ਚੰਡੀਗੜ੍ਹ: ਸ਼੍ਰੋਮਣੀ ਕਮੇਟੀ ਮੈਂਬਰ ਅਤੇ ਪੰਥਕ ਫਰੰਟ ਦੇ ਆਗੂ ਸੁਖਦੇਵ ਸਿੰਘ ਭੋਰ ਨੂੰ ਅੱਜ ਚੰਡੀਗੜ੍ਹ ਤੋਂ ਗ੍ਰਿਫਤਾਰ ਕਰਨ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਬਰਗਾੜੀ ਮੋਰਚੇ ਮੌਕੇ ਸੰਗਤਾਂ ਨੂੰ ਸੰਬੋਧਨ ਦੌਰਾਨ ਸੰਤ ਰਾਮਾਨੰਦ ਬਾਰੇ ਬੋਲੇ ਕੁਝ ਸ਼ਬਦਾਂ ਲਈ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਗ੍ਰਿਫਤਾਰ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਸੁਖਦੇਵ ਸਿੰਘ ਭੌਰ ਖਿਲਾਫ ਬੰਗਾ ਪੁਲਿਸ ਥਾਣੇ ਵਿਚ ਦਰਜ ਭਾਰਤੀ ਸਜ਼ਾਵਲੀ ਦੀ ਧਾਰਾ 295 ਏ ਅਧੀਨ ਐਫਆਈਆਰ ਨੰ. 69 ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਸੁਖਦੇਵ ਸਿੰਘ ਭੌਰ ਨੇ ਆਪਣੇ ਫੇਸਬੁਕ ਖਾਤੇ ‘ਤੇ ਬੀਤੇ ਕਲ੍ਹ ਆਪਣੇ ਸ਼ਬਦਾਂ ਲਈ ਮੁਆਫੀ ਮੰਗਦਿਆਂ ਇਕ ਪੋਸਟ ਵੀ ਸਾਂਝੀ ਕੀਤੀ ਸੀ।
ਸੁਖਦੇਵ ਸਿੰਘ ਭੌਰ ਅੱਜ ਆਪਣੀ ਸੱਸ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਚੰਡੀਗੜ੍ਹ ਪਹੁੰਚੇ ਹੋਏ ਸਨ। ਇੱਥੇ ਸਿਿਵਆਂ ਤੋਂ ਹੀ ਸੁਖਦੇਵ ਸਿੰਘ ਭੌਰ ਨੂੰ ਗ੍ਰਿਫਤਾਰ ਕਰ ਲਿਆ ਗਿਆ।