਹਾਅ ਕੀਤਾ ਜਾਵੇ, ਨਹੀਂ ਤਾਂ ਅਦਾਲਤ ਵੱਲੋਂ ਆਪਣਾ ਹੁਕਮ ਸੁਣਾਇਆ ਜਾਵੇਗਾ।ਇਸ ਤੋਂ ਬਾਅਦ ਜਗਤਾਰ ਸਿੰਘ ‘ਜੱਗੀ’ ਜੌਹਲ ਨੂੰ ਸ਼ਾਮੀ ਤਿਹਾੜ ਜੇਲ੍ਹ ਵਿਚੋਂ ਰਿਹਾਅ ਕਰ ਦਿੱਤਾ ਗਿਆ। ਜੇਲ੍ਹ ਚੋ ਰਿਹਾਅ ਹੋਣ ਉਪਰੰਤ ਜੱਗੀ ਜੌਹਲ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨਵੀ ਸਰਕਾਰ ਨੂੰ ਜਗਤਾਰ ਸਿੰਘ ਜੱਗੀ ਜੌਹਲ ਨੂੰ ਰਸਮੀ ਤੌਰ ’ਤੇ ਰਾਜਦੂਤੀ ਸੁਰੱਖਿਆ ਦੇਣ ਦੀ ਅਪੀਲ ਕੀਤੀ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਇਸ ਨਾਲ ਮਾਮਲਾ
ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਨੇ ਸਮੂਹ ਗੁਰਦੁਆਰਾ ਪ੍ਰਬੰਧਕਾਂ ਨੂੰ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਸਰਕਾਰੀ ਹੈਸੀਅਤ ਵਿੱਚ ਗੁਰਦੁਆਰਿਆਂ ਅੰਦਰ ਸੱਦਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਜਥੇਬੰਦੀ
ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਉੱਤੇ ਧਾਰਮਿਕ ਘੱਟਗਿਣਤੀਆਂ ਵਿਰੁੱਧ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ਜਗਤਾਰ ਸਿੰਘ ਜੌਹਲ ਨੂੰ ਜ਼ਮਾਨਤ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: