ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ

ਵਿਦੇਸ਼

ਗੁਰਦੁਆਰਾ ਸਾਹਿਬ ਦੀ ਭੰਨਤੋੜ ਕਰਨ ਵਾਲਿਆ ਖਿਲਾਫ ਕਾਰਵਾਈ ਕਰਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਲਿਖੀ ਉਬਾਮਾ ਨੂੰ ਚਿੱਠੀ

By ਸਿੱਖ ਸਿਆਸਤ ਬਿਊਰੋ

December 11, 2015

ਅੰਮਿ੍ਤਸਰ (10 ਦਸੰਬਰ, 2015): ਅਮਰੀਕੀ ਸ਼ਹਿਰ ਲਾਂਸ ਏਜਲਸ ਵਿਖੇ ‘ਤੇ ਗੁਰਦੁਆਰਾ ਸਾਹਿਬ ਦੀ ਭੰਨ-ਤੋੜ ਕਰਨ ਦੀ ਘਟਨਾ ‘ਤੇ ਅਫਸੋਸ ਪ੍ਰਗਟ ਕਰਦਿਆਂ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਇਸ ਸਬੰਧੀ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੂੰ ਚਿੱਠੀ ਲਿਖਕੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਚਿੱਠੀ ਦਾ ਉਤਾਰਾ ਦਿੱਲੀ ਸਥਿਤ ਅਮਰੀਕੀ ਰਾਜਦੂਤ ਨੂੰ ਭੇਜਿਆ ਜਾਵੇਗਾ ਤੇ ਇਕ ਚਿੱਠੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਲਿਖੀ ਜਾਵੇਗੀ।ਉਨ੍ਹਾਂ ਅਮਰੀਕੀ ਸਰਕਾਰ ਨੂੰ ਅਪੀਲ ਕੀਤੀ ਕਿ ਸ਼ਰਾਰਤੀ ਅਨਸਰਾਂ ਨੂੰ ਜਲਦ ਗਿ੍ਫਤਾਰ ਕਰਕੇ ਸਜ਼ਾ ਦਿੱਤੀ ਜਾਵੇ।

ਇਸ ਮੌਕੇ ਸ. ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਤੇ ਸ. ਜਗਸੀਰ ਸਿੰਘ ਮਾਂਗੇਆਣਾ ਮੈਂਬਰ, ਜਥੇ: ਹਰਦਲਬੀਰ ਸਿੰਘ ਸ਼ਾਹ, ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ: ਰੂਪ ਸਿੰਘ, ਮਨਜੀਤ ਸਿੰਘ ਸੁਖਦੇਵ ਸਿੰਘ ਭੂਰਾਕੋਹਨਾ, ਮਹਿੰਦਰ ਸਿੰਘ ਆਹਲੀ ਤੇ ਪ੍ਰਤਾਪ ਸਿੰਘ, ਸਤਿੰਦਰ ਸਿੰਘ, ਸਤਬੀਰ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਸੁਲੱਖਣ ਸਿੰਘ ਤੇ ਗੁਰਿੰਦਰ ਸਿੰਘ, ਜਤਿੰਦਰ ਸਿੰਘ, ਇੰਦਰ ਮੋਹਣ ਸਿੰਘ ‘ਅਨਜਾਣ’, ਆਦਿ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: