ਤੇਜਾ ਸਿੰਘ ਸਮੁੰਦਰੀ ਹਾਲ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਖ ਦਫਤਰ

ਸਿੱਖ ਖਬਰਾਂ

ਸ਼੍ਰੋਮਣੀ ਕਮੇਟੀ ਵਲੋਂ ਸਹਿਜਧਾਰੀਆਂ ਦੇ ਵੋਟ ਦੇ ਹੱਕ ਬਾਰੇ ਸੁਪਰੀਮ ਕੋਰਟ ਦੇ ਅਰਜ਼ੀ ਦਾਖਲ

By ਸਿੱਖ ਸਿਆਸਤ ਬਿਊਰੋ

May 12, 2016

ਨਵੀਂ ਦਿੱਲੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ‘ਚ ਅਰਜ਼ੀ ਲਾ ਕੇ ਬੇਨਤੀ ਕੀਤੀ ਹੈ ਕਿ ਕੇਂਦਰ ਦੇ ਨਵੇਂ ਕਾਨੂੰਨ ਤਹਿਤ ਸਹਿਜਧਾਰੀਆਂ ਦੇ ਵੋਟ ਹੱਕ ਬਾਰੇ ਫੈਸਲਾ ਕੀਤਾ ਜਾਵੇ। ਇਸ ਕੇਸ ਦੀ ਸੁਣਵਾਈ ਕੱਲ੍ਹ ਹੋ ਸਕਦੀ ਹੈ।

ਪਿੱਛੇ ਜਿਹੇ ਹੀ ਸੰਸਦ ‘ਚ ਗੁਰਦੁਆਰਾ ਐਕਟ ‘ਸੋਧ ਕੀਤੀ ਗਈ ਸੀ ਜਿਸ ਨਾਲ ਸਹਿਜਧਾਰੀ ਸਿੱਖਾਂ ਦੇ ਵੋਟ ਦਾ ਹੱਕ ਰੱਦ ਹੋ ਗਿਆ ਹੈ।

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਇਹ ਮਾਮਲਾ ਸੁਪਰੀਮ ਕੋੋਰਟ ‘ਚ ਚਲਾ ਗਿਆ ਸੀ ਤੇ ਸੁਪਰੀਮ ਕੋਰਟ ਨੇ ਐਸ.ਜੀ.ਪੀ.ਸੀ. ਦੇ ਪੁਰਾਣੀ ਚੋਣ ਦਾ ਸਟੇਟਸ ਕੋ ਕਰ ਕਰ ਦਿੱਤਾ ਸੀ। ਇਸ ਤੋਂ ਬਾਅਦ ਲਗਾਤਾਰ ਇਸ ਮਾਮਲੇ ‘ਤੇ ਸੁਣਵਾਈ ਹੋ ਰਹੀ ਸੀ ਤੇ ਹੁਣ ਸੰਸਦ ਨੇ ਗੁਰਦੁਆਰਾ ਐਕਟ ‘ਚ ਸੋਧ ਕਰ ਦਿੱਤਾ ਹੈ। ਇਸ ਸੋਧ ਨਾਲ ਸਹਿਜਧਾਰੀ ਸਿੱਖਾਂ ਦਾ ਵੋਟ ਦਾ ਹੱਕ ਖਤਮ ਹੋ ਗਿਆ ਹੈ।

ਸਹਿਜਧਾਰੀ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਰਾਣੂੰ ਇਸ ਮਸਲੇ ‘ਤੇ ਕਨੂੰਨੀ ਲੜਾਈ ਲੜ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਨਵੀਂ ਪਟੀਸ਼ਨ ਪਾਉਣਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: