Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਾਕਾ ਨਕੋਦਰ ਦੇ ਸ਼ਹੀਦਾਂ ਦੀ ਯਾਦ ਵਿੱਚ 15 ਫ਼ਰਵਰੀ ਨੂੰ ਵਿਸ਼ੇਸ਼ ਸੈਮੀਨਾਰ

ਸਾਕਾ ਨਕੋਦਰ ਦੇ ਸ਼ਹੀਦਾਂ ਦੀ ਯਾਦ ਵਿੱਚ 15 ਫ਼ਰਵਰੀ ਨੂੰ ਵਿਸ਼ੇਸ਼ ਸੈਮੀਨਾਰ

ਚੰਡੀਗੜ੍ਹ –  ਸਾਕਾ ਨਕੋਦਰ (4 ਫ਼ਰਵਰੀ 1986) ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ 15 ਫ਼ਰਵਰੀ 2026, ਦਿਨ ਐਤਵਾਰ ਨੂੰ ਸਵੇਰੇ 10:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਸੈਕਟਰ-28, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਸੈਮੀਨਾਰ ਮਿਸਲ ਸਤਲੁਜ ਜਥੇਬੰਦੀ ਵੱਲੋਂ ਕਰਵਾਇਆ ਜਾ ਰਿਹਾ ਹੈ।

ਇਹ ਸੈਮੀਨਾਰ “ਸਾਕਾ ਨਕੋਦਰ: ਮਨੁੱਖੀ ਅਧਿਕਾਰਾਂ ਦਾ ਘਾਣ” ਵਿਸ਼ੇ ਤੇ ਰੱਖਿਆ ਗਿਆ ਹੈ। ਇਸ ਮੌਕੇ ਜਸਟਿਸ ਰਣਜੀਤ ਸਿੰਘ, ਪਿਆਰੇ ਲਾਲ ਗਰਗ, ਰਾਜਿੰਦਰ ਸਿੰਘ ਬੈਂਸ, ਜਸਪਾਲ ਸਿੰਘ ਸਿੱਧੂ, ਮਾਲਵਿੰਦਰ ਸਿੰਘ ਮਾਲੀ, ਰਾਜਿੰਦਰ ਸਿੰਘ ਰਾਹੀ, ਪ੍ਰੋ. ਜਗਮੋਹਨ ਸਿੰਘ ਅਤੇ ਵਕੀਲ ਜਸਪਾਲ ਸਿੰਘ ਮੰਝਪੁਰ ਸਮੇਤ ਬੁਲਾਰੇ ਆਪਣੇ ਵਿਚਾਰ ਸਾਂਝੇ ਕਰਨਗੇ।

ਜ਼ਿਕਰਯੋਗ ਹੈ ਕਿ 4 ਫਰਵਰੀ 1986 ਨੂੰ ਪੰਜਾਬ ਪੁਲਿਸ ਨੇ ਨਕੋਦਰ ਵਿੱਚ ਸਿੱਖਾਂ ਦੇ ਇੱਕ ਸ਼ਾਂਤਮਈ ਕਾਫਿਲੇ ਉੱਪਰ ਗੋਲੀਆਂ ਚਲਾ ਕੇ ਚਾਰ ਸਿੱਖ ਨੌਜਵਾਨਾਂ ਨੂੰ ਸ਼ਹੀਦ ਕਰ ਦਿੱਤਾ ਸੀ। ਸਿੱਖਾਂ ਦਾ ਇਹ ਕਾਫਿਲਾ ਦੋ ਦਿਨ ਪਹਿਲਾਂ (ਭਾਵ 2 ਫਰਵਰੀ 1986) ਨੂੰ ਗੁਰਦੁਆਰਾ ਗੁਰੂ ਅਰਜਨ ਜੀ, ਨਕੋਦਰ ਵਿਖੇ ਅਗਨ ਭੇਟ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਗੋਇੰਦਵਾਲ ਸਾਹਿਬ ਲਿਜਾਣ ਵਾਸਤੇ ਜਾ ਰਿਹਾ ਸੀ। ਸਾਕਾ ਨਕੋਦਰ 1986 ਦੌਰਾਨ ਪੁਲੀਸ ਵੱਲੋਂ ਸਿੱਖ ਨੌਜਵਾਨਾਂ ਦਾ ਪਿੱਛਾ ਕਰਕੇ ਉਨ੍ਹਾਂ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਇਆ ਗਿਆ ਸੀ। ਪੁਲਿਸ ਨੇ ਇਹ ਸਾਕਾ ਵਰਤਾ ਦੇਣ ਤੋਂ ਬਾਅਦ ਸ਼ਹੀਦ ਹੋਏ ਸਿੱਖ ਨੌਜਵਾਨਾਂ ਸ਼ਹੀਦ ਭਾਈ ਰਵਿੰਦਰ ਸਿੰਘ ਲਿੱਤਰਾਂ, ਸ਼ਹੀਦ ਭਾਈ ਬਲਧੀਰ ਸਿੰਘ ਜੀ ਰਾਮਗੜ੍ਹ, ਸ਼ਹੀਦ ਭਾਈ ਝਿਲਮਣ ਸਿੰਘ ਜੀ ਗੋਰਸੀਆਂ ਅਤੇ ਸ਼ਹੀਦ ਭਾਈ ਹਰਮਿੰਦਰ ਸਿੰਘ ਜੀ ਚਲੂਪੁਰ ਦੀਆਂ ਮ੍ਰਿਤਕ ਦੇਹਾਂ ਵੀ ਪਰਿਵਾਰਾਂ ਨੂੰ ਨਹੀਂ ਸਨ ਦਿੱਤੀਆਂ ਅਤੇ ਆਪੇ ਹੀ ਇਨ੍ਹਾਂ ਦਾ ਬਿਨਾ ਮਰਿਆਦਾ ਦੇ ਤੇਲ ਪਾ ਕੇ ਸਸਕਾਰ ਕਰ ਦਿੱਤਾ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਵੱਲੋਂ ਹਰੀਕੇ ਪੱਤਣ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਅਰਦਾਸ ਕੀਤੀ ਗਈ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ਨੂੰ ਯਾਦ ਕੀਤਾ ਗਿਆ।
ਸੁਨਾਮ ਦੇ ਪਿੰਡ ਸ਼ੇਰੋਂ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਫੇਰੀ ਦੌਰਾਨ ਇੱਕ ਸਿੱਖ ਨੌਜਵਾਨ ਨਾਲ ਪੰਜਾਬ ਪੁਲਿਸ ਵੱਲੋਂ ਕਥਿਤ ਤੌਰ ’ਤੇ ਤਸ਼ੱਦਦ ਕਰਨ ਅਤੇ ਉਸਦੇ ਕਕਾਰਾਂ ਦੀ ਬੇਅਦਬੀ
ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਤੋਂ ਰਿਹਾਈ ਹੋ ਗਈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜ਼ਮਾਨਤ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਗਿਆ।
ਗੁਰਦੁਆਰਾ ਮੰਜੀ ਸਾਹਿਬ ਆਲੋਅਰਖ ਵਿਖੇ ਸ਼ਹੀਦੀ ਯਾਦਗਾਰ ਕਮੇਟੀ ਵੱਲੋਂ ਧਰਮ ਯੁੱਧ ਮੋਰਚੇ ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਆਗੂਆਂ ਨੇ ਵਿਚਾਰ ਸਾਂਝੇ ਕੀਤੇ ਅਤੇ ਸ਼ਹੀਦਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: