ਬਲਵਿੰਦਰ ਸਿੰਘ ਭੂੰਦੜ ਨੇ ਰਾਜ ਸਭਾ ਲਈ ਕਾਗਜ਼ ਦਾਖਲ ਕੀਤੇ

ਪੰਜਾਬ ਦੀ ਰਾਜਨੀਤੀ

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਰਾਜ ਸਭਾ ਲਈ ਕਾਗਜ਼ ਦਾਖਲ ਕੀਤੇ

By ਸਿੱਖ ਸਿਆਸਤ ਬਿਊਰੋ

May 27, 2016

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ 31 ਮਈ ਨੂੰ ਹੋਣ ਵਾਲੀ ਪੰਜਾਬ ਦੀਆਂ ਦੋ ਰਾਜ ਸਭਾ ਸੀਟਾਂ ਦੀ ਚੋਣ ਲਈ ਕਾਗਜ਼ ਦਾਖਲ ਕਰ ਦਿੱਤੇ ਹਨ।

ਭੂੰਦੜ ਨੇ ਪੰਜਾਬ ਵਿਧਾਨ ਸਭਾ ਦੀ ਸਕੱਤਰ ਸ਼ਸ਼ੀ ਲਖਨਪਾਲ ਮਿਸ਼ਰਾ, ਜੋ ਕਿ ਰਿਟਰਨਿੰਗ ਅਫਸਰ ਹਨ ਕੋਲ ਕਾਗਜ਼ ਦਾਖਲ ਕੀਤੇ। ਕਾਗਜ਼ ਦਾਖਲ ਕਰਨ ਵੇਲੇ ਬੂੰਦੜ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੀ ਨਾਲ ਹਾਜ਼ਰ ਸਨ।

ਭੂੰਦੜ ਨੇ ਤੀਸਰੀ ਵਾਰ ਰਾਜ ਸਭਾ ਦੀ ਮੈਂਬਰੀ ਲਈ ਕਾਗਜ਼ ਦਾਖਲ ਕੀਤੇ ਹਨ, ਉਨ੍ਹਾਂ ਨਾਲ ਲੋਕ ਸਭਾ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ, ਕੈਬਨਟ ਮੰਤਰੀ ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਪਰਮਿੰਦਰ ਸਿੰਘ ਢੀਂਡਸਾ ਅਤੇ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ, ਸੀ.ਪੀ.ਐਸ.ਵਿਰਸਾ ਸਿੰਘ ਵਲਟੋਹਾ ਅਤੇ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵੀ ਹਾਜ਼ਰ ਸਨ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ, ਭੂੰਦੜ, ਜੋ ਕਿ 1998 ਤੋਂ 2002 ਅਤੇ ਜੁਲਾਈ 2010 ਤੋਂ ਹੁਣ ਤਕ ਰਾਜ ਸਭਾ ਦੇ ਮੈਂਬਰ ਹਨ, ਨੇ ਪਾਰਟੀ, ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਦਾ ਉਨ੍ਹਾਂ ਉੱਤੇ ਭਰੋਸਾ ਜਤਾਉਣ ਲਈ ਧੰਨਵਾਦ ਕੀਤਾ। ਬਾਦਲ ਦਲ ਦੇ ਸੀਨੀਅਰ ਆਗੂ ਨੇ ਕਿਹਾ ਕਿ ਉਹ ਰਾਜ ਸਭਾ ਵਿਚ ਕਿਸਾਨਾਂ, ਪਾਰਟੀ ਅਤੇ ਪੰਜਾਬ ਦੇ ਮਿਹਨਤ ਕਸ਼ ਲੋਕਾਂ ਦੀ ਆਵਾਜ਼ ਚੁੱਕਦੇ ਰਹਿਣਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: