Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
University students and faculty members reciting Sukhmani Sahib during the Ardas and discussion programme held for the release of Bandi Singhs.

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀ. ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਅਤੇ ਵਿਚਾਰ-ਚਰਚਾ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀ. ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਅਤੇ ਵਿਚਾਰ-ਚਰਚਾ ਸਮਾਗਮ

ਫਤਿਹਗੜ੍ਹ ਸਾਹਿਬ-  ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਲੰਬੇ ਸਮੇਂ ਤੋਂ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ।  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੂਨੀਵਰਸਿਟੀ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਵੱਡੀ ਪੱਧਰ ’ਤੇ ਸਮਾਗਮ ਵਿੱਚ ਸ਼ਮੂਲੀਅਤ ਕੀਤੀ।

University students and faculty members reciting Sukhmani Sahib during the Ardas and discussion programme held for the release of Bandi Singhs.
ਬੰਦੀ ਸਿੰਘਾਂ ਦੀ ਰਿਹਾਈ ਲਈ ਕਰਵਾਏ ਗਏ ਅਰਦਾਸ ਅਤੇ ਵਿਚਾਰ-ਚਰਚਾ ਸਮਾਗਮ ਦੌਰਾਨ ਸੁਖਮਨੀ ਸਾਹਿਬ ਦਾ ਪਾਠ ਕਰਦੇ ਹੋਏ ਯੂਨੀਵਰਸਿਟੀ ਦੇ ਵਿਦਿਆਰਥੀ ਅਤੇ ਫੈਕਲਟੀ ਮੈਂਬਰ।

ਇਸ ਮੌਕੇ ਮੁੱਖ ਵਕਤਾ ਵਜੋਂ ਐਡਵੋਕੇਟ ਸ. ਅਮਰਦੀਪ ਸਿੰਘ ਧਾਰਨੀ, (ਮੈਂਬਰ, ਚੌਥੀ ਸ਼ਤਾਬਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਮੈਮੋਰੀਅਲ ਟਰੱਸਟ) ਨੇ ਆਖਿਆ ਕਿ ਭਾਰਤ ਅੰਦਰ ਸਿੱਖਾਂ ਨਾਲ ਨਿਆਂਪਾਲਿਕਾ, ਵਿਧਾਨਪਾਲਿਕਾ ਅਤੇ ਕਾਰਜਪਾਲਿਕਾ ਦੇ ਪੱਧਰ ’ਤੇ ਹੋ ਰਿਹਾ ਵਿਤਕਰਾ ਬੇਹੱਦ ਨਿਰਾਸ਼ਾਜਨਕ ਹੈ। ਉਨ੍ਹਾਂ ਆਖਿਆ ਕਿ ਸਿੱਖ ਪਰੰਪਰਾ ਅਤੇ ਸਿਧਾਂਤਾਂ ਦੀ ਰਾਖੀ ਲਈ ਸੰਘਰਸ਼ ਕਰਨਾ ਹਰੇਕ ਸਿੱਖ ਦਾ ਮੁੱਢਲਾ ਫ਼ਰਜ਼ ਅਤੇ ਹੱਕ ਹੈ। ਸ੍ਰੀ ਦਰਬਾਰ ਸਾਹਿਬ ਉੱਪਰ ਹੋਏ ਹਮਲੇ ਤੋਂ ਬਾਅਦ ਸਿੱਖ ਨੌਜਵਾਨੀ ਦਾ ਵੱਡੇ ਪੱਧਰ ’ਤੇ ਘਾਣ ਕੀਤਾ ਗਿਆ, ਜਿਸ ਦੇ ਜਵਾਬ ਵਿੱਚ ਹਥਿਆਰਬੰਦ ਸੰਘਰਸ਼ ਦੇ ਰਾਹ ਤੁਰਨ ਵਾਲੇ ਸਿੱਖ ਨੌਜਵਾਨਾਂ ਨੂੰ ਲੰਮੇ ਸਮੇਂ ਤੋਂ ਕਾਨੂੰਨੀ ਪ੍ਰਕਿਰਿਆ ਤੋਂ ਬਾਹਰ ਜਾ ਕੇ ਜੇਲ੍ਹਾਂ ਵਿੱਚ ਨਜ਼ਰਬੰਦ ਰੱਖਿਆ ਗਿਆ ਹੈ। ਉਨ੍ਹਾਂ ਆਖਿਆ ਕਿ ਇਹ ਸਿੱਧੇ ਰੂਪ ਵਿੱਚ ਮਨੁੱਖੀ ਅਧਿਕਾਰਾਂ ਦਾ ਘਾਣ ਅਤੇ ਭਾਰਤੀ ਸੰਵਿਧਾਨ ਦੇ ਕਾਨੂੰਨਾਂ ਦੀ ਉਲੰਘਣਾ ਹੈ।

Advocate Amardeep Singh Dharni, Prof. (Dr.) Prit Pal Singh, Prof. (Dr.) Sukhwinder Singh Billing, Dr. Sikander Singh, Dr. Hardev Singh and S. Jagjit Singh during the programme
ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਪ੍ਰੋ. (ਡਾ.) ਪਰਿਤ ਪਾਲ ਸਿੰਘ, ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ, ਡਾ. ਸਿਕੰਦਰ ਸਿੰਘ, ਡਾ. ਹਰਦੇਵ ਸਿੰਘ ਅਤੇ ਸ. ਜਗਜੀਤ ਸਿੰਘ ਸਮਾਗਮ ਦੌਰਾਨ।

ਇਸ ਮੌਕੇ ਵਾਈਸ ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਆਖਿਆ ਕਿ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰੇ। ਉਨ੍ਹਾਂ ਆਖਿਆ ਕਿ ਨੌਜਵਾਨ ਵਿਦਿਆਰਥੀਆਂ ਨੂੰ ਆਪਣੇ ਹੱਕਾਂ ਅਤੇ ਫ਼ਰਜ਼ਾਂ ਬਾਰੇ ਚੇਤਨ ਰਹਿਣ ਦੀ ਲੋੜ ਹੈ।

ਇਸ ਮੌਕੇ  ਡਾ. ਸੁਖਵਿੰਦਰ ਸਿੰਘ ਬਿਲਿੰਗ, ਡਾ. ਸਿਕੰਦਰ ਸਿੰਘ, ਡਾ. ਹਰਦੇਵ ਸਿੰਘ ਅਤੇ ਡਿਪਟੀ ਰਜਿਸਟਰਾਰ ਜਗਜੀਤ ਸਿੰਘ ਆਦਿ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਮਨੁੱਖੀ ਹੱਕਾਂ ਲਈ ਉਨ੍ਹਾਂ ਦੇ ਯੋਗਦਾਨ ਬਾਰੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।
ਯੂ.ਐੱਨ. ਦੇ ਪੰਜ ਸਪੈਸ਼ਲ ਰਿਪੋਰਟਰਾਂ ਨੇ ਕਨੇਡਾ ਨੂੰ ਲਿਖੀ ਇੱਕ ਸਾਂਝੀ ਚਿੱਠੀ ਵਿੱਚ ਸਿੱਖ ਫੈਡਰੇਸ਼ਨ ਕਨੇਡਾ ਦੇ ਕੌਮੀ ਬੁਲਾਰੇ ਭਾਈ ਮਨਿੰਦਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਦਾ ਮੁੱਦਾ ਚੁੱਕਿਆ ਹੈ।
ਯੁਕਤ ਰਾਸ਼ਟਰ ਦੇ ਪੰਜ ਸੀਨੀਅਰ ਅਧਿਕਾਰੀਆਂ ਨੇ ਸਿੱਖ ਫੈਡਰੇਸ਼ਨ ਦੇ ਭਾਈ ਮੋਨਿੰਦਰ ਸਿੰਘ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਅਤੇ ਚੇਤਾਵਨੀਆਂ ਬਾਰੇ ਕੈਨੇਡਾ ਸਰਕਾਰ ਨੂੰ ਸਾਂਝੇ ਤੌਰ ’ਤੇ ਜਨਤਕ ਪੱਤਰ ਲਿਖਿਆ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: