ਸੌਦਾ ਸਾਧ ਦੀ ਫਿਲਮ ਦਾ ਪੋਸਟਰ

ਆਮ ਖਬਰਾਂ

ਸੌਦਾ ਸਾਧ ਦੀ ਫਿਲਮ ਪੰਜਾਬ ਤੋਂ ਬਿਨਾਂ ਸਾਰੇ ਭਾਰਤ ‘ਚ ਹੋਵੇਗੀ ਅੱਜ ਰਿਲੀਜ਼

By ਸਿੱਖ ਸਿਆਸਤ ਬਿਊਰੋ

February 13, 2015

ਚੰਡੀਗੜ੍ਹ(12 ਫ਼ਰਵਰੀ, 2015): ਸੌਦਾ ਸਾਧ ਸਰਸਾ ਦੀ ਵਿਵਾਦਤ ਫਿਲਮ “ਮੈਸੇਂਜਰ ਆਫ ਗੌਡ” ਵਿਵਾਦ ਚੋਂ ਲੰਘਦੀ ਹੋਈ ਅੱਜ ਰਿਲੀਜ਼ ਹੋ ਰਹੀ ਹੈ। ਇਹ ਫਿਲਮ ਇੱਕੋ ਸਮੇਂ ਪੰਜਾਬ ਨੂੰ ਛੱਡਕੇ ਭਾਰਤ ਭਰ ਦੇ 4000 ਸਿਨੇਮਾ ਘਰਾਂ ‘ਚ ਰਿਲੀਜ਼ ਹੋਵੇਗੀ।

ਜਿੱਥੇ ਇੱਕ ਪਾਸੇ ਸੌਦਾ ਸਾਧ ਇਸ ਦੀ ਫ਼ਿਲਮ ਦਾ ਵੱਖ-ਵੱਖ ਧਿਰਾਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਫਿਲਮ ਨੂੰ ਰੁਕਵਾਉਣ ਲਈ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰਨ ਬਾਰੇ ਵਕੀਲਾਂ ਨਾਲ ਵਿਚਾਰ-ਵਟਾਂਦਰਾ ਕਰ ਰਹੀ ਹੈ। ਦੂਜੇ ਪਾਸੇ ਫ਼ਿਲਮ ਨਿਰਮਾਤਾ ਵੱਲੋਂ ਇਸ ਨੂੰ ਛੇਤੀ ਤੋਂ ਛੇਤੀ ਵੱਧ ਤੋਂ ਵੱਧ ਸਕਰੀਨਾਂ ‘ਤੇ ਰਣਨੀਤੀ ਅਪਣਾਈ ਗਈ ਹੈ।

ਡੇਰਾ ਸਿਰਸਾ ਮੁਖੀ ਨੂੰ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਕੋਲੋਂ ਵਿਦੇਸ਼ ਜਾਣ ਦੀਆਂ ਆਗਿਆ ਮਿਲ ਜਾਣ ਨਾਲ ਫ਼ਿਲਮ ਨੂੰ ਵਿਦੇਸ਼ਾਂ ‘ਚ ਉਥੋਂ ਦੀਆਂ ਭਾਸ਼ਾਵਾਂ ‘ਚ ਰਿਲੀਜ਼ ਕਰਨ ਦਾ ਮਨ ਵੀ ਬਣਾ ਲਿਆ ਗਿਆ ਹੈ।

ਉਸ ਨੇ ਦੱਸਿਆ ਕਿ 13 ਫਰਵਰੀ ਨੂੰ ਫ਼ਿਲਮ ਦੇਸ਼ ਭਰ (ਪੰਜਾਬ ਤੋਂ ਇਲਾਵਾ) ਰਿਲੀਜ਼ ਕੀਤੀ ਜਾ ਰਹੀ ਹੈ। ਪਹਿਲੇ ਗੇੜ ‘ਚ ਇਸ ਫ਼ਿਲਮ ਨੂੰ ਚਾਰ ਹਜ਼ਾਰ ਦੇ ਕਰੀਬ ਸਕਰੀਨਾਂ ‘ਤੇ ਪ੍ਰਦਰਸ਼ਿਤ ਕੀਤਾ ਜਾ ਰਿਹਾ ਹੈ।

ਡੇਰਾ ਸਿਰਸਾ ਮੁਖੀ ਦੀ ਵਿਵਾਦਿਤ ਫ਼ਿਲਮ ‘ਦਾ ਮੈਸੇਂਜਰ ਆਫ਼ ਗਾਡ’ ਸ਼ੁੱਕਰਵਾਰ ਨੂੰ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਦੇ ਚਲਦਿਆਂ ਕਿਸੇ ਤਰ੍ਹਾਂ ਦੇ ਤਣਾਅ ਅਤੇ ਹਿੰਸਕ ਘਟਨਾਵਾਂ ਦੇ ਡਰ ਕਾਰਨ ਵੀਰਵਾਰ ਨੂੰ ਹਰਿਆਣਾ ਅਤੇ ਚੰਡੀਗੜ੍ਹ ‘ਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਗਏ ਹਨ ।

ਸਿੱਖ ਸੰਗਠਨਾਂ ਨੇ ਵੀਰਵਾਰ ਨੂੰ ਚੰਡੀਗੜ੍ਹ ਪੁਲਿਸ ਨੂੰ ਇੱਕ ਮੰਗ ਪੱਤਰ ਸੌਾਪ ਕੇ ਫ਼ਿਲਮ ਦਾ ਪ੍ਰਦਰਸ਼ਨ ਰੋਕਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਲਈ ਪ੍ਰਸ਼ਾਸ਼ਨ ਜਿੰਮੇਵਾਰ ਹੋਵੇਗਾ।

ਪੰਜਾਬ ਸਰਕਾਰ ਨੇ ਪਿਛਲੇ ਮਹੀਨੇ ਪੰਜਾਬ ‘ਚ ਫ਼ਿਲਮ ਦੇ ਪ੍ਰਦਰਸ਼ਨ ‘ਤੇ ਰੋਕ ਲਗਾ ਦਿੱਤੀ ਸੀ ।

ਹਰਿਆਣਾ ਪੁਲੀਸ ਦੇ ਡਾਇਰੈਕਟਰ ਜਨਰਲ ਯਸ਼ਪਾਲ ਸਿੰਘਲ ਨੇ ਸਾਰੀਆਂ ਰੇਜਾਂ ਦੇ ਇੰਸਪੈਕਟਰ ਜਨਰਲਾਂ, ਜ਼ਿਲ੍ਹਾ ਪੁਲੀਸ ਮੁਖੀਆਂ ਅਤੇ ਥਾਣਿਆਂ ਦੇ ਇੰਚਾਰਜਾਂ ਨੂੰ ਹੁਕਮ ਦਿਤਾ ਹੈ ਕਿ ਉਹ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਲੋੜੀਂਦੇ ਕਦਮ ਚੁੱਕਣ। ਸੂਬੇ ਦੇ ਸਾਰੇ ਸਿਨੇਮਾ ਘਰਾਂ ਦੁਆਲੇ ਪੁਲੀਸ ਦੀ ਚੌਕਸੀ ਵਧਾ ਦਿੱਤੀ ਹੈ ਤੇ ਹੋਰ ਪੁਲੀਸ ਤਾਇਨਾਤ ਕਰ ਦਿੱਤੀ ਹੈ ਤੇ ਦਫਾ 144 ਲਾਗੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੋਈ ਧਿਰ ਆਗਿਆ ਲੈ ਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਸਕਦੀ ਹੈ। ਪੁਲੀਸ ਨੇ ਸਾਰੇ ਜ਼ਿਲ੍ਹਿਆਂ ਦੇ ਪੁਲੀਸ ਮੁਖੀਆਂ ਨੂੰ ਕਿਹਾ ਕਿ ਕੰਟਰੋਲ ਰੂਮ ਨਾਲ ਸੰਪਰਕ ਰੱਖਿਆ ਜਾਵੇ ਤੇ ਪਲ ਪਲ ਦੀ ਸੂਚਨਾ ਦਿਤੀ ਜਾਵੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: