January 2, 2015 | By ਸਿੱਖ ਸਿਆਸਤ ਬਿਊਰੋ
ਲੰਡਨ (2 ਜਨਵਰੀ 2015): ਯੁਨਾਈਟਿਡ ਖਾਲਸਾ ਦਲ ਯੂ,ਕੇ ਵਲੋਂ ਵਲੋਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਅਪੀਲ ਕੀਤੀ ਹੈ ਕਿ ਭਾਈ ਗੁਰਦੇਵ ਸਿੰਘ ਜੀ ਕਾਉਂਕੇ ਦਾ ਸ਼ਹਾਦਤ ਦਿਹਾੜਾ ਅਕਾਲ ਤਖਤ ਸਾਹਿਬ ਤੇ ਮਨਾਉਣਾ ਅਰੰਭ ਕੀਤਾ ਜਾਵੇ ਅਤੇ ਉਹਨਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਜਾਵੇ ।
26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਹੋਏ ਸਰਬੱਤ ਖਾਲਸਾ ਵਲੋਂ ਨਿਯੁਕਤ ਕੀਤੇ ਗਏ ਜਥੇਦਾਰ ਸਿੰਘ ਸਾਹਿਬ ਭਾਈ ਗੁਰਦੇਵ ਸਿੰਘ ਜੀ ਕਾਉਂਕੇ ਨੂੰ ਜਗਰਾਉਂ ਦੇ ਤੱਤਕਲੀਨ ਪੁਲੀਸ ਮੁਖੀ ਸਵਰਨੇ ਘੋਟਨੇ ਦੀ ਪੁਲਿਸ ਪਾਰਟੀ ਨੇ 25 ਦਸੰਬਰ 1992 ਨੂੰ ਪਿੰਡ ਦੇ ਲੋਕਾਂ ਸਾਹਮਣੇ ਗ੍ਰਿਫਤਾਰ ਕਰ ਲਿਆ ਅਤੇ ਸੱਤ ਦਿਨ ਪੁਲੀਸ ਹਿਰਾਸਤ ਵਿੱਚ ਅਣਮਨੁੱਖੀ ਤਸੀਹੇ ਦੇਣ ਮਗਰੋਂ ਪਹਿਲੀ ਜਨਵਰੀ 1993 ਨੂੰ ਸਵੇਰ ਸਾਰ ਸ਼ਹੀਦ ਕਰ ਦਿੱਤਾ ਗਿਆ ਸੀ। ਪਰ ਅਖਬਾਰਾਂ ਵਿੱਚ ਪੁਲੀਸ ਨੇ ਮਨਘੜਤ ਕਹਾਣੀ ਅਨੁਸਾਰ ਭਾਈ ਸਾਹਿਬ ਨੂੰ ਪੁਲੀਸ ਦੀ ਜਿਪਸੀ ਚੋਂ ਫਰਾਰ ਕਰਾਰ ਦੇ ਦਿੱਤਾ ਸੀ ।
ਉਹਨਾਂ ਨੂੰ ਸ਼ਹੀਦ ਕਰਨ ਵਾਲੇ ਕਿਸੇ ਵੀ ਦੋਸ਼ੀ ਪੁਲਿਸ ਅਧਿਕਾਰੀ ਜਾਂ ਕਰਮਚਾਰੀ ਖਿਲਾਫ ਕੋਈ ਵੀ ਕਾਰਵਾਈ ਨਹੀਂ ਹੋਈ । ਹਾਲਾਂ ਕਿ ਤਿਵਾੜੀ ਰਿਪੋਰਟ ਵਿੱਚ ਦੋਸ਼ੀ ਪੁਲਸੀਆਂ ਦਾ ਪੂਰਾ ਵੇਰਵਾ ਦਰਜ ਹੈ ਅਤੇ ਚਸ਼ਮਦੀਦ ਗਾਵਾਹਾਂ ਦੇ ਬਿਆਨ ਕਲਮਬੱਧ ਹਨ ।
ਪੁਲੀਸ ਹਿਰਾਸਤ ਵਿੱਚ ਅਣਮਨੁੱਖੀ ਤਸੱ਼ਦਦ ਨਾਲ ਹੋਈ ਸ਼ਹਾਦਤ ਬਾਰੇ ਪੰਥਕ ਧਿਰਾਂ ਵਲੋਂ ਜਬਰਦਸਤ ਅਵਾਜ਼ ਉਠਾਈ ਗਈ ਸੀ , ਜਿਸ ਕਾਰਨ ਭਾਈ ਸਾਹਿਬ ਦੀ ਹਿਰਾਸਤੀ ਮੌਤ ਦੀ ਬਕਾਇਦਾ ਜਾਂਚ ਹੋਈ ,ਪਰ ਕਿਸੇ ਵੀ ਦੋਸ਼ੀ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ।
ਸ਼ਹੀਦ ਭਾਈ ਗੁਰਦੇਵ ਸਿੰਘ ਜੀ ਨੇ ਪੁਰਾਤਨ ਸ਼ਹੀਦ ਭਾਈ ਤਾਰੂ ਸਿੰਘ ਜੀ ਵਾਂਗ ਸਿੱਖ ਸੰਘਰਸ਼ ਦੌਰਾਨ ਜੂਝਣ ਵਾਲੇ ਯੋਧਿਆਂ ਨੂੰ ਆਪਣੇ ਪੁੱਤਰਾਂ ਨਾਲੋਂ ਵੱਧ ਪਿਆਰ ਦਿੱਤਾ ,ਉਹਨਾਂ ਦੀ ਯੋਗ ਮੱਦਦ ਕੀਤੀ , ਜੇਹਲਾਂ ਵਿੱਚ ਬੰਦ ਸਿੰਘਾਂ ਨੂੰ ਲੰਗਰ ਵਾਸਤੇ ਰਸਦ ਘੱਲਦੇ ਰਹੇ ,ਸ਼ਹੀਦ ਪਰਿਾਵਾਰਾਂ ਦੀ ਯੋਗ ਮੱਦਦ ਕੀਤੀ ,ਉਹਨਾਂ ਦੇ ਦੁੱਖ ਨੂੰ ਆਪਣਾ ਦੁੱਖ ਸਮਝਿਆ ਅਤੇ ਕੌਮ ਦੀ ਖਾਤਰ ਆਪਣੇ ਖੂਨ ਦਾ ਆਖਰੀ ਕਤਰਾ ਵਹਾ ਦਿੱਤਾ ।
ਦਲ ਦੇ ਜਨਰਲ ਸਕੱਤਰ ਸ੍ਰ, ਲਵਸਿ਼ੰਦਰ ਸਿੰਘ ਡੱਲੇਵਾਲ ਨੇ ਕਿਹੱ ਭਾਈ ਗੁਰਦੇਵ ਸਿੰਘ ਜੀ ਕਾਉਂਕੇ ਵੀਹਵੀਂ ਸਦੀ ਦੌਰਾਨ ਸਿੱਖ ਕੌਮ ਦੀ ਆਨ,ਸ਼ਨ ,ਬਾਣ ।ਕੌਮੀ ਹੱਕਾਂ ਹਿੱਤਾਂ ਅਤੇ ਕੌਮੀ ਅਜ਼ਾਦੀ ਲਈ ਆਪਾ ਕੁਰਬਾਨ ਕਰਨ ਵਾਲੇ ਸਿਰਫ ਇੱਕ ਹੀ ਜਥੇਦਾਰ ਹੋਏ ਹਨ ਜਿਹੜੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਜੋਂ ਸ਼ਹੀਦ ਹੋਏ ਹਨ।ਮੌਜੂਦਾ ਜਥੇਦਾਰਾਂ ਦਾ ਫਰਜ਼ ਸਿਰ ਫਰਜ਼ ਬਣਦਾ ਹੈ ਕਿ ਉਹ ਆਪਣੇ ਇਸ ਸੱਤਵਾਦੀ ਮਹਾਂਪੁਰਸ਼ ਭਰਾ ਦੇ ਨਕਸ਼ੇ ਕਦਮਾਂ ਤੇ ਚੱਲਕੇ ਕੌਮੀ ਸਮਰਪਨਾ ਦਾ ਪ੍ਰਗਟਾਵਾ ਕਰਦੇ ਹੋਏ ਸਿੱਖ ਕੌਮ ਦੀ ਚੜਦੀ ਕਲਾ ਕੌਮੀ ਅਜ਼ਾਦੀ ਲਈ ਚੱਲ ਰਹੇ ਖਾਲਿਸਤਾਨ ਦੇ ਸੰਘਰਸ਼ ਦੀ ਅਗਵਾਈ ਕਰਨ ।
Related Topics: Jathedar Gurdev Singh Kaonke, Sikh Federation UK