Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ. ਕੁਲਬੀਰ ਸਿੰਘ ਦੀ ਗੋਇੰਦਵਾਲ ਸਾਹਿਬ ਜੇਲ੍ਹ ਤੋਂ ਰਿਹਾਈ

ਸ. ਕੁਲਬੀਰ ਸਿੰਘ ਦੀ ਗੋਇੰਦਵਾਲ ਸਾਹਿਬ ਜੇਲ੍ਹ ਤੋਂ ਰਿਹਾਈ

ਮੋਹਾਲੀ : ਐਨਆਈਏ ਦੇ ਇੱਕ ਯੂਏਪੀਏ ਕੇਸ ਵਿੱਚ 7 ਸਾਲ ਤੋਂ ਵੱਧ ਸਮਾਂ ਹਿਰਾਸਤ ਵਿੱਚ ਰਹਿਣ ਤੋਂ ਬਾਅਦ ਕੁਲਬੀਰ ਸਿੰਘ ਪੁੱਤਰ ਸਵਰਗੀ ਸ. ਜੋਗਿੰਦਰ ਸਿੰਘ, ਵਾਸੀ ਪਿੰਡ ਜੱਟਪੁਰਾ, ਬਲਾਚੌਰ, ਜ਼ਿਲ੍ਹਾ ਨਵਾਂਸ਼ਹਿਰ, ਦੀ 2 ਸਤੰਬਰ 2026 ਨੂੰ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਤੋਂ ਰਿਹਾਈ ਹੋ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜ਼ਮਾਨਤ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਗਿਆ।

ਜਾਣਕਾਰੀ ਅਨੁਸਾਰ ਥਾਣਾ ਰਾਜਾਸਾਂਸੀ ਵਿਖੇ 3 ਜੂਨ 2019 ਨੂੰ ਬਾਰੂਦ ਐਕਟ ਤਹਿਤ ਅਣਪਛਾਤੇ ਦੋ ਮੋਟਰਸਾਈਕਲ ਸਵਾਰ ਸਿੱਖ ਨੌਜਵਾਨਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਸੀ। ਬਾਅਦ ਵਿੱਚ ਇਸ ਕੇਸ ਵਿੱਚ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਕਈ ਨੌਜਵਾਨਾਂ ਨੂੰ ਨਾਮਜ਼ਦ ਕੀਤਾ ਗਿਆ।

ਸ. ਕੁਲਬੀਰ ਸਿੰਘ

ਕੁਲਬੀਰ ਸਿੰਘ ਨੂੰ ਜੁਲਾਈ 2019 ਵਿੱਚ ਕੰਬੋਡੀਆ ਤੋਂ ਡਿਪੋਰਟ ਕਰਵਾ ਕੇ ਇਸ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਬਾਅਦ ਵਿੱਚ ਇਸ ਕੇਸ ਦੀ ਜਾਂਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੂੰ ਸੌਂਪ ਦਿੱਤੀ ਗਈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪਿਛਲੇ ਦਿਨੀਂ ਕੁਲਬੀਰ ਸਿੰਘ ਨੂੰ ਜ਼ਮਾਨਤ ‘ਤੇ ਰਿਹਾਅ ਕਰਨ ਦਾ ਫ਼ੈਸਲਾ ਸੁਣਾਇਆ ਗਿਆ ਸੀ।

ਇਹ ਕੇਸ ਇਸ ਵੇਲੇ ਐਨਆਈਏ ਸਪੈਸ਼ਲ ਕੋਰਟ, ਪੰਜਾਬ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿੱਚ ਵਿਚਾਰ ਅਧੀਨ ਹੈ।

ਜ਼ਿਕਰਯੋਗ ਹੈ ਕਿ ਕੁਲਬੀਰ ਸਿੰਘ ਨੂੰ ਸਾਲ 2011 ਵਿੱਚ ਥਾਣਾ ਮਕਸੂਦਾਂ, ਜਲੰਧਰ ਵਿਖੇ ਦਰਜ ਇੱਕ ਹੋਰ ਯੂਏਪੀਏ ਕੇਸ ਵਿੱਚ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਕੇਸ ਵਿੱਚ ਉਨ੍ਹਾਂ ਨੂੰ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ, ਜਦਕਿ ਕੇਸ ਯੂਏਪੀਏ ਸਪੈਸ਼ਲ ਕੋਰਟ, ਜਲੰਧਰ ਵਿੱਚ ਵਿਚਾਰ ਅਧੀਨ ਹੈ।

ਤਸਵੀਰ ਚ ਭਾਈ ਕੁਲਬੀਰ ਸਿੰਘ ਅਤੇ ਵਕੀਲ ਜਸਪਾਲ ਸਿੰਘ ਮੰਝਪੁਰ ।

ਦੋਹਾਂ ਕੇਸਾਂ ਵਿੱਚ ਕੁਲਬੀਰ ਸਿੰਘ ਉੱਤੇ ਹਾਂਗਕਾਂਗ ਤੋਂ mediakhalistan.com ਨਾਮੀ ਵੈੱਬਸਾਈਟ ਚਲਾਉਣ ਦਾ ਦੋਸ਼ ਵੀ ਲਗਾਇਆ ਗਿਆ ਹੈ।

ਐਨਆਈਏ ਨੇ ਆਪਣੇ ਚਲਾਣ ਵਿੱਚ ਇਲਜ਼ਾਮ ਲਗਾਇਆ ਹੈ ਕਿ ਕੁਲਬੀਰ ਸਿੰਘ, ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਹਰਮੀਤ ਸਿੰਘ ‘ਹੈਪੀ ਪੀਐਚਡੀ’ ਦੇ ਪ੍ਰਭਾਵ ਅਧੀਨ ਖਾਲਿਸਤਾਨ ਦੀ ਪ੍ਰਾਪਤੀ ਲਈ ਹਥਿਆਰਬੰਦ ਸੰਘਰਸ਼ ਕਰਨ ਦਾ ਪ੍ਰਚਾਰ ਕਰ ਰਿਹਾ ਸੀ।

ਕੁਲਬੀਰ ਸਿੰਘ ਖ਼ਿਲਾਫ਼ ਦਰਜ ਦੋਹਾਂ ਕੇਸਾਂ ਦੀ ਪੈਰਵੀ ਪੰਜਾਬ ਲਾਇਰਜ਼ ਵੱਲੋਂ ਸਿੱਖ ਲੀਗਲ ਅਸਿਸਟੈਂਸ ਬੋਰਡ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਲਾਇਰਜ਼ ਦੇ ਮੁਖੀ ਵਕੀਲ ਜਸਪਾਲ ਸਿੰਘ ਮੰਝਪੁਰ ਦੇ ਸਤਿਕਾਰਯੋਗ ਮਾਤਾ ਜੀ ਮਾਤਾ ਜਗਦੀਸ਼ ਕੌਰ ਜੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਸਿੱਖ ਫੈਡਰੇਸ਼ਨ ਜਰਮਨੀ ਸਮੇਤ ਵੱਖ-ਵੱਖ ਪੰਥਕ ਜਥੇਬੰਦੀਆਂ ਅਤੇ
ਸੁਖਬੀਰ ਬਾਦਲ ਹਮਲਾ ਕੇਸ ਵਿੱਚ ਭਾਈ ਨਰਾਇਣ ਸਿੰਘ ਚੌੜਾ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਹੋਏ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਮਾਮਲਾ ਗਵਾਹੀਆਂ ਦੇ ਪੜਾਅ ’ਤੇ ਹੈ ਅਤੇ ਅਗਲੀ ਤਰੀਕ
ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਉੱਤੇ ਧਾਰਮਿਕ ਘੱਟਗਿਣਤੀਆਂ ਵਿਰੁੱਧ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ਜਗਤਾਰ ਸਿੰਘ ਜੌਹਲ ਨੂੰ ਜ਼ਮਾਨਤ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: