January 22, 2016 | By ਸਿੱਖ ਸਿਆਸਤ ਬਿਊਰੋ
ਅੰਮਿ੍ਤਸਰ (21 ਜਨਵਰੀ, 2016): 24 ਜਨਵਰੀ ਨੂੰ ਚੰਡੀਗੜ੍ਹ ਫ਼ੇਰੀ ‘ਤੇ ਆ ਰਹੇ ਫ਼ਰਾਂਸ ਦੇ ਰਾਸ਼ਟਰਪਤੀ ਕੋਲ ਫ਼ਰਾਂਸ ‘ਚ ਦਸਤਾਰ ‘ਤੇ ਪਾਬੰਦੀ ਸਮੇਤ ਹੋਰ ਸਿੱਖ ਮਸਲੇ ਉਠਾਉਣ ਲਈ ਕਿਸੇ ਵੀ ਸਿੱਖ ਜਥੇਬੰਦੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਮਸਲੇ ਰੱਖਣ ਲਈ ਪ੍ਰਧਾਨ ਮੰਤਰੀ ਦਫ਼ਤਰ ਨਾਲ ਸੰਪਰਕ ਨਾਂਹ ਕਰਨ ਦੀ ਚਰਚਾ ਸ਼ੁਰੂ ਹੋਣ ਤੋਂ ਬਾਅਦ ਪ੍ਰਧਾਨ ਸ਼੍ਰੋਮਣੀ ਕਮੇਟੀ ਅਵਤਾਰ ਸਿੰਘ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਦਿਆਂ ਫਰਾਂਸ ਦੇ ਰਾਸ਼ਟਰਪਤੀ ਫ਼ਰਾਂਕਿਓਸ ਓਲਾਂਦ ਦੀ ਚੰਡੀਗੜ ਫੇਰੀ ਮੌਕੇ, ਉਨ੍ਹਾਂ ਨਾਲ ਮੁਲਾਕਾਤ ਨਿਸ਼ਚਿਤ ਕਰਨ ਲਈ ਸਮਾਂ ਮੰਗਿਆ ਹੈ ।
ਉਨ੍ਹਾਂ ਪ੍ਰਧਾਨ ਮੰਤਰੀ ਨੂੰ ਲਿਖਿਆ ਹੈ ਕਿ ਇਸ ਮੁਲਾਕਾਤ ਨਾਲ ਫਰਾਂਸ ਦੇ ਰਾਸ਼ਟਰਪਤੀ ਕੋਲ ਦਸਤਾਰ ਦੇ ਮੁੱਦੇ ‘ਤੇ ਗੱਲਬਾਤ ਹੋਵੇਗੀ ਅਤੇ ਓਥੇ ਰਹਿੰਦੇ ਸਿੱਖ ਭਾਈਚਾਰੇ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਦਾ ਹੱਲ ਲੱਭਣ ਲਈ ਮੌਕਾ ਮਿਲੇਗਾ ।
Related Topics: Avtar Singh Makkar, Dastar Isuue, Shiromani Gurdwara Parbandhak Committee (SGPC), Sikh Turban, Sikhs in France