Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Seminar in memory of the martyrs of Saka Nakodar

ਸਾਕਾ ਨਕੋਦਰ ਦੇ ਸ਼ਹੀਦਾਂ ਦੀ ਯਾਦ ਵਿੱਚ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ

ਸਾਕਾ ਨਕੋਦਰ ਦੇ ਸ਼ਹੀਦਾਂ ਦੀ ਯਾਦ ਵਿੱਚ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ

ਚੰਡੀਗੜ੍ਹ: ਸਾਕਾ ਨਕੋਦਰ (4 ਫ਼ਰਵਰੀ 1986) ਦੇ ਸ਼ਹੀਦਾਂ ਦੀ ਯਾਦ ਵਿੱਚ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਸੈਕਟਰ-28, ਚੰਡੀਗੜ੍ਹ ਵਿਖੇ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ਦਾ ਵਿਸ਼ਾ “ਸਾਕਾ ਨਕੋਦਰ: ਮਨੁੱਖੀ ਅਧਿਕਾਰਾਂ ਦਾ ਘਾਣ” ਰਿਹਾ। ਇਸ ਮੌਕੇ ਕਾਨੂੰਨ ਵਿਦਵਾਨਾਂ, ਵਿਦਿਆਰਥੀਆਂ ਅਤੇ ਬੁੱਧੀਜੀਵੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਹ ਸੈਮੀਨਾਰ ਮਿਸਲ ਸਤਲੁਜ ਜਥੇਬੰਦੀ ਵੱਲੋਂ ਕਰਵਾਇਆ ਗਿਆ।

Martyrs of Saka Nakodar
ਸਾਕਾ ਨਕੋਦਰ ਦੇ ਸ਼ਹੀਦ

ਸੈਮੀਨਾਰ ਨੂੰ ਸੰਬੋਧਨ ਕਰਦਿਆਂ ਜਸਟਿਸ ਰਣਜੀਤ ਸਿੰਘ (ਚੇਅਰਮੈਨ, ਪੰਜਾਬ ਮਨੁੱਖੀ ਅਧਿਕਾਰ ਸੰਗਠਨ), ਐਡਵੋਕੇਟ ਰਾਜਵਿੰਦਰ ਸਿੰਘ ਬੈਂਸ, ਜਸਪਾਲ ਸਿੰਘ ਸਿੱਧੂ, ਰਾਜਵਿੰਦਰ ਸਿੰਘ ਰਾਹੀ, ਪ੍ਰੋ. ਜਗਮੋਹਨ ਸਿੰਘ, ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਐਡਵੋਕੇਟ ਪੂਨਮ ਵਾਲੀਆ, ਸ਼ਾਮ ਸਿੰਘ (ਪ੍ਰਧਾਨ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ), ਡਾ. ਖੁਸ਼ਹਾਲ ਸਿੰਘ (ਸਕੱਤਰ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ) ਅਤੇ ਜਥੇਦਾਰ ਜਗਜੀਤ ਸਿੰਘ ਰਤਨਗੜ੍ਹ ਨੇ ਕਿਹਾ ਕਿ 4 ਫ਼ਰਵਰੀ 1986 ਨੂੰ ਨਕੋਦਰ ਵਿੱਚ ਸ਼ਾਂਤਮਈ ਕਾਫ਼ਲੇ ‘ਤੇ ਹੋਈ ਗੋਲੀਬਾਰੀ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਸੀ ਅਤੇ ਇਸ ਮਾਮਲੇ ਵਿੱਚ ਇਨਸਾਫ਼ ਅਜੇ ਵੀ ਬਾਕੀ ਹੈ।

Advocate Jaspal Singh Manjhpur (Panjaab Lawyers)
ਐਡਵੋਕੇਟ ਜਸਪਾਲ ਸਿੰਘ ਮੰਝਪੁਰ

ਇਸ ਦੌਰਾਨ ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਪਿਤਾ ਬਾਪੂ ਬਲਦੇਵ ਸਿੰਘ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਗਵਾਈ। ਉਨ੍ਹਾਂ ਕਿਹਾ ਕਿ ਇਤਿਹਾਸਕ ਘਟਨਾਵਾਂ ਨੂੰ ਯਾਦ ਰੱਖਣਾ ਅਤੇ ਨਵੀਂ ਪੀੜ੍ਹੀ ਨੂੰ ਸੱਚਾਈ ਨਾਲ ਜਾਣੂ ਕਰਵਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਸਾਕੇ ਦੀ ਜਾਂਚ ਲਈ ਵੇਲੇ ਦੀ ਪੰਜਾਬ ਸਰਕਾਰ ਵੱਲੋਂ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਬਣਾਇਆ ਗਿਆ ਸੀ, ਜਿਸ ਦੀ ਰਿਪੋਰਟ ਦਾ ਇੱਕ ਹਿੱਸਾ ਬੀਤੇ ਸਾਲ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਹੋਇਆ ਪਰ ਦੂਜਾ ਹਿੱਸਾ ਸਰਕਾਰੀ ਰਿਕਾਰਡਾਂ ਵਿੱਚੋਂ ਗਾਇਬ ਹੈ।

's father Bapu Baldev Singh
ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਪਿਤਾ ਬਾਪੂ ਬਲਦੇਵ ਸਿੰਘ ਜੀ

ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਮੌਜੂਦਾ ਸਰਕਾਰ ਵੱਲੋਂ ਸਾਕਾ ਨਕੋਦਰ ਮਾਮਲੇ ਦੀ ਡੂੰਘੀ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਅਜੇ ਤੱਕ ਕੋਈ ਠੋਸ ਕਾਰਵਾਈ ਸਾਹਮਣੇ ਨਹੀਂ ਆਈ। ਉਨ੍ਹਾਂ ਇਹ ਵੀ ਉਲੇਖ ਕੀਤਾ ਕਿ ਸਾਕਾ ਨਕੋਦਰ ਅਤੇ ਬਰਗਾੜੀ ਵਿਖੇ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਸਮੇਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੀ।

Seminar in memory of the martyrs of Saka Nakodar 1986
ਸੈਮੀਨਾਰ ਦੌਰਾਨ ਸਾਂਝੀ ਤਸਵੀਰ

ਜ਼ਿਕਰਯੋਗ ਹੈ ਕਿ 4 ਫ਼ਰਵਰੀ 1986 ਨੂੰ ਨਕੋਦਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਇਕੱਠੀ ਹੋਈ ਨਿਹੱਥੀ ਸਿੱਖ ਸੰਗਤ ‘ਤੇ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਰਵਿੰਦਰ ਸਿੰਘ ਲਿੱਤਰਾਂ, ਹਰਮਿੰਦਰ ਸਿੰਘ ਚਲੂਪੁਰ, ਬਲਧੀਰ ਸਿੰਘ ਰਾਮਗੜ੍ਹ ਅਤੇ ਝਿਲਮਣ ਸਿੰਘ ਗੋਰਸੀਆਂ ਸ਼ਹੀਦ ਹੋ ਗਏ ਸਨ।

ਸੈਮੀਨਾਰ ਦੇ ਅੰਤ ਵਿੱਚ ਸ. ਅਜੇਪਾਲ ਸਿੰਘ ਬਰਾੜ (ਪ੍ਰਧਾਨ ਮਿਸਲ ਸਤਲੁਜ) ਨੇ ਸਾਰੇ ਬੁਲਾਰਿਆਂ ਅਤੇ ਸਰੋਤਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਕਾਨੂੰਨੀ ਅਤੇ ਲੋਕਤੰਤਰਕ ਢੰਗ ਨਾਲ ਸੰਘਰਸ਼ ਜਾਰੀ ਰੱਖਿਆ ਜਾਵੇਗਾ।

ਇਸ ਮੌਕੇ ਮਿਸਲ ਸਤਲੁਜ ਦੇ ਯੂਥ ਆਗੂ ਯਾਦਵਿੰਦਰ ਸਿੰਘ ਯਾਦੂ ਅਲਾਲ, ਅਮਰਿੰਦਰ ਸਿੰਘ, ਐਤਪਾਲ ਸਿੰਘ ਬਰਾੜ, ਮਨਦੀਪ ਸਿੰਘ, ਹਰਵਿੰਦਰ ਸਿੰਘ, ਐਡਵੋਕੇਟ ਹਰਪ੍ਰੀਤ ਸਿੰਘ ਅਤੇ ਦੁਰਲੱਭ ਸਿੰਘ ਆਦਿ ਵੀ ਮੌਜੂਦ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ. ਕੁਲਬੀਰ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਐਨ ਆਈ ਏ (NIA) ਦੇ ਯੂਏਪੀਏ (UAPA) ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਗਈ ਹੈ। ਕੁਲਬੀਰ ਸਿੰਘ ਨੂੰ ਜੁਲਾਈ 2019 ਵਿੱਚ ਕੰਬੋਡੀਆ
ਫਰੈਂਕਫਰਟ ਦੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ, ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ।
ਸਟਾਕਟਨ ਗੁਰਦੁਆਰਾ ਸਾਹਿਬ ਵਿਖੇ ਸਿੱਖ ਯੂਥ ਆਫ ਅਮਰੀਕਾ ਅਤੇ ਸਿੱਖ ਫੈਡਰੇਸ਼ਨ ਅਮਰੀਕਾ ਵੱਲੋਂ ਭਾਈ ਅਵਤਾਰ ਸਿੰਘ ਬ੍ਰਹਮਾ, ਭਾਈ ਗੁਰਜੰਟ ਸਿੰਘ ਬੁੱਧ ਸਿੰਘ ਵਾਲਾ ਅਤੇ ਹੋਰ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ
ਭਾਈ ਜਗਦੀਸ ਸਿੰਘ ਭੂਰਾ ਦੀ ਚੌਥੀ ਬਰਸੀ ਮੌਕੇ ਬੈਲਜੀਅਮ ਵਿਖੇ ਲੇਖਕ ਬਲਜਿੰਦਰ ਸਿੰਘ ਕੋਟਭਾਰਾ ਦੀ ਕਿਤਾਬ ‘ਕੌਰਨਾਮਾ-3’ ਜਾਰੀ ਕੀਤੀ ਗਈ। ਜੂਨ 1984 ਦੇ ਘੱਲੂਘਾਰੇ ਅਤੇ ਸ਼ਹੀਦ ਬੀਬੀਆਂ ਦੇ ਇਤਿਹਾਸ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: