ਗਿਆਨੀ ਗੁਰਬਚਨ ਸਿੰਘ (ਫਾਈਲ ਫੋਟੋ)

ਸਿਆਸੀ ਖਬਰਾਂ

ਅਕਾਲ ਤਖਤ ਸਾਹਿਬ ਦੇ ਜੱਥੇਦਾਰ ਦੇ ਹੁਕਮ ਤੋਂ ਬਾਅਦ ਸ਼ੋਮਣੀ ਕਮੇਟੀ ਅਤੇ ਬਾਦਲ ਦਲ ਵੱਲੋਂ 27 ਦਾ ਸੰਮੇਲਨ ਰੱਦ

By ਸਿੱਖ ਸਿਆਸਤ ਬਿਊਰੋ

July 26, 2014

ਅੰਮ੍ਰਿਤਸਰ(26 ਜੁਲਾਈ 2014): ਵੱਖਰੀ ਹਰਿਆਣਾ ਕਮੇਟੀ ਦੇ ਮਸਲੇ ਸਬੰਧੀ ਚੱਲ ਰਹੇ ਵਿਵਾਦ ‘ਤੇ ਅੱਜ ਉਸ ਸਮੇਂ ਇੱਕ ਵਾਰ ਰੋਕ ਲੱਗ ਗਈ ਜਦੋਂ ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਆਦੇਸ਼ ‘ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 27 ਜੁਲਾਈ ਨੂੰ ਅਮ੍ਰਿਤਸਰ ‘ਚ ਬੁਲਾਇਆ ਜਾਣ ਵਾਲਾ ਪੰਥਕ ਸੰਮੇਲਨ ਰੱਦ ਕਰ ਦਿੱਤਾ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇਸ ਮੁੱਦੇ ‘ਤੇ ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ, ਅਮ੍ਰਿਤਸਰ ‘ਚ ਆਯੋਜਿਤ ਕਰਨ ਦੇ ਫ਼ੈਸਲਾ ਤੇ ਕਰਨਾਲ ‘ਚ 28 ਜੁਲਾਈ ਨੂੰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਖਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਮਲੇ ‘ਤੇ ਪੰਥਕ ਸੰਮੇਲਨ ਰੋਕਣ ਲਈ ਸਾਰੇ ਸਬੰਧਤ ਪੱਖਾਂ ਨੂੰ ਇੱਕ ਨਿਰਦੇਸ਼ ਜਾਰੀ ਕੀਤਾ ਸੀ।

ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਹਾਰਨਪੁਰ ‘ਚ ਸਿੱਖਾਂ ਅਤੇ ਇੱਕ ਹੋਰ ਘੱਟ ਗਿਣਤੀ ਦਰਮਿਆਨ ਹੋਈ ਹਿੰਸਾ ‘ਚ ਦੋ ਲੋਕਾਂ ਦੀ ਮੌਤ ਅਤੇ 19 ਵਿਅਕਤੀਆਂ ਦੇ ਜ਼ਖਮੀ ਹੋਣ ਤੋਂ ਬਾਅਦ ਨਿਰਦੇਸ਼ ਜਾਰੀ ਕੀਤੇ ਹਨ।

ਉਨ੍ਹਾਂ ਨੇ ਕਿਹਾ ਕਿ ਪ੍ਰਬੰਧਕ ਕਮੇਟੀ ਦੇ ਮਾਮਲੇ ‘ਚ ਹਰਿਆਣਾ ਤੇ ਪੰਜਾਬ ਦੇ ਸਿੱਖ ਬੁੱਧੀਜੀਵੀਆਂ ਦੀ ਇੱਕ ਆਮ ਬੈਠਕ ‘ਚ ਇਸ ਬਾਰੇ ਬਾਅਦ ‘ਚ ਫੈਸਲਾ ਲਿਆ ਜਾਵੇਗਾ।

ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ, ਡਾ. ਦਲਜੀਤ ਸਿੰਘ ਚੀਮਾ ਨੇ ਪੰਥਕ ਸੰਮੇਲਨ ਰੱਦ ਕਰਨ ਦਾ ਐਲਾਨ ਕੀਤਾ।

ਜ਼ਿਕਰਯੋਗ ਹੈ ਕਿ ਹਰਿਆਣਾ ‘ਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਤੋਂ ਬਾਅਦ ਪੰਜਾਬ ਤੇ ਹਰਿਆਣਾ ਦੇ ਸਿੱਖ ਆਗੂਆਂ ਵਿਚਾਲੇ ਚੱਲ ਰਹੇ ਘਮਾਸਾਨ ਤੋਂ ਬਾਅਦ ਅਕਾਲ ਤਖਤ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦੋਵਾਂ ਸੂਬਿਆਂ ਦੇ ਸਿੱਖ ਆਗੂਆ ਨੂੰ ਪੰਥਕ ਸੰਮੇਲਨ ਰੱਦ ਕਰਨ ਦੀ ਹਦਾਇਤ ਦਿੱਤੀ ਹੈ।

ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਇਨ੍ਹਾਂ ਦੋਵਾਂ ਸੂਬਿਆਂ ‘ਚ ਹੋ ਰਹੇ ਸਿੱਖ ਸੰਮੇਲਨ ਦੇ ਚੱਲਦਿਆਂ ਕੌਮ ‘ਚ ਫੁੱਟ ਪੈ ਰਹੀ ਹੈ, ਲਿਹਾਜ਼ਾ ਇਹ ਸੰਮੇਲਨ ਰੱਦ ਕਰ ਦੇਣਾ ਚਾਹੀਦੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: