ਚੰਡੀਗੜ੍ਹ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬੀਤੇ 9 ਦਸੰਬਰ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਚ ਭਾਈ ਨਰਾਇਣ ਸਿੰਘ ਚੌੜਾ ਨੂੰ ਪੰਥ ‘ਚੋ ਛੇਕਣ ਦਾ ਪਾਇਆ ਮਤਾ ਅੱਜ ਕਰ ਦਿੱਤਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਚ ਲਏ ਗਏ ਯੂ ਟਰਨ ਤੇ ਟਿੱਪਣੀ ਕਰਦਿਆਂ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਕਿਹਾ ਕਿ ਅੱਜ “SGPC ਦਾ ਭਾਈ ਨਰਾਇਣ ਸਿੰਘ ਚੌੜਾ ਨੂੰ ਪੰਥ ‘ਚੋਂ ਛੇਕਣ ਦਾ ਮਤਾ, ਪੰਥ ਨੇ SGPC ਤੋਂ ਹੀ ਰੱਦ ਕਰਵਾਇਆ ਹੈ।
