ਸਿੱਖ ਖਬਰਾਂ

1984 ਸਿੱਖ ਕਤਲੇਆਮ ਨਾਲ ਸਬੰਧਤ ਕੇਸ ‘ਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਮਿਲੀ ਅਗਾਊਂ ਜ਼ਮਾਨਤ

December 21, 2016 | By

ਨਵੀਂ ਦਿੱਲੀ: ਭਾਰਤ ਦੀ ਇਕ ਅਦਾਲਤ ਨੇ ਅੱਜ ਕਾਂਗਰਸੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਨਵੰਬਰ 1984 ‘ਚ ਹੋਏ ਸਿੱਖ ਕਤਲੇਆਮ ਦੇ ਕੇਸ ‘ਚ ਅਗਾਉੂਂ ਜ਼ਮਾਨਤ ਦੇ ਦਿੱਤੀ ਹੈ।

ਦਵਾਰਕਾ ਅਦਾਲਤ ਨੇ ਸੱਜਣ ਕੁਮਾਰ ਨੂੰ ਇਕ ਲੱਖ ਰੁਪਏ ਦੇ ਨਿੱਜੀ ਮੁਚਲਕੇ ‘ਤੇ ਜ਼ਮਾਨਤ ਦੇ ਦਿੱਤੀ।

ਮੰਗਲਵਾਰ ਨੂੰ ਅਦਾਲਤ ਨੇ 1984 ਸਿੱਖ ਕਤਲੇਆਮ ਦੇ ਕੇਸ ਵਿਚ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਅਗਾਊਂ ਜ਼ਮਾਨਤ ‘ਤੇ ਫੈਸਲਾ ਰਾਖਵਾਂ ਰੱਖ ਲਿਆ ਸੀ।

Sajjan Kumar - Indian politician who is facing murder charges in an incident related to Sikh Genocide 1984

(ਫਾਈਲ ਫੋਟੋ) ਸੱਜਣ ਕੁਮਾਰ: ਸੀਨੀਅਰ ਕਾਂਗਰਸੀ ਆਗੂ; ਜਿਸਤੇ 1984 ‘ਚ ਸਿੱਖਾਂ ਨੂੰ ਕਤਲ ਕਰਵਾਉਣ ਅਤੇ ਕਾਤਲਾਂ ਦੀ ਅਗਵਾਈ ਕਰਨ ਦੇ ਦੋਸ਼ ਹਨ

ਸੱਜਣ ਕੁਮਾਰ ਨੇ ਕੇਂਦਰ ਸਰਕਾਰ ਵਲੋਂ ਬਣਾਈ ਵਿਸ਼ੇਸ਼ ਜਾਂਚ ਟੀਮ ਵਲੋਂ ਤਫਤੀਸ਼ ਕੀਤੇ ਜਾ ਰਹੇ ਕੇਸ ਵਿਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਖਲ ਕੀਤੀ ਸੀ। ਇਸ ਕੇਸ ‘ਚ ਸੋਹਣ ਸਿੰਘ ਅਤੇ ਅਵਤਾਰ ਸਿੰਘ ਦਾ ਪੱਛਮੀ ਦਿੱਲੀ ਦੇ ਵਿਕਾਸਪੁਰੀ ‘ਚ ਕਤਲ ਹੋ ਗਿਆ ਸੀ ਜਿਸਦੀ ਸ਼ਿਕਾਇਤ ਹਰਵਿੰਦਰ ਸਿੰਘ ਨੇ ਦਰਜ ਕਰਵਾਈ ਸੀ ਜੋ ਕਿ ਇਸ ਕੇਸ ‘ਚ ਗਵਾਹ ਹੈ।

ਐਡਵੋਕੇਟ ਐਚ.ਐਸ. ਫੂਲਕਾ ਨੇ ਦੱਸਿਆ ਕਿ ਸੱਜਣ ਕੁਮਾਰ ਨੂੰ ਵਿਸ਼ੇਸ਼ ਜਾਂਚ ਟੀਮ ਵਲੋਂ ਬੁਲਾਇਆ ਗਿਆ ਸੀ ਪਰ ਉਸਨੇ ਸਿਰਫ ਆਪਣੇ ਨਾਮ ਦੀ ਤਸਦੀਕ ਕੀਤੀ। ਇਸ ਲਈ ਵਿਸ਼ੇਸ਼ ਜਾਂਚ ਟੀਮ (SIT) ਹਿਰਾਸਤ ਵਿਚ ਉਸਤੋਂ ਪੁੱਛਗਿੱਛ ਕਰਨਾ ਚਾਹੁੰਦੀ ਸੀ ਜਿਸ ਕਰਕੇ ਸੱਜਣ ਕੁਮਾਰ ਨੇ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਖਲ ਕੀਤੀ ਸੀ।

ਜ਼ਿਕਰਯੋਗ ਹੈ ਕਿ ਤਿੰਨ ਦਹਾਕੇ ਬੀਤ ਜਾਣ ਦੇ ਬਾਵਜੂਦ ਵੀ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲ ਸਕੀਆਂ। ਸਗੋਂ ਆਪਣੀ ਪਹੁੰਚ ਸਦਕਾ ਦੋਸ਼ੀ ਸੱਤਾ ਦੇ ਉੱਚੇ ਅਹੁਦਿਆਂ ਦਾ ਅਨੰਦ ਮਾਣਦੇ ਰਹੇ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Sajjan Kumar gets Anticipatory Bail in November 1984 Sikh Massacre related Case …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,