ਅਵਤਾਰ ਸਿੰਘ ਮੱਕੜ (ਫਾਈਲ ਫੋਟੋ)

ਸਿੱਖ ਖਬਰਾਂ

ਪੁਲਿਸ ਦੀਆਂ ਗੋਲੀਆਂ ਨਾਲ ਸ਼ਹੀਦ ਹੋਏ ਸਿੰਘਾਂ ਦੇ ਪਰਿਵਾਰਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ 10-10 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ

By ਸਿੱਖ ਸਿਆਸਤ ਬਿਊਰੋ

October 18, 2015

ਫ਼ਤਹਿਗੜ੍ਹ ਸਾਹਿਬ (17 ਅਕਤੂਬਰ, 2015): ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਫਰੀਦਕੋਟ ਦੇ ਪਿੰਡ ਬਰਗਾੜੀ ਵਿੱਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸ਼ਾਂਤਮਈ ਰੋਸ ਪ੍ਰਗਟਾ ਰਹੀ ਸਿੱਖ ਸੰਗਤ ‘ਤੇ ਪੰਜਾਬ ਪੁਲਿਸ ਵੱਲੋਂ ਚਲਾਈਆਂ ਗੋਲੀਆਂ ਨਾਲ ਸ਼ਹੀਦ ਹੋਣ ਵਾਲੇ ਦੋ ਸਿੰਘਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ 10-10 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।

ਅੱਜ ਸ਼ੋ੍ਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਕੋਟਕਪੂਰਾ ਨੇੜੇ ਪਿੰਡ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਰੋਸ ਮੁਜ਼ਾਹਰੇ ਦੌਰਾਨ ਪੁਲਿਸ ਗੋਲੀ ਨਾਲ ਮਾਰੇ ਗਏ ਭਾਈ ਗੁਰਜੀਤ ਸਿੰਘ ਤੇ ਕ੍ਰਿਸ਼ਨ ਭਗਵਾਨ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸ਼ੋ੍ਰਮਣੀ ਕਮੇਟੀ ਵਲੋਂ 10-10 ਲੱਖ ਰੁਪਏ ਸਹਾਇਤਾ ਵਜੋਂ ਦੇਣ ਦਾ ਐਲਾਨ ਕੀਤਾ ਹੈ ।

ਇਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਸਮੱੁਚੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਇਲਾਕਿਆਂ ਵਿਚ ਸ਼ਾਂਤੀ ਬਣਾਈ ਰੱਖਣ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਸਭਾ ਸੁਸਾਇਟੀਆਂ ਤੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਆਪੋ ਆਪਣੇ ਗੁਰਦੁਆਰਾ ਸਾਹਿਬਾਨ ਵਿਚ 19 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਕੇ ਪਸ਼ਚਾਤਾਪ ਦੇ ਰੂਪ ਵਿਚ 21 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ।

ਉਨ੍ਹਾਂ ਵੱਖ-ਵੱਖ ਥਾਵਾਂ ਤੇ ਸ਼ਰਾਰਤੀ ਅਨਸਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਜਾ ਰਹੀ ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬਾਨ ਵਿਚ ਤੇ ਪਿੰਡਾਂ ‘ਚ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ 24 ਘੰਟੇ ਠੀਕਰੀ ਪਹਿਰੇ ਦੇਣਾ ਯਕੀਨੀ ਬਣਾਉਣ ਤਾਂ ਜੋ ਮੁੜ ਕੇ ਅਜਿਹੀ ਕੋਈ ਘਟਨਾ ਨਾ ਵਾਪਰ ਸਕੇ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: