Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੀਬੀ ਭੱਠਲ ਦੇ ਮੁਖਾਤਿਬੀ ਬਿਆਨ ਦੀ ਜਾਂਚ ਨੂੰ ਲੈ ਕੇ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਬਣੇ ਜਾਂਚ ਕਮਿਸ਼ਨ – ਅਜੇਪਾਲ ਸਿੰਘ ਬਰਾੜ

ਬੀਬੀ ਭੱਠਲ ਦੇ ਮੁਖਾਤਿਬੀ ਬਿਆਨ ਦੀ ਜਾਂਚ ਨੂੰ ਲੈ ਕੇ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਬਣੇ ਜਾਂਚ ਕਮਿਸ਼ਨ – ਅਜੇਪਾਲ ਸਿੰਘ ਬਰਾੜ

ਚੰਡੀਗੜ – ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੀ ਸੀਨੀਅਰ ਨੇਤਾ ਬੀਬੀ ਰਜਿੰਦਰ ਕੌਰ ਭੱਠਲ ਵੱਲੋਂ ਇੱਕ ਨਿੱਜੀ ਚੈਨਲ ਤੇ ਦਿੱਤੀ ਇੰਟਰਵਿਊ ਦੌਰਾਨ ਕੀਤੇ ਗਏ ਦਾਅਵੇ ਉਪਰ ਮਿਸਲ ਸਤਲੁਜ ਦੇ ਪ੍ਰਧਾਨ ਸ. ਅਜੇਪਾਲ ਸਿੰਘ ਬਰਾੜ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਸ. ਅਜੇਪਾਲ ਸਿੰਘ ਨੇ ਜਾਰੀ ਪ੍ਰੈਸ ਬਿਆਨ ਵਿੱਚ ਬੀਬੀ ਰਜਿੰਦਰ ਕੌਰ ਭੱਠਲ ਦੇ ਮੁਖਾਤਿਬੀ ਬਿਆਨ ਨੂੰ ਅਧਾਰ ਬਣਾਇਆ ਹੈ, ਜਿਸ ਵਿੱਚ ਬੀਬੀ ਭੱਠਲ ਦਾਅਵਾ ਕਰਦੇ ਨਜ਼ਰ ਆਉਂਦੇ ਆਉਂਦੇ ਹਨ ਕਿ ਬੀਬੀ ਭੱਠਲ ਦੇ ਮੁੱਖ ਮੰਤਰੀ ਹੁੰਦਿਆਂ,  ਸਰਕਾਰ ਬਣੀ ਰਹਿਣ ਲਈ ਕੁਝ ਅਫ਼ਸਰਾਂ ਵੱਲੋਂ ਰੇਲਾਂ ਅਤੇ ਬਜ਼ਾਰਾਂ ਵਿੱਚ ਬੰਬ ਧਮਾਕਿਆਂ ਵਰਗੀਆਂ ਘਟਨਾਵਾਂ ਕਰਵਾਉਣ ਦੀ ਸਲਾਹ ਦਿੱਤੀ ਗਈ ਸੀ, ਸਰਦਾਰ ਬਰਾੜ ਨੇ ਕਿਹਾ ਕਿ ਅਜਿਹੇ ਦਾਅਵੇ ਅਤੇ ਸਲਾਹਾਂ ਭਾਰਤੀ ਸੰਵਿਧਾਨ, ਲੋਕਤੰਤਰ ਅਤੇ ਕਾਨੂੰਨੀ ਰਾਜ ਦੀ ਆਤਮਾ ਉੱਤੇ ਗੰਭੀਰ ਪ੍ਰਸ਼ਨ ਚਿੰਨ੍ਹ ਖੜੇ ਕਰਦੇ ਹਨ।

ਬੀਬੀ ਰਜਿੰਦਰ ਕੌਰ ਭੱਠਲ

ਸਰਦਾਰ ਬਰਾੜ ਨੇ ਕਿਹਾ ਕਿ, ਜੇਕਰ ਇਹ ਬਿਆਨ ਸੱਚਾਈ ’ਤੇ ਆਧਾਰਿਤ ਹੈ, ਤਾਂ ਇਹ ਭਾਰਤੀ ਸੰਵਿਧਾਨ, ਨਾਗਰਿਕਾਂ ਦੀ ਆਜ਼ਾਦੀ, ਸੂਬੇ ਦੀ ਅਮਨ ਸ਼ਾਂਤੀ ਦੀ ਸਿੱਧੀ ਉਲੰਘਣਾ ਵੱਲ ਇਸ਼ਾਰਾ ਕਰਦਾ ਹੈ। ਕਿਸੇ ਵੀ ਲੋਕਤੰਤਰਿਕ ਦੇਸ਼ ਵਿੱਚ ਜਨਤਾ ਦੀ ਜਾਨ ਨੂੰ ਸਿਆਸੀ ਲਾਭ ਲਈ ਖ਼ਤਰੇ ਵਿੱਚ ਪਾਉਣਾ ਦੇਸ਼ਧ੍ਰੋਹੀ ਅਤੇ ਸੰਵਿਧਾਨਕ ਅਪਰਾਧ ਦੀ ਸ਼੍ਰੇਣੀ ਵਿੱਚ ਆਉਂਦਾ ਹੈ।

 

ਸਰਦਾਰ ਅਜੇਪਾਲ ਸਿੰਘ ਬਰਾੜ

ਸ. ਬਰਾੜ ਨੇ ਕਿਹਾ ਕਿ, ਇਹ ਬਿਆਨ ਸਿਰਫ਼ ਇੱਕ ਸਿਆਸੀ ਟਿੱਪਣੀ ਨਹੀਂ, ਸਗੋਂ ਸੱਤਾ ਅਤੇ ਸੰਵਿਧਾਨਿਕ ਅਹੁਦੇ ਦੀ ਤਾਕਤ ਦੇ ਦੁਰੁਪਯੋਗ ਨੂੰ ਉਤਸ਼ਹਿਤ ਕਰਦਾ ਹੈ। ਪਿਛਲੇ ਸਾਲਾਂ ਦੌਰਾਨ ਹੋਏ ਬੰਬ ਧਮਾਕਿਆਂ ਸਬੰਧੀ ਇਹ ਗੱਲ ਸਾਹਮਣੇ ਆਉਣ ਨਾਲ ਇਹ ਸ਼ੱਕ ਹੋਰ ਡੂੰਘਾ ਹੋ ਜਾਂਦਾ ਹੈ ਕਿ ਕਿਤੇ ਇਹ ਘਟਨਾਵਾਂ ਯੋਜਨਾਬੱਧ ਸਾਜ਼ਿਸ਼ ਦਾ ਹਿੱਸਾ ਤਾਂ ਨਹੀਂ ਸਨ। ਉਹਨਾਂ ਕਿਹਾ ਕਿ,ਬੀਬੀ ਰਜਿੰਦਰ ਕੌਰ ਭੱਠਲ ਦੇ ਮੁਖਾਤਿਬੀ ਦਾਅਵੇ ਨੂੰ ਸਰਕਾਰੀ ਰਿਕਾਰਡ ’ਤੇ ਲੈ ਕੇ, ਇਸ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕੀਤੀ ਜਾਵੇ। ਇਸ ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਕਮਿਸ਼ਨ ਦਾ ਗਠਨ ਕੀਤਾ ਜਾਵੇ । ਅਫ਼ਸਰਸ਼ਾਹੀ ਅਤੇ ਸਿਆਸੀ ਅਗਵਾਈ ਦੀ ਸੰਭਾਵਿਤ ਭੂਮਿਕਾ ਦੀ ਜਾਂਚ ਕੀਤੀ ਜਾਵੇ। ਇਸ ਦੇ ਨਾਲ ਹੀ ਸਰਦਾਰ ਬਰਾੜ ਨੇ, ਬੀਬੀ ਭੱਠਲ ਦੇ ਮੁਖਾਤਿਬੀ ਦਾਅਵੇ ਅਤੇ ਬਿਆਨ ਉੱਪਰ ਕਾਂਗਰਸ ਦੀ ਚੁੱਪ ਤੇ ਵੀ ਸਵਾਲ ਖੜੇ ਕੀਤੇ ਹਨ ਅਤੇ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਤੋਂ ਸਪੱਸ਼ਟੀਕਰਨ ਦੀ ਮੰਗ ਕੀਤੀ ਹੈ। ਸਰਦਾਰ ਬਰਾੜ ਨੇ ਕਿਹਾ ਕਿ, ਲੋਕਤੰਤਰ ਡਰ, ਅਫਵਾਹਾਂ ਜਾਂ ਹਿੰਸਾ ’ਤੇ ਨਹੀਂ, ਸਗੋਂ ਸੱਚ, ਜਵਾਬਦੇਹੀ ਅਤੇ ਸੰਵਿਧਾਨਕ ਨੈਤਿਕਤਾ ’ਤੇ ਟਿਕਿਆ ਹੁੰਦਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਨਾਲ ਪਿਛਲੇ ਚਾਰ ਦਹਾਕਿਆਂ ਤੋਂ ਹੋ ਰਹੇ ਲਗਾਤਾਰ ਵਿਤਕਰੇ ਦੇ ਵਿਰੋਧ ਵਿੱਚ ਮਿਸਲ ਸਤਲੁਜ ਵੱਲੋਂ ਬੀਤੇ ਦਿਨ ਸਰਦਾਰ ਅਜੇਪਾਲ ਸਿੰਘ ਬਰਾੜ ਦੀ ਅਗਵਾਈ ਹੇਠ ਚੰਡੀਗੜ੍ਹ
ਸਮਾਜਕ ਜਥੇਬੰਦੀ ਮਿਸਲ ਸਤਲੁਜ ਵੱਲੋਂ ਭਲਕੇ 'ਟੀਚੇ ਅਤੇ ਮਨੋਰਥ 2024' ਦਸਤਾਵੇਜ਼ ਦਾ ਖਰੜਾ ਜਾਰੀ ਕੀਤਾ ਜਾ ਰਿਹਾ ਹੈ।
ਸਮਾਜਕ ਜਥੇਬੰਦੀ ਮਿਸਲ ਸਤਲੁਜ ਵੱਲੋਂ ਭਲਕੇ 'ਟੀਚੇ ਅਤੇ ਮਨੋਰਥ 2024' ਦਸਤਾਵੇਜ਼ ਦਾ ਖਰੜਾ ਜਾਰੀ ਕੀਤਾ ਜਾ ਰਿਹਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: