ਸਿੱਖ ਖਬਰਾਂ

ਸੱਜਣ ਕੁਮਾਰ ਦੀ ਜੱਜ ਬਦਲਣ ਦੀ ਅਪੀਲ ਖਾਰਿਜ ਜੱਜ ਪ੍ਰਕਾਸ਼ ਸਿੰਘ ਤੇਜੀ ਮਾਮਲੇ ਦੀ ਸੁਣਵਾਈ ਕਰਦੇ ਰਹਿਣਗੇ

By ਸਿੱਖ ਸਿਆਸਤ ਬਿਊਰੋ

November 04, 2016

ਸੱਜਣ ਕੁਮਾਰ ਦੀ ਅਗਾਉ ਜ਼ਮਾਨਤ ਨਾਮੰਜ਼ੂਰ ਕੀਤੀ ਸੀ ਜੱਜ ਨੇ 

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਵਿਚ ਹੋਏ ਸਿੱਖ ਕਤਲੇਆਮ ਦੇ ਅਦਾਲਤ ਵਿਚ ਚੱਲ ਰਹੇ ਮਾਮਲੇ ਵਿਚ ਕਾਂਗਰਸ ਪਾਰਟੀ ਅਪਣੇ ਲੀਡਰ ਸੱਜਣ ਕੁਮਾਰ ਨੂੰ ਬਚਾਉਣ ਲਈ ਪੱਬਾਭਾਰ ਹੋ ਰਹੀ ਸੀ ਉਸ ਲਈ ਹੁਣ ਇਹ ਔਖਾ ਹੋ ਗਿਆ ਹੈ। ਦਿੱਲੀ ਹਾਈ ਕੋਰਟ ਵਿਚ ਇਸ ਮਾਮਲੇ ਦੀ ਸੁਣਵਾਈ ਦੁਸਰੇ ਜੱਜ ਕੋਲ ਕਰਵਾਉਣ ਦੇ ਮਾਮਲੇ ਵਿਚ ਸੱਜਣ ਕੁਮਾਰ ਦੇ ਵਕੀਲ ਅਦਾਲਤ ਵਿਚ ਉਸ ਸਮੇਂ ਢਹਿ ਢੇਰੀ ਹੋ ਗਏ ਜਦੋ ਜੱਜ ਗੀਤਾ ਮਿੱਤਲ ਨੇ ਉਨ੍ਹਾਂ ਦੀ ਇਹ ਅਪੀਲ ਖਾਰਿਜ ਕਰ ਦਿਤੀ ਤੇ ਨਾਲ ਹੀ ਇਹ ਕਿਹਾ ਕਿ ਜੱਜ ਪ੍ਰਕਾਸ਼ ਸਿੰਘ ਤੇਜੀ ਇਸ ਮਾਮਲੇ ਦੀ ਸੁਣਵਾਈ ਵਿਚ ਬਣੇ ਰਹਿਣਗੇ।

ਜ਼ਿਕਰਯੋਗ ਯੋਗ ਹੈ ਕਿ ਜੱਜ ਪ੍ਰਕਾਸ਼ ਸਿੰਘ ਤੇਜੀ ਨੇ ਪਿਛਲੀ ਵਾਰੀ ਸਜੱਣ ਕੁਮਾਰ ਦੀ ਅਗਾਉਂ ਜ਼ਮਾਨਤ ਮਨਜ਼ੂਰ ਨਹੀਂ ਕੀਤੀ ਸੀ ਜਿਸ ਤੋਂ ਘਬਰਾ ਕੇ ਕਾਂਗਰਸ ਪਾਰਟੀ ਅਪਣੇ ਚਹੇਤੇ ਆਗੂ ਨੂੰ ਬਚਾਉਣ ਲਈ ਪੱਬਾਂ ਭਾਰ ਹੋਈ ਸੀ ਤੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਕੀਲ ਸਲਮਾਨ ਖੁਰਸ਼ੀਦ ਨੂੰ ਇਹ ਕੇਸ ਲੜਨ ਲਈ ਸੱਜਣ ਕੁਮਾਰ ਵਲੋਂ ਵਕੀਲ ਬਣਾਇਆ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: