ਸੁਖਬੀਰ ਬਾਦਲ (ਫਾਈਲ ਫੋਟੋ)

ਸਿਆਸੀ ਖਬਰਾਂ

ਸੁਖਬੀਰ ਬਾਦਲ ਦੀ ਨਵੀਂ ਸ਼ੂਰਲੀ, ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਭਾਰਤ ਦੀ ਆਖੰਡਤਾ ‘ਤੇ ਹਮਲਾ

By ਸਿੱਖ ਸਿਆਸਤ ਬਿਊਰੋ

July 26, 2014

ਨਵੀਂ ਦਿੱਲੀ (25 ਜੁਲਾਈ 2014): ਅੱਜ ਵੱਖਰੀ ਹਰਿਆਣਾ ਕਮੇਟੀ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਮੁਲਾਕਾਤ ਕੀਤੀ।

ਇਸ ਮੁਲਾਕਾਤ ਦੌਰਾਨ ਸੁਖਬੀਰ ਬਾਦਲ ਨੇ ਨਵੀਂ ਅਤੇ ਹਾਸੋਹੀਣੀ ਸ਼ੂਰਲੀ ਛੱਡਦਿਆਂ ਹਰਿਆਣਾ ਸਰਕਾਰ ਵੱਲੋਂ ਹਰਿਆਣਾ ‘ਚ ਕੀਤੇ ਗਏ ਵੱਖਰੀ ਸ਼੍ਰੋਮਣੀ ਕਮੇਟੀ ਦਾ ਗਠਨ ਨੂੰ ਦੇਸ਼ ਦੀ ਅਖੰਡਤਾ ‘ਤੇ ਹਮਲਾ ਕਰਾਰ ਦਿੱਤਾ ਅਤੇ ਕਿਹਾ ਕਿ ਅਜਿਹਾ ਕਰਕੇ ਹਰਿਆਣਾ ਦੀ ਮੌਜੂਦਾ ਸਰਕਾਰ ਨੇ ਭਾਰਤੀ ਸੰਵਿਧਾਨ ਦੇ ਇਕ-ਇਕ ਅੱਖਰ ਤੇ ਇਕ-ਇਕ ਧਾਰਾ ਦੀ ਉਲੰਘਣਾ ਕੀਤੀ ਹੈ ਙ ਉਨ੍ਹਾਂ ਕਿਹਾ ਕਿ ਦੇਸ਼ ਦੇ ਇਤਿਹਾਸ ‘ਚ ਪਹਿਲੀ ਵਾਰੀ ਸੰਵਿਧਾਨ ਨਾਲ ਅਜਿਹਾ ਖਿਲਵਾੜ ਹੋਇਆ ਹੈ।

ਵੱਖਰੀ ਹਰਿਆਣਾ ਕਮੇਟੀ ਦੇ ਮਾਮਲੇ ਵਿੱਚ ਹਰਿਆਣਾ ਸਰਕਾਰ ਅਤੇ ਹਰਿਆਣਾ ਦੇ ਸਿੱਖਾਂ ਨੂੰ ਮਾਤ ਦੇਣ ਲਈ ਅਕਾਲੀ ਦਲ ਬਾਦਲ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੁੰਦਾ ਅਤੇ ਹਰਿਆਣਾ ਸਰਕਾਰ ਵੱਲੋਂ ਹਰਿਆਣਾ ਦੀ ਵੱਖਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਦਾ ਬਿੱਲ ਵਿਧਾਨ ਸਭਾ ‘ਚ ਪਾਸ ਕਰਨ ਉਪਰੰਤ ਉਪ-ਰਾਜਪਾਲ ਦੀ ਮੁਹਰ ਲਗਣ ਦੇ ਬਾਵਜੂਦ ਇਸ ਨੂੰ ਰੱਦ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰ ਸੰਭਵ ਯਤਨਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਇਸ ਲਈ ਜਿੱਥੇ ਅਕਾਲੀ ਦਲ ਆਪਣੀ ਸਹਿਯੋਗੀ ਪਾਰਟੀ ਭਾਜਪਾ ਤੋਂ ਰਾਜਸੀ ਸਹਿਯੋਗ ਮੰਗ ਰਿਹਾ ਹੈ,ਉੱਥੇ ਸਿੱਖ ਕੌਮ ਨੂੰ ਆਪਣੇ ਹੱਕ ਵਿੱਚ ਭੁਗਤਾਉਣ ਲਈ 27 ਜੁਲਾਈ ਨੂੰ ਅੰਮਿ੍ਤਸਰ ਵਿਖੇ ਪੰਥਕ ਇਕੱਠ ਵੀ ਬੁਲਾ ਰਿਹਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: