January 22, 2017 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਇੱਕ ਪੱਤਰ ਲਿਖ ਕੇ ਉਨ੍ਹਾਂ ਪਾਸੋਂ ਸਿੱਖ ਮਸਲਿਆਂ ਸਬੰਧੀ ਗੱਲਬਾਤ ਕਰਨ ਲਈ ਸਮਾਂ ਮੰਗਿਆ ਹੈ।
ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਪੱਤਰ ‘ਚ ਲਿਖਿਆ ਕਿ ਅੱਜ ਸਿੱਖ ਕੌਮ ਅੰਤਰਰਾਸ਼ਟਰੀ ਪੱਧਰ ‘ਤੇ ਫੈਲੀ ਹੋਈ ਹੈ ਅਤੇ ਵੱਖ-ਵੱਖ ਦੇਸ਼ਾਂ ਦੀ ਤਰੱਕੀ ਲਈ ਵਿਸ਼ੇਸ਼ ਯੋਗਦਾਨ ਰੱਖਦੀ ਹੈ ਪਰ ਸਿੱਖ ਕੌਮ ਨੂੰ ਦੇਸ਼-ਵਿਦੇਸ਼ ਅੰਦਰ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਵੱਖ-ਵੱਖ ਸੂਬਿਆਂ ਅੰਦਰ ਸਿੱਖਾਂ ਦੀਆਂ ਸਮੱਸਿਆਵਾਂ ਵੀ ਵੱਖ-ਵੱਖ ਹਨ, ਜਿਨ੍ਹਾਂ ਤੋਂ ਨਿਜਾਤ ਲਈ ਸਿੱਖਾਂ ਵੱਲੋਂ ਸਮੇਂ-ਸਮੇਂ ‘ਤੇ ਮੰਗ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਦੁਹਰਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਨੁਮਾਇੰਦਾ ਧਾਰਮਿਕ ਜਥੇਬੰਦੀ ਹੈ ਅਤੇ ਇਹ ਸਿੱਖ ਮਸਲਿਆਂ ਦੀ ਪੈਰਵਾਈ ਲਈ ਹਮੇਸ਼ਾ ਮੋਹਰੀ ਰਹਿੰਦੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ, ਮੁੱਖ ਸਕੱਤਰ ਹਰਚਰਨ ਸਿੰਘ, ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਤੇ ਰਣਜੀਤ ਸਿੰਘ, ਮੀਤ ਸਕੱਤਰ ਸਿਮਰਜੀਤ ਸਿੰਘ ਕੰਗ, ਸੁਪ੍ਰਿੰਟੈਂਡੈਂਟ ਗੁਰਨਾਮ ਸਿੰਘ, ਇੰਦਰ ਮੋਹਣ ਸਿੰਘ ਅਨਜਾਣ ਇੰਚਾਰਜ ਤੇ ਹੋਰ ਹਾਜ਼ਰ ਸਨ।
Related Topics: Indian Home Ministry, Prof. Kirpal Singh Badunger, Shiromani Gurdwara Parbandhak Committee (SGPC)