ਸਿੱਖ ਖਬਰਾਂ

ਕੈਨੇਡਾ ਵਿੱਚ ਸ੍ਰ. ਅਜਮੇਰ ਸਿੰਘ ਅਤੇ ਸ੍ਰ. ਜਸਪਾਲ ਸਿੰਘ ਸਿੱਧੂ ਦੀਆਂ ਕਿਤਾਬਾਂ ਜਾਰੀ ਕੀਤੀਆਂ ਗਈਆਂ

July 29, 2015 | By

ਕੈਨੇਡਾ, ਬਰੈਂਪਟਨ (27 ਜੁਲਾਈ, 2015): ਸਿੱਖ ਵਿਦਵਾਨ ਅਤੇ ਇਤਿਹਾਸਕਾਰ ਸਰਦਾਰ ਅਜਮੇਰ ਸਿੰਘ ਦੀ ਨਵੀਂ ਕਿਤਾਬ “ਤੀਜੇ ਘੱਲੂਘਾਰੇ ਤੋਂ ਬਾਅਦ ਸਿੱਖਾਂ ਦੀ ਸਿਧਾਂਤਕ ਘੇਰਾਬੰਦੀ ” ਅਤੇ ਉੱਘੇ ਪੱਤਰਕਾਰ ਸਰਦਾਰ ਜਸਪਾਲ ਸਿੰਘ ਸਿੱਧੂ ਦੀ ਕਿਤਾਬ “Embedded Journalism” ਦਾ ਰੋਜ਼ ਥਿਏਟਰ ਬਰੈਂਪਟਨ ਵਿਖੇ ਐਤਵਾਰ 26 ਜੁਲਾਈ ਨੂੰ ਕਨੇਡਾ ਦੀਆਂ ਪ੍ਰਮੁੱਖ ਸਿਆਸੀ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਵਲੋਂ ਜੈਕਾਰਿਆਂ ਦੀ ਗੂੰਜ ‘ਚ ਲੋਕ-ਅਰਪਿਤ ਕੀਤੀਆਂ ਗਈਆਂ।
ਸਰਦਾਰ ਜਸਪਾਲ ਸਿੰਘ ਸਿੱਧੂ ਨੇ “ਭਾਰਤ ਵਿੱਚ ਪੀਲੀ ਪੱਤਰਕਾਰੀ” ਅਤੇ ਸਰਦਾਰ ਅਜਮੇਰ ਸਿੰਘ  ਨੇ “ਤੀਜੇ ਘੱਲੂਘਾਰੇ ਬਾਅਦ ਸਿੱਖਾਂ ਦੀ ਸਿਧਾਂਤਕ ਘੇਰਾਬੰਦੀ” ਦੇ ਸੰਬੰਧ ਵਿੱਚ ਬਹੁਤ ਹੀ ਸੂਖ਼ਮ ਅਤੇ ਪੁਖਤਾ ਨੁਕਤੇ ਪੇਸ਼ ਕੀਤੇ ਗਏ।ਇਸ ਮੌਕੇ ਸਕੂਲ ਟਰਸਟੀ ਹਰਕੀਰਤ ਸਿੰਘ , ਐੱਮ ਪੀ ਉਮੀਦਵਾਰ ਮਾਰਟਿਨ ਸਿੰਘ ਅਤੇ ਹਰਬਲਜੀਤ ਸਿੰਘ ਕਾਹਲੋਂ ਤੋਂ ਇਲਾਵਾ ਓਨਟਾਰੀਓ ਦੇ ਡਿਪਟੀ ਲੀਡਰ ਸਰਦਾਰ ਜਗਮੀਤ ਸਿੰਘ ਧਾਲੀਵਾਲ ਨੇ ਆਪਣੇ ਵਿਚਾਰ ਪੇਸ਼ ਕੀਤੇ ।

Teeje-Ghallughara-Ton-Baad-Sikhan-Di-Sithandak-Gherabandi (1)

ਸਰਦਾਰ ਅਜਮੇਰ ਸਿੰਘ ਦੀ ਨਵੀਂ ਕਿਤਾਬ “ਤੀਜੇ ਘੱਲੂਘਾਰੇ ਤੋਂ ਬਾਅਦ ਸਿੱਖਾਂ ਦੀ ਸਿਧਾਂਤਕ ਘੇਰਾਬੰਦੀ “

ਸ: ਅਜਮੇਰ ਸਿੰਘ ਨੇ ਕਿਹਾ ਕਿ ਪੱਛਮੀ ਸਭਿਆਚਾਰਕ ਸਮਾਜਾਂ  ਦਾ ਲੋਕ ਰਾਜ ਦਾ ਵਿਕਸਤ ਸੰਕਲਪ ਜਦੋਂ ਵਰਣ ਵੰਡ ‘ਤੇ ਅਧਾਰਤ ਭਾਰਤੀ ਬਹੁਗਿਣਤੀ ‘ਤੇ ਲਾਗੂ ਕੀਤਾ ਜਾਂਦਾ ਹੈ ਤਾਂ ਉਹ ਉਸ ਬਹੁਗਿਣਤੀ ਨੂੰ ਰਾਜ ਭਾਗ ਸੌਂਪਦਾ ਹੈ ਜੋ ਕਿ ਘੱਟ ਗਿਣਤੀਆਂ ਦੇ ਸਰਬਨਾਸ਼ (ਗੲਨੋਚਦਿੲ) ਵਿਚ ਹੀ ਆਪਣਾ ਬੋਲ ਬਾਲਾ ਸਮਝਦਾ ਹੈ ਪਰ ਇਸ ਅਨਿਆਂ ਅਤੇ ਜ਼ੁਲਮ ਦੇ ਖਿਲਾਫ ਸਿੱਖ ਮਰਜੀਵੜਿਆਂ ਵਲੋਂ ਲੜੇ ਜਾ ਰਹੇ ਅਜ਼ਾਦੀ ਦੇ ਅੰਦੋਲਨ ਨੂੰ ਅਖੌਤੀ ਅਗਾਂਹ ਵਧੂ ਲੇਖਕ ਅਤੇ ਖੱਬੇ ਪੱਖੀ ਲੋਕ ਅੰਧਾਧੁੰਦ ਫਿਰਕੂ, ਰਾਖਸ਼ੀ, ਦੇਸ਼ ਧ੍ਰੋਹੀ, ਵੱਖਵਾਦੀ ਅਤੇ ਅਤੰਕਵਾਦੀ ਦੇ ਫਤਵੇ ਜਾਰੀ ਕਰਦੇ ਹੋਏ ਜ਼ਾਲਮ ਹਾਕਮ ਜਮਾਤ ਦੇ ਹੱਕ ਵਿਚ ਜਾ ਖੜ੍ਹਦੇ ਹਨ ਜਿਸ ਨੇ ਕਿ ਬਖਸ਼ਣਾਂ ਕਿਸੇ ਨੂੰ ਵੀ ਨਹੀਂ ।
ਉਨ੍ਹਾਂ ਕਿਹਾ ਕਿ ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ ’ਤੇ ਭਾਰਤੀ ਫ਼ੌਜ ਦਾ ਹਮਲਾ ਸਿੱਖ ਇਤਿਹਾਸ ਦਾ ਤੀਜਾ ਘੱਲੂਘਾਰਾ ਹੈ, ਜਿਸ ਦੀ ਚੀਸ ਸਿੱਖ ਚੇਤਨਾ ਦਾ ਹਿੱਸਾ ਬਣ ਗਈ ਹੈ ਅਤੇ ਹਥਲੀ ਪੁਸਤਕ ਤੀਜੇ ਘੱਲੂਘਾਰੇ ਤੋਂ ਬਾਅਦ ਭਾਰਤੀ ਹਾਕਮਾਂ ਵੱਲੋਂ ਸਿੱਖ ਕੌਮ ਨੂੰ ਸਿਧਾਂਤਕ ਤੌਰ ’ਤੇ ਨਿਹੱਥਾ ਕਰਨ ਲਈ ਚਲਾਈ ਗਈ ਸਿਧਾਂਤਕ ਮੁਹਿੰਮ ਦੇ ਖ਼ਤਰਨਾਕ ਖ਼ਾਸੇ ਤੇ ਵਿਨਾਸ਼ਕਾਰੀ ਅਸਰਾਂ ਦੀ ਟੋਹ ਲਾਉਣ ਦਾ ਉਪਰਾਲਾ ਹੈ।
ਆਖੀਰ ‘ਚ ਭੁਪਿੰਦਰ ਸਿੰਘ ਊਭੀ ਨੇ ਦੋਹਾਂ ਲੇਖਕਾਂ ਅਤੇ ਸਰੋਤਿਆਂ ਦਾ ਧਨਵਾਦ ਕੀਤਾ।ਸਟੇਜ ਦੀ ਕਾਰਵਾਈ ਭਗਤ ਸਿੰਘ ਬਰਾੜ ਅਤੇ ਕੁਲਦੀਪ ਸਿੰਘ ਧਾਲੀਵਾਲ ਨੇ ਨਿਭਾਈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,