Site icon Sikh Siyasat News

ਬੰਦੀ ਸਿੰਘਾਂ ਦੀ ਰਿਹਾਈ ਲਈ ਦੂਜਾ ਅਰਦਾਸ ਸਮਾਗਮ 19 ਨਵੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਵੇਗਾ

ਅੰਮ੍ਰਿਤਸਰ (15 ਨਵੰਬਰ): ਸਿੱਖ ਸੰਘਰਸ਼ ਦੌਰਾਨ ਪਾਏ ਯੋਗਦਾਨ ਕਾਰਨ ਲੰਮੇ ਸਮੇਂ ਤੋਂ ਇੰਡੀਆ ਦੀਆਂ ਜੇਲ੍ਹਾਂ ਵਿੱਚ ਕੈਦ ਬੰਦੀ ਸਿੰਘਾਂ ਅਤੇ ਡਿਬਰੂਗੜ ਜੇਲ੍ਹ ਅਸਾਮ ਵਿਚ ਨਜ਼ਰਬੰਦ ‘ਵਾਰਿਸ ਪੰਜਾਬ ਦੇ’ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਪੰਜ ਤਖ਼ਤ ਸਾਹਿਬਾਨਾਂ ਤੇ ਸ਼ੁਰੂ ਕੀਤੇ ਅਰਦਾਸ ਸਮਾਗਮ ਦੀ ਲੜ੍ਹੀ ਤਹਿਤ ਦੂਜਾ ਅਰਦਾਸ ਸਮਾਗਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਮਿਤੀ 19 ਨਵੰਬਰ ਦਿਨ ਐਤਵਾਰ ਨੂੰ ਸਵੇਰੇ 10.30 ਵਜੇ ਹੋਵੇਗਾ। 

ਇਸ ਬਾਰੇ ਅੰਮ੍ਰਿਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ ਵੱਲੋਂ ਸਿੱਖ ਸਿਆਸਤ ਨੂੰ ਬੀਤੇ ਦਿਨ (14 ਨਵੰਬਰ ਨੂੰ) ਭੇਜੇ ਗਏ ਲਿਖਤੀ ਬਿਆਨ ਰਾਹੀਂ ਸਾਂਝੀ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਇਹਨਾ ਸਮਾਗਮਾਂ ਦੀ ਸ਼ੁਰੂਆਤ ਲੰਘੀ 5 ਨਵੰਬਰ (ਦਿਨ ਐਤਵਾਰ) ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਕੇ ਕੀਤੀ ਗਈ ਸੀ।

ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ “ਵਾਰਿਸ ਪੰਜਾਬ ਦੇ” ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਤਾ ਜੀ ਅਤੇ ਪਿਤਾ ਜੀ (ਸਿਰੋਪਾਓ ਵਾਲੀਆਂ ਤਸਵੀਰਾਂ) ਸ੍ਰੀ ਅਕਾਲ ਤਖਤ ਸਾਹਿਬ ਵਿਖੇ 5 ਨਵੰਬਰ ਨੂੰ ਹੋਏ ਅਰਦਾਸ ਸਮਾਗਮ ਦੌਰਾਨ ਸਿੱਖ ਸੰਗਤਾਂ ਨਾਲ |

⊕ ਇਹ ਵੀ ਪੜ੍ਹੋ – ਬੰਦੀ ਸਿੰਘਾਂ, ਅੰਮ੍ਰਿਤਪਾਲ ਸਿੰਘ ਤੇ ਸਾਥੀ ਨਜ਼ਰਬੰਦਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕੀਤੀ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version