ਸਿੱਖ ਖਬਰਾਂ

ਵੱਖਰੀ ਕਮੇਟੀ ਮਾਮਲਾ: ਸ਼ੋ੍ਰਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ 30 ਜੂਨ ਨੂੰ

June 29, 2014 | By

ਅੰਮਿ੍ਤਸਰ (28 ਜੂਨ 2014): ਹਰਿਆਣਾ ਦੇ ਸਿੱਖਾਂ ਵੱਲੋ ਵੱਖਰੀ ਗੁਰਦੁਆਰਾ ਕਮੇਟੀ ਦੀ ਮੰਗ ਨੂੰ ਲੈ ਕੇ ਚੱਲ ਰਹੀ ਜੱਦੋ ਜਹਿਦ ਨਿਰਨਾਇਕ ਮੋੜ ‘ਤੇ ਪਹੁੰਚ ਗਈ ਹੈ। ਤਕਰੀਬਨ ਹਰ ਸੁਹਿਰਦ ਸਿੱਖ ਅਤੇ ਸੰਸਥਾ ਇਸ ਮਸਲੇ ‘ਤੇ ਹਰਿਆਣਾ ਦੇ ਸਿੱਖਾਂ ਦਾ ਪੱਖ ਪੂਰ ਰਹੀ ਹੈ।

ਅਸਲ ਵਿੱਚ ਗੁਰਦੁਆਰਾ ਪ੍ਰਬੰਧ ‘ਤੇ ਕਾਬਜ਼ ਬਾਦਲ ਦਲ ਵੱਲੋਂ ਹਰਿਆਣਾ ਦੇ ਸਿੱਖਾਂ ਨੂੰ ਅਣਗੋਲਿਆ ਕਰਨ ਅਥੇ ਹਰਿਆਣਾ ਵਿੱਚ ਸਿੱਖ ਸੰਸਥਾਵਾਂ ਦਾ ਪ੍ਰਬੰਧ ਸੁਹਿਰਦਤਾ ਨਾਲ ਨਾ ਕਰਨ ਕਰਕੇ ਹੀ ਅੱਜ ਗੱਲ ਵੱਖਰੀ ਕਮੇਟੀ ਤੱਕ ਪਹੁੰਚ ਗਈ ਹੈ।

ਇਸ ਮਾਮਲੇ ਵਿੱਚ ਅੱਜ ਸ਼ੋ੍ਰਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ 30 ਜੂਨ ਨੂੰ ਦੁਪਹਿਰ 12 ਵਜੇ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ, ਸੈਕਟਰ 27-ਬੀ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ । ਸ਼੍ਰੋਮਣੀ ਕਮੇਟੀ ਦੇ ਸਕੱਤਰ ਸ: ਦਲਮੇਘ ਸਿੰਘ ਨੇ ਦੱਸਿਆ ਕਿ ਇਹ ਵਿਸ਼ੇਸ਼ ਇਕੱਤਰਤਾ ਜਥੇ: ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰੱਖੀ ਗਈ ਹੈ ।

 ਹਰਿਆਣਾ ਦੀ ਕਾਂਗਰਸ ਸਰਕਾਰ ਵੱਲੋਂ ਸਿੱਖਾਂ ਦੀ ਸਿਰਮੋਰ ਸੰਸਥਾ ਅਤੇ ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਦੀ ਸਾਜਿਸ਼ ਤਹਿਤ ਸ਼ੋ੍ਰਮਣੀ ਕਮੇਟੀ ਦੇ ਅਧਿਕਾਰ ਖੇਤਰ ਨੂੰ ਚੁਣੌਤੀ ਦਿੱਤੀ ਜਾ ਰਹੀ ਹੈ, ਜੋ ਸਰਾਸਰ ਗਲਤ ਹੈ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,