Site icon Sikh Siyasat News

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਮੁੱਖ ਮੰਤਰੀ ਤੇ ਰਾਜਪਾਲ ਨਾਲ ਮੁਲਾਕਾਤ ਲਈ ਪੱਤਰ ਲਿਖ ਕੇ ਸਮਾਂ ਮੰਗਿਆ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਵੱਖ-ਵੱਖ ਸਿੱਖ ਮਸਲਿਆਂ ਦੇ ਸਬੰਧ ਵਿਚ ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਮੁਲਾਕਾਤ ਕਰਨ ਲਈ ਸਮਾਂ ਮੰਗਿਆ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ (ਫਾਈਲ ਫੋਟੋ)

ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਲਿਖੇ ਪੱਤਰਾਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੀ ਪਿੰਡ ਭਾਈ ਰੂਪਾ, ਰਾਮਪੁਰਾ ਫੂਲ ਬਠਿੰਡਾ ਦੀ ਜ਼ਮੀਨਾਂ ਦੇ ਮਸਲੇ ਅਤੇ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਸਬੰਧੀ ਜਾਣੂ ਕਰਾਉਣ ਅਤੇ ਭਾਈ ਕਾਹਨ ਸਿੰਘ ਨਾਭਾ ਦੇ ਮਹਾਨ ਕੋਸ਼ ਵਿਚ ਕੀਤੀ ਛੇੜਛਾੜ ਸਬੰਧੀ ਮੁਲਾਕਾਤ ਕਰਕੇ ਧਿਆਨ ਵਿਚ ਲਿਆਉਣ ਲਈ ਸਮਾਂ ਮੰਗਿਆ ਗਿਆ ਹੈ।

ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੰਜਾਬ ਪੁਲਿਸ ਨੂੰ ਲਿਖੇ ਇੱਕ ਹੋਰ ਵੱਖਰੇ ਪੱਤਰ ਵਿਚ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਲਿਖਿਆ ਕਿ ਅੱਜ (14 ਜੂਨ ਨੂੰ) ਗਿਆਰਾਂ ਦਿਨ ਬੀਤਣ ‘ਤੇ ਵੀ ਪਿੰਡ ਭਾਈ ਰੂਪਾ ਤਹਿਸੀਲ ਰਾਮਪੁਰਾ ਫੂਲ ਜ਼ਿਲ੍ਹਾ ਬਠਿੰਡਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜ਼ਮੀਨ ਬੀਜਣ ਅਤੇ ਵਾਹੁਣ ਸਬੰਧੀ ਸਥਾਨਕ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਨਾ ਕੀਤੇ ਜਾਣ ‘ਤੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਮੌਜੂਦਾ ਸਰਕਾਰ ਦੀ ਸ਼ਹਿ ‘ਤੇ ਸਬੰਧਤ ਕੁਝ ਸਿਆਸੀ ਵਿਅਕਤੀ ਸ਼੍ਰੋਮਣੀ ਕਮੇਟੀ ਦੀ ਜ਼ਮੀਨ ਵਿਚ ਬੇਲੋੜੀ ਦਖਲਅੰਦਾਜ਼ੀ ਕਰਦਿਆਂ ਕੋਈ ਝਗੜਾ ਹੋ ਗਿਆ ਤਾਂ ਇਸਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version