ਦਿੱਲੀ : ਦਿੱਲੀ ਹਾਈਕੋਰਟ ਨੇ ਸਿੱਖ ਨਸਲਕੁਸ਼ੀ ਦੇ ਦੋਸ਼ੀ ਅਤੇ ਸਾਬਕਾ ਪਾਰਲੀਮੈਂਟ ਮੈਂਬਰ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜਾ ਸੁਣਾਈ ਹੈ। ਅਦਾਲਤ ਨੇ 2013 ਦੇ ਸੱਜਣ ਕੁਮਾਰ ਨੂੰ ਬਰੀ ਕਰਨ ਦੇ ਫੈਸਲੇ ਨੂੰ ਪਲਟਾਉਂਦਿਆ ਇਹ ਫੈਸਲਾ ਸੁਣਾਇਆ ਹੈ। ਦਿੱਲੀ ਅਦਾਲਤ ਨੇ ਸੱਜਣ ਕੁਮਾਰ ਨੂੰ 31 ਦਸੰਬਰ ਤੱਕ ਖੁਦ ਨੂੰ ਪ੍ਰਸ਼ਾਸਨ ਦੇ ਹਵਾਲੇ ਕਰਨ ਲਈ ਕਿਹਾ ਹੈ।
2013 ਵਿੱਚ ਟਰਾਇਲ ਕੋਰਟ ਨੇ ਪੰਜ ਜਣਿਆਂ – ਸਾਬਕਾ ਕੌਂਸਲਰ ਬਲਵਾਨ ਖੋਕਰ, ਸਾਬਕਾ ਵਿਧਾਇਕ ਮਹੇਂਦਰ ਯਾਦਵ, ਕਿਸ਼ਨ ਖੋਖਰ, ਗਿਰਧਾਰੀ ਲਾਲ ਅਤੇ ਕੈਪਟਨ ਭਾਗਮਲ ਨੂੰ ਸਜਾ ਸੁਣਾਈ ਸੀ ਪਰ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਗਿਆ ਸੀ।
ਕੇਂਦਰੀ ਜਾਂਚ ਏਜੰਸੀ ਵਲੋਂ 2013 ਦੇ ਫੈਸਲੇ ਵਿਰੁੱਧ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ ਜਿਸਦੇ ਫੈਸਲੇ ਵਜੋਂ ਅਦਾਲਤ ਨੇ ਅੱਜ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜਾ ਸੁਣਾਈ ਹੈ।