ਅੰਮਿ੍ਤਸਰ (15 ਅਕਤੂਬਰ, 2015): ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਅਤੇ ਉਸਤੋਂ ਬਾਅਦ ਰੋਸ ਧਰਨਾ ਦੇ ਰਹੀ ਸਿੱਖ ਸੰਗਤ ‘ਤੇ ਪੁਲਿਸ ਵੱਲੋਂ ਗੋਲੀਆਂ ਚਲਾ ਕੇ ਦੋ ਸਿੱਖਾਂ ਨੂੰ ਸ਼ਹੀਦ ਕਰਨ ਮਗਰੋਂ ਪੈਦਾ ਹੋਏ ਹਾਲਾਤ ‘ਤੇ ਵੀ ਸੰਤ ਸਮਾਜ ਨੇ ਜਰੂਰੀ ਇਕੱਤਰਤਾ ਸੱਦੀ ਹੈ।
ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਦੱਸਿਆ ਕਿ ਕੌਮ ਨੂੰ ਦਰਪੇਸ਼ ਬੇਹੱਦ ਔਖੇ ਵੇਲੇ ਦੇ ਸੰਭਵ ਹੱਲ ਲਈ ਵਿਚਾਰ ਚਰਚਾ ਕਰਨਾ ਇਸ ਮੌਕੇ ਸਭ ਤੋਂ ਜ਼ਰੂਰੀ ਹੋ ਗਿਆ ਹੈ, ਜਿਸ ਸਬੰਧੀ ਅਚਾਨਕ ਮੀਟਿੰਗ ਸੱਦੀ ਗਈ ਹੈ ਙ ਬੈਠਕ ਦੌਰਾਨ ਸਾਰੇ ਘਟਨਾਕ੍ਰਮ ‘ਤੇ ਨਜ਼ਰਸਾਨੀ ਕਰਦਿਆਂ ਸਰਕਾਰ ਦੀ ਭੂਮਿਕਾ ਬਾਰੇ ਵੀ ਚਰਚਾ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਜੱਥੇਦਾਰਾਂ ਵੱਲੋਂ ਸੌਦਾ ਸਾਧ ਨੂੰ ਦਿੱਤੀ ਮਾਫੀ ਕਾਰਨ ਸਿੱਖ ਕੌਮ ਵਿੱਚ ਬਟਤਹਾਸ਼ਾ ਰੋਸ ਪੈਲਿਆ ਹੋਇਆ ਸੀ ਅਤੇ ਕੌਮ ਜੱਥੇਦਾਰਾਂ ਖਿਲਾਫ ਰੋਹ ਪ੍ਰਗਟ ਕਰ ਹੀ ਰਹੀ ਸੀ।ਇਸੇ ਦੌਰਾਨ ਹੀ ਫਰੀਦਕੋਟ ਦੇ ਪਿੰਡ ਬਰਗਾੜੀ ਵਿੱਚ ਸਿੱਖ ਵਿਰੋਧੀ ਅਨਸਰਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਜੀਦਾ ਪਾਵਨ ਸਰੂਪ ਖੰਡਤ ਕਰ ਦਿੱਤਾ ਗਿਆ।
ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਖਿਲਾਫ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਖਿਲਾਫ ਧਰਨਾ ਦੇ ਰਹੀ ਸਿੱਖ ਸੰਗਤ ‘ਤੇ ਗੋਲੀਆਂ ਚਲਾ ਕੇ ਦੋ ਸਿੱਖਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਹੈ।