ਅੰਮ੍ਰਿਤਸਰ ਸਾਹਿਬ: ਪਠਾਨਕੋਟ ਸਥਿਤ ਭਾਰਤੀ ਹਵਾਈ ਫੋਜ ਦੇ ਅੱਡੇ ਤੇ ਹੋਏ ਹਮਲੇ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਵਿੱਚ ਵੀ ਚੌਕਸੀ ਵਧਾ ਦਿੱਤੀ ਗਈ ਹੈ।
ਪੁਲਿਸ ਕਮਿਸ਼ਨਰ ਜਤਿਂਦਰ ਸਿੰਘ ਔਲਖ ਨੇ ਦੱਸਿਆ ਕਿ ਇਸ ਰੂਹਾਨੀ ਅਸਥਾਨ ਤੇ ਆਉਂਦੇ ਲੱਖਾਂ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਥੇ ਵਿਸ਼ੇਸ਼ ਜਾਂਚ ਦਸਤਾ ਤਇਨਾਤ ਕੀਤਾ ਗਿਆ ਹੈ ਜਿ ਵਿੱਚ ਨਿਗਰਾਨੀ ਮੁਹਿੰਮ ਲਈ ਵਿਸ਼ੇਸ਼ ਸਿੱਖਿਅਤ ਕਰਮਚਾਰੀਆਂ ਦੀ ਡਿਊਟੀ ਲਾਈ ਗਈ ਹੈ, ਜੋ ਜਨਤਕ ਥਾਵਾਂ ਤੇ ਨਜ਼ਰ ਰੱਖਣਗੇ। ਇਸ ਤੋਂ ਇਲਾਵਾ ਨਾਜ਼ੁਕ ਥਾਵਾਂ ਦੀ ਵਿਸ਼ੇਸ਼ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਤੋਂ ਇਲਾਵਾ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਅਤੇ ਦੁਰਗਿਆਣਾ ਮੰਦਿਰ ਤੇ ਵੀ ਵਿਸ਼ੈਸ਼ ਨਿਗਰਾਨੀ ਰੱਖੀ ਜਾ ਰਹੀ ਹੈ।
ਦੂਜੇ ਪਾਸੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਚੌਕਸੀ ਵਧਾ ਦਿੱਤੀ ਗਈ ਹੈ, ਤੇ ਟਾਸਕ ਫੌਰਸ ਅਤੇ ਸੇਵਾਦਾਰਾਂ ਨੂੰ ਹਦਾਇਤਾਂ ਜਾਰੀ ਕੀਤੀ ਗਈਆਂ ਹਨ। ਜਿਕਰਯੌਗ ਹੈ ਕਿ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਨਿਗਰਾਨੀ ਲਈ ਲਗਭਗ 200 ਸੀਸੀਟੀਵੀ ਕੈਮਰੇ ਲੱਗੇ ਹਨ ,ਜਿਨ੍ਹਾਂ ਰਾਹੀ ਇੱਕ ਵਿਸ਼ੇਸ਼ ਕੰਟਰੋਲ ਰੂਮ ਵਿੱਚ ਬੈਠੇ ਕਰਮਚਾਰੀ ਨਿਗਰਾਨੀ ਰੱਖਦੇ ਹਨ।