ਖਾਸ ਖਬਰਾਂ

ਸਿਆਸੀ ਕਾਨਫਰੰਸਾਂ: ਸਤਿਕਾਰ ਕਮੇਟੀ ਮੈਂਬਰਾਂ ਨੂੰ ਪੁਲੀਸ ਨੇ ਮਾਰਚ ਕਰਨ ਤੋਂ ਰੋਕਿਆਂ

January 14, 2018 | By

ਚੰਡੀਗੜ: ਸ੍ਰੀ ਮੁਕਤਸਰ ਸਾਹਿਬ ਵਿਖੇ ਅਕਾਲੀ ਦਲ ਬਾਦਲ ਤੇ ਅਕਾਲੀ ਦਲ ਮਾਨ ਵੱਲੋਂ ਮਾਘੀ ਮੇਲੇ ‘ਤੇ ਸਿਆਸੀ ਕਾਨਫਰੰਸਾਂ ਕਰਨ ਨੂੰ ਲੈ ਕੇ ਸਤਿਕਾਰ ਕਮੇਟੀ ਵੱਲੋਂੇ ਰੋਸ ਕਾਰਨ ਕਮੇਟੀ ਮੈਂਬਰਾਂ ਤੇ ਪੁਲੀਸ ਵਿਚਾਲੇ ਤਣਾਅ ਬਣਿਆ ਰਿਹਾ।

ਮੀਡੀਏ ਤੋਂ ਮਿਲੀ ਜਾਣਕਾਰੀ ਅਨੁਸਾਰ ਸਤਿਕਾਰ ਕਮੇਟੀ ਮੈਂਬਰ ਸ਼ਹਿਰ ਵਿੱਚ ਮਾਰਚ ਕਰਕੇ ਸਿਆਸੀ ਕਾਨਫਰੰਸ ਦਾ ਵਿਰੋਧ ਕਰਨਾ ਚਾਹੁੰਦੇ ਸੀ, ਪਰ ਪੁਲੀਸ ਨੇ ਉਨ੍ਹਾਂ ਨੂੰ ਫਿਰੋਜ਼ਪੁਰ ਚੌਕ ਵਿੱਚ ਰੋਕ ਲਿਆ ਜਿਸ ਕਰਕੇ ਉਨ੍ਹਾਂ ਸੜਕ ’ਤੇ ਹੀ ਧਰਨਾ ਦਿੱਤਾ। ਕਮੇਟੀ ਆਗੂ ਭਾਈ ਬਲਵੀਰ ਸਿੰਘ, ਤਰਲੋਚਨ ਸਿੰਘ, ਮਨਜੀਤ ਸਿੰਘ ਝਬਾਲ, ਹਰਜਿੰਦਰ ਸਿੰਘ ਬਾਜੇਕੇ, ਰਣਜੀਤ ਸਿੰਘ ਉਧੋਕੇ, ਦਿਲਬਾ ਸਿੰਘ, ਲਖਵੀਰ ਸਿੰਘ ਮਾਹਲਮ, ਗੁਰਭੇਜ ਸਿੰਘ, ਮਨਿੰਦਰ ਸਿੰਘ ਮੁਕਤਸਰ ਤੇ ਸੁਖਜੀਤ ਸਿੰਘ ਖੋਸੇ ਹੋਰਾਂ ਨੇ ਦੱਸਿਆ ਕਿ ਫਤਹਿਗੜ੍ਹ ਸਾਹਿਬ ਦੇ ਸ਼ਹੀਦੀ ਜੋੜ ਮੇਲ ਮੌਕੇ ਸਿਆਸੀ ਕਾਨਫਰੰਸਾਂ ਨਾ ਹੋਣ ਮਗਰੋਂ ਉਨ੍ਹਾਂ ਸ੍ਰੀ ਮੁਕਤਸਰ ਸਾਹਿਬ ਦੇ ਮੇਲਾ ਮਾਘੀ ਮੌਕੇ ਵੀ ਸਿਆਸੀ ਕਾਨਫਰੰਸਾਂ ਨਾ ਕਰਨ ਦੀ ਮੰਗ ਕੀਤੀ ਸੀ।

ਇਸ ਸਬੰਧੀ ਉਹ ਪਹਿਲਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦੇ ਕੇ ਗਏ ਸਨ।ਇਸ ਦੇ ਬਾਵਜੂਦ ਪ੍ਰਸ਼ਾਸਨ ਨੇ ਅਕਾਲੀ ਦਲ ਬਾਦਲ ਤੇ ਮਾਨ ਨੂੰ ਕਾਨਫਰੰਸਾਂ ਕਰਨ ਦੀ ਮਨਜ਼ੂਰੀ ਦੇ ਦਿੱਤੀ। ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ਹਿਰ ਵਿੱਚ ਸ਼ਾਂਤਮਈ ਮਾਰਚ ਕੱਢਣਾ ਚਾਹੁੰਦੇ ਸੀ, ਪਰ ਪੁਲੀਸ ਨੇ ਉਨ੍ਹਾਂ ਨੂੰ ਰੋਕ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਚਾਲੀ ਮੁਕਤਿਆਂ ਨੂੰ ਨਤਮਸਤਕ ਹੋਣ ਵਾਸਤੇ ਲਈ ਵੀ ਨਹੀਂ ਜਾਣ ਦਿੱਤਾ ਗਿਆ।

ਇਸ ਦੌਰਾਨ ਐਸਪੀ (ਡੀ) ਬਲਜੀਤ ਸਿੰਘ ਸਿੱਧੂ ਅਤੇ ਉਪ ਮੰਡਲ ਮੈਜਿਸਟਰੇਟ ਰਾਜਪਾਲ ਸਿੰਘ ਨੇ ਦੱਸਿਆ ਕਿ ਅਮਨ ਸਥਿਤੀ ਬਣਾਈ ਰੱਖਣ ਲਈ ਉਨ੍ਹਾਂ ਸਤਿਕਾਰ ਕਮੇਟੀ ਦੇ ਮੈਂਬਰਾਂ ਨੂੰ ਇਸ ਤਰ੍ਹਾਂ ਦੇ ਮਾਰਚ ਕਰਨ ਤੋਂ ਰੋਕਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,