Site icon Sikh Siyasat News

6 ਨੌਜਵਾਨਾਂ ਨੂੰ ਗੈਰਕਾਨੂੰਨੀ ਹਿਰਾਸਤ ਵਿਚ ਰੱਖ ਕੇ ਤਸ਼ੱਦਦ ਕਰਨ ਵਾਲੇ ਸਹਾਇਕ ਥਾਣੇਦਾਰ ਖਿਲਾਫ ਐਫਆਈਆਰ ਦਰਜ ਕੀਤੀ

ਪਟਿਆਲਾ: ਸਨੌਰ ਵਿਖੇ ਪੰਜਾਬ ਪੁਲਿਸ ਵਲੋਂ 6 ਨੌਜਵਾਨਾਂ ਨੂੰ ਗੈਰਕਾਨੂੰਨੀ ਹਿਰਾਸਤ ਵਿਚ ਰੱਖ ਕੇ ਤਸ਼ੱਦਦ ਕਰਨ ਦੇ ਮਾਮਲੇ ਵਿਚ ਦਬਾਅ ਪੈਣ ਮਗਰੋਂ ਕਾਰਵਾਈ ਕਰਦਿਆਂ ਪਟਿਆਲਾ ਪੁਲਿਸ ਨੇ ਦੋਸ਼ੀ ਸਹਾਇਕ ਥਾਣੇਦਾਰ ਖਿਲਾਫ ਐਫਆਈਆਰ ਦਰਜ ਕਰ ਲਈ ਹੈ ਅਤੇ ਸਬੰਧਿਤ ਐਸਐਚਓ ਖਿਲਾਫ ਵਿਭਾਗੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ।

ਐਸਐਸਪੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਖਿਲਾਫ ਨੌਜਵਾਨਾਂ ‘ਤੇ ਤਸ਼ੱਦਦ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਸਨੌਰ ਪੁਲਿਸ ਥਾਣੇ ਵਿਖੇ ਦਰਜ ਕੀਤਾ ਗਿਆ ਹੈ ਜਿੱਥੇ ਨੌਜਵਾਨਾਂ ‘ਤੇ ਤਸ਼ੱਦਦ ਕੀਤਾ ਗਿਆ ਸੀ।

ਸਬੰਧਿਤ ਖ਼ਬਰ:  ਗੁਰਦੁਆਰਾ ਸਾਹਿਬ ਜਾ ਰਹੇ ਨੌਜਵਾਨਾਂ ਨੂੰ ਗੈਰਕਾਨੂੰਨੀ ਹਿਰਾਸਤ ਵਿਚ ਰੱਖ ਕੇ ਤਸ਼ੱਦਦ ਕੀਤਾ

ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਨੇ ਹਸਪਤਾਲ ਵਿਚ ਦਾਖਲ ਇਕ ਪੀੜਤ ਨੌਜਵਾਨ ਨਾਲ ਮੁਲਾਕਾਤ ਕੀਤੀ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ।

ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨਵੇਂ ਬਣਾਏ ਗਏ ਆਗੂ ਹਰਪਾਲ ਸਿੰਘ ਚੀਮਾ ਅਤੇ ਅਹੁਦੇ ਤੋਂ ਹਟਾਏ ਗਏ ਸੁਖਪਾਲ ਸਿੰਘ ਖੁਹਰਾ ਨੇ ਵੀ ਹਸਪਤਾਲ ਪਹੁੰਚ ਕੇ ਪੀੜਤਾਂ ਨਾਲ ਮੁਲਾਕਾਤ ਕੀਤੀ ਸੀ। ਸੁਖਪਾਲ ਸਿੰਘ ਖਹਿਰਾ ਨੇ ਐਲਾਨ ਕੀਤਾ ਸੀ ਕਿ ਜੇ ਦੋਸ਼ੀ ਪੁਲਿਸ ਅਫਸਰ ਖਿਲਾਫ ਸਖਤ ਕਾਰਵਾਈ ਨਾ ਕੀਤੀ ਗਈ ਤਾਂ ਐਸਐਸਪੀ ਦਫਤਰ ਘੇਰਿਆ ਜਾਵੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version