October 23, 2018 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਬੀਤੇ ਦਿਨੀਂ (22 ਅਕਤੂਬਰ) ਪੰਜਾਬ ਯੁਨੀਵਰਸਿਟੀ ਚੰਡੀਗੜ੍ਹ ਦੀ ਵਿਦਿਆਰਥੀ ਜਥੇਬੰਦੀ ਸੱਥ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਅਤੇ ਬਹਿਬਲ ਕਲਾਂ ਸਾਕੇ ਵਿੱਚ 2 ਸਿੰਘਾਂ ਨੁੰ ਸ਼ਹੀਦ ਕਰਨ ਵਿੱਚ ਸ਼ਾਮਿਲ ਪੁਲਸ ਅਫਸਰਾਂ ਅਤੇ ਜਿੰਮੇਵਾਰ ਬੰਦਿਆਂ ਨੂੰ ਸਜ਼ਾਵਾਂ ਦਿਵਾਉਣ ਦੀ ਮੰਗ ਕਰਦਿਆਂ ਯੁਨੀਵਰਸਿਟੀ ਦੇ ਵਿਦਿਆਰਥੀ ਕੇਂਦਰ ‘ਤੇ ਪ੍ਰਦਰਸ਼ਨ ਕੀਤਾ ਗਿਆ।
ਜਥੇਬੰਦੀ ਨੇ ਇਹ ਵੀ ਮੰਗ ਕੀਤੀ ਕਿ ਸਾਕਾ ਨਕੋਦਰ, ਜਿਸ ਵਿੱਚ ਪੁਲਸ ਨੇ ਚਾਰ ਸਿੰਘ ਸ਼ਹੀਦ ਕਰ ਦਿੱਤੇ ਸਨ, ਦੀ ਜਾਂਚ ਲਈ ਬਣਾਏ ਗਏ ਜਸਟਿਸ ਗੁਰਨਾਮ ਸਿੰਘ ਕਮੀਸ਼ਨ ਦਾ ਜਾਂਚ ਲੇਖਾ ਜਨਤਕ ਕੀਤਾ ਜਾਵੇ। ਪ੍ਰਦਰਸ਼ਨ ਤੋਂ ਮਗਰੋਂ ਵਿਦਿਆਰਥੀਆਂ ਵਲੋਂ ਯੁਨੀਵਰਸਿਟੀ ਦੇ ਗੁਰਦੁਆਰਾ ਸਾਹਿਬ ਤੱਕ ਰੋਸ ਮਾਰਚ ਕੱਢਿਆ ਗਿਆ।
ਸੱਥ ਦੇ ਆਗੂਆਂ ਵਲੋਂ ਬਰਗਾੜੀ ਵਿਖੇ ਇਨਸਾਫ ਮੋਰਚੇ ‘ਤੇ ਬੈਠੇ ਜਥੇਦਾਰ ਧਿਆਨ ਸਿੰਘ ਮੰਡ ਨਾਲ ਵੀ ਮੁਲਾਕਾਤ ਕੀਤੀ ਗਈ ਸੀ। ਜਥੇਬੰਦੀ ਦੇ ਆਗੂਆਂ ਦਾ ਕਹਿਣੈ ਕਿ ਸੱਥ ਵਲੋਂ ਬਰਗਾੜੀ ਮੋਰਚੇ ਦੀਆਂ ਮੰਗਾਂ ਦੀ ਪੂਰਨ ਹਮਾਇਤ ਕੀਤੀ ਜਾਂਦੀ ਹੈ।
Related Topics: Behbal Kalan Goli Kand, Incident of Beadbi of Guru Granth Shaib at Bargar Village, Punjab University Chandigarh, Saka Nakodar (4 February 1986), Sath