ਸਿੱਖ ਖਬਰਾਂ

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

July 16, 2017 | By

ਅੰਮ੍ਰਿਤਸਰ:  ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਕੌਮ ਦੇ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਪਰਗਟ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਪਾਵਨ ਹੁਕਮਨਾਮਾ ਸਰਵਣ ਕਰਵਾਇਆ।

ਇਸ ਮੌਕੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼ਹੀਦ ਭਾਈ ਤਾਰੂ ਸਿੰਘ ਦਾ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਬਾਹਰੀ ਹਮਲਾਵਰਾਂ ਅਤੇ ਜਰਵਾਣਿਆਂ ਵੱਲੋਂ ਦਬਾਏ, ਲਤਾੜੇ ਮਜ਼ਲੂਮ ਅਤੇ ਇਸਤਰੀਆਂ ਨੂੰ ਸਨਮਾਨਯੋਗ ਜੀਵਨ ਜਿਊਣ ਲਈ ਸਿੱਖ ਕੌਮ ਦੇ ਸਿਰਲੱਥ ਯੋਧਿਆਂ ਨੇ ਆਪਣੀਆਂ ਕੁਰਬਾਨੀਆਂ ਦੇ ਕੇ ਇਤਿਹਾਸ ਨੂੰ ਨਵਾਂ ਮੋੜ ਦਿੱਤਾ। ਉਨ੍ਹਾਂ ਕਿਹਾ ਕਿ ਭਾਈ ਤਾਰੂ ਸਿੰਘ ਵੀ ਗੁਰੂ ਸਾਹਿਬਾਨ ਦੇ ਮਿਸ਼ਨ ‘ਤੇ ਚੱਲਣ ਵਾਲਾ ਅਣਖੀ ਤੇ ਸਿਦਕੀ ਸਿੱਖ ਸੀ ਜਿਸਨੇ ਸ਼ਹਾਦਤ ਦੇ ਕੇ ਇਹ ਸਿੱਧ ਕੀਤਾ ਕਿ ਉਸ ਜੀਵਨ ਦਾ ਕੋਈ ਲਾਭ ਨਹੀਂ ਜਿਸ ਵਿਚ ਮਨੁੱਖਤਾ ਪ੍ਰਤੀ ਹਮਦਰਦੀ ਅਤੇ ਆਪਣੇ ਧਰਮ ਪ੍ਰਤੀ ਸਮਰਪਣ ਭਾਵਨਾ ਨਾ ਹੋਵੇ।

ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਦੋਰਾਨ ਸੰਗਤ ਦੀ ਹਾਜ਼ਰੀ

ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਦੋਰਾਨ ਸੰਗਤ ਦੀ ਹਾਜ਼ਰੀ

ਗਿਆਨੀ ਗੁਰਬਚਨ ਸਿੰਘ ਨੇ ਆਪਣੇ ਸੰਬੋਧਨ ਵਿਚ ਸ਼ਹੀਦ ਭਾਈ ਤਾਰੂ ਸਿੰਘ ਦੇ ਜੀਵਨ ਇਤਿਹਾਸ ਨੂੰ ਸੰਗਤ ਨਾਲ ਸਾਂਝਾ ਕਰਦਿਆਂ ਉਨ੍ਹਾਂ ਦੀ ਸ਼ਹਾਦਤ ਨੂੰ ਅਨੋਖੀ ਤੇ ਪ੍ਰੇਰਨਾਮਈ ਦੱਸਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਸ. ਬਲਵਿੰਦਰ ਸਿੰਘ ਵੇਈਂਪੂਈਂ, ਮੈਂਬਰ ਭਾਈ ਮਨਜੀਤ ਸਿੰਘ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਬੰਡਾਲਾ, ਸ. ਅਜਾਇਬ ਸਿੰਘ ਅਭਿਆਸੀ, ਸ. ਅਮਰਜੀਤ ਸਿੰਘ ਭਲਾਈਪੁਰ, ਮੁੱਖ ਸਕੱਤਰ ਸ. ਹਰਚਰਨ ਸਿੰਘ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਬਿਜੈ ਸਿੰਘ, ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਗੁਰਮੀਤ ਸਿੰਘ ਬੁੱਟਰ, ਸ. ਸਿਮਰਜੀਤ ਸਿੰਘ ਕੰਗ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਮਹਿੰਦਰ ਸਿੰਘ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਮੈਨੇਜਰ ਸ. ਸੁਲੱਖਣ ਸਿੰਘ, ਸ. ਗੁਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,