Site icon Sikh Siyasat News

ਪਰਮਜੀਤ ਸਿੰਘ ਸਰਨਾ ਨੇ ਹਰਿਆਣਾ ਕਮੇਟੀ, ਸ਼੍ਰੋਮਣੀ ਕਮੇਟੀ ਅਤੇ ਬਾਦਲ ਦਲ ਦੀ ਗੁਪਤ ਮਿਲਣੀ ਕਰਵਾਈ

ਯਮੁਨਾਨਗਰ/ ਹਰਿਆਣਾ (ਅਗਸਤ 05, 2014): ਖਬਰ ਹੈ ਕਿ ਦਿੱਲੀ ਸਿੱਖ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਨਵੀਂ ਬਣੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਵਿਚਕਾਰ ਇਕ ਗੁਪਤ ਮਿਲਣੀ ਕਰਵਾਈ, ਜਿਸ ਦਾ ਮਨੋਰਥ ਹਰਿਆਣਾ ਸਿੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਨੂੰ ਲੈ ਕੇ ਬਾਦਲ ਦਲ-ਸ਼੍ਰੋਮਣੀ ਕਮੇਟੀ ਅਤੇ ਨਵੀਂ ਬਣੀ ਹਰਿਆਣਾ ਕਮੇਟੀ ਵਿਚਕਾਰ ਚੱਲ ਰਹੇ ਰੇੜਕੇ ਦਾ ਹੱਲ ਲੱਭਣਾ ਦੱਸਿਆ ਜਾ ਰਿਹਾ ਹੈ।

ਨਵੀਂ ਬਣੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ

ਯਮੁਨਾਨਗਰ ਵਿਚ ਹੋਈ ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ, ਬਾਦਲ ਦਲ ਦੇ ਆਗੂਆਂ ਸੁਖਦੇਵ ਸਿੰਘ ਢੀਡਸਾ, ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਸ਼ਾਮਲ ਹੋਏ ਜਦਕਿ ਜੋਗਾ ਸਿੰਘ, ਹਰਪਾਲ ਸਿੰਘ ਪਾਲੀ ਅਤੇ ਭੁਪਿੰਦਰ ਸਿੰਘ ਅਸੰਧ ਨੇ ਹਰਿਆਣਾ ਕਮੇਟੀ ਵਲੋਂ ਇਸ ਗੁਪਤ ਮੀਟਿੰਗ ਵਿਚ ਸ਼ਮੂਲੀਅਤ ਕੀਤੀ।

ਦੱਸਿਆ ਜਾ ਰਿਹਾ ਹੈ ਘੰਟਾ ਭਰ ਚੱਲੀ ਇਸ ਮੀਟਿੰਗ ਵਿਚ ਮਾਮਲੇ ਦਾ ਹੱਲ ਸੁਝਾਉਣ ਲਈ ਸਿੱਖ ਵਿਦਵਾਨਾਂ ਦੀ ਇਕ ਕਮੇਟੀ ਬਣਾਉਣ ਉੱਤੇ ਸਹਿਮਤੀ ਬਣੀ ਹੈ।

ਅਖਬਾਰੀ ਖਬਰਾਂ ਅਨੁਸਾਰ ਇਸ ਕਮੇਟੀ ਲਈ ਵਿਦਵਾਨਾਂ ਦੀ ਚੋਣ ਦੀ ਜ਼ਿੰਮੇਵਾਰੀ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਨੂੰ ਦਿੱਤੀ ਗਈ ਹੈ।

ਦੂਜੇ ਪਾਸੇ ਹਰਿਆਣਾ ਕਮੇਟੀ ਦੇ ਆਗੂਆਂ ਨੇ ਮੁੜ ਦੁਹਰਾਇਆ ਹੈ ਕਿ ਹਰਿਆਣਾ ਵੱਖਰੀ ਕਮੇਟੀ ਕਾਇਮ ਹੋ ਚੁੱਕੀ ਹੈ ਅਤੇ ਇਸ ਕਦਮ ਹੁਣ ਵਾਪਸ ਲਈ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹੋਰ ਕੋਈ ਵੀ ਸਾਰਥਕ ਗੱਲ-ਬਾਤ ਤਾਂ ਹੀ ਸੰਭਵ ਹੈ ਜੇਕਰ ਪਹਿਲਾਂ ਸ਼੍ਰੋਮਣੀ ਕਮੇਟੀ ਅਤੇ ਬਾਦਲ ਦਲ ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ਵਿਚੋਂ ਆਪਣੇ ਕਾਰਕੁੰਨ ਵਾਪਸ ਲਏ ਜਾਣ।

ਜਾਣਕਾਰੀ ਅਨੁਸਾਰ ਹਰਿਆਣਾ ਕਮੇਟੀ ਨੇ 6 ਅਗਸਤ ਨੂੰ ਕੁਰਕਸ਼ੇਤਰ ਵਿਖੇ ਹਰਿਆਣਾ ਦੇ ਸਿੱਖਾਂ ਦਾ ਇਕੱਠ ਰੱਖਿਆ ਹੈ।

ਇਸ ਖਬਰ ਦਾ ਵਧੇਰੇ ਵਿਸਤਾਰ ਅੰਗਰੇਜ਼ੀ ਵਿਚ ਪੜ੍ਹੋ:

HSGMC, SGPC and Badal Dal leaders hold secret meeting at Yamunagar

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version