ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੀ.ਬੀ.ਐਸ.ਈ. ਦੇ ਚੇਅਰਮੈਨ ਰਕੇਸ਼ ਕੁਮਾਰ ਚਤੁਰਵੇਦੀ ਨੂੰ ਇੱਕ ਪੱਤਰ ਲਿਖ ਕੇ ਐਨ.ਈ.ਈ.ਟੀ. (ਨੀਟ) ਪ੍ਰੀਖਿਆ ਵਿਚ ਅੰਮ੍ਰਿਤਧਾਰੀ ਸਿੱਖ ਪ੍ਰੀਖਿਆਰਥੀਆਂ ਨੂੰ ਕਿਰਪਾਨ ਤੇ ਕੜੇ ਸਮੇਤ ਬੈਠਣ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਲਿਖੇ ਗਏ ਪੱਤਰ ਵਿਚ ਉਨ੍ਹਾਂ ਇਤਰਾਜ਼ ਜਿਤਾਉਂਦਿਆਂ ਲਿਖਿਆ ਹੈ ਕਿ ਪਿਛਲੀ ਵਾਰ ਸੀ.ਬੀ.ਐਸ.ਈ. ਵੱਲੋਂ ਲਈ ਗਈ ਨੀਟ ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਕੜਾ ਤੇ ਕਿਰਪਾਨ ਪਹਿਨ ਕੇ ਬੈਠਣ ਤੋਂ ਰੋਕ ਦਿੱਤਾ ਗਿਆ ਸੀ, ਜਿਸ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਇਸ ਵਾਰ ਵੀ ਨੀਟ ਪ੍ਰੀਖਿਆ 7 ਮਈ ਨੂੰ ਦੇਸ਼ ਭਰ ਵਿਚ ਹੋ ਰਹੀ ਹੈ। ਇਸ ਲਈ ਇਸ ਧਾਰਮਿਕ ਮਸਲੇ ਵੱਲ ਧਿਆਨ ਦਿੰਦਿਆਂ ਅੰਮ੍ਰਿਤਧਾਰੀ ਸਿੱਖ ਬੱਚਿਆਂ ਦੇ ਕੱਕਾਰਾਂ ਸਮੇਤ ਪ੍ਰੀਖਿਆ ਵਿਚ ਬੈਠਣ ਨੂੰ ਯਕੀਨੀ ਬਣਾਉਣ ਸਬੰਧੀ ਪ੍ਰੀਖਿਆ ਕੇਂਦਰਾਂ ਨੂੰ ਤੁਰੰਤ ਆਦੇਸ਼ ਜਾਰੀ ਕੀਤੇ ਜਾਣ। ਉਨ੍ਹਾਂ ਲਿਖਿਆ ਹੈ ਕਿ ਸਿੱਖ ਕੱਕਾਰਾਂ ਦਾ ਹਿੱਸਾ ਕਿਰਪਾਨ ਤੇ ਕੜਾ ਸਿੱਖਾਂ ਦੀ ਧਾਰਮਿਕ ਪਛਾਣ ਵਜੋਂ ਮਾਨਤਾ ਰੱਖਦੇ ਹਨ।
ਇਸ ਖ਼ਬਰ ਨੂੰ ਵਿਸਥਾਰ ਨਾਲ ਅੰਗ੍ਰੇਜ਼ੀ ਵਿਚ ਪੜ੍ਹਨ ਲਈ: Allow Sikhs To Wear ‘Kakkars’ During NEET Examination Says SGPC to CBSE … ਸਬੰਧਤ ਖ਼ਬਰ: ਅੰਬਾਲਾ ਵਿਖੇ ਚਾਰਟਡ ਅਕਾਊਂਟੈਂਟ ਦੀ ਪ੍ਰੀਖਿਆ ਲਈ ਸਿੱਖ ਵਿਦਿਆਰਥੀਆਂ ਦੇ ਕੜੇ ਉਤਰਵਾਏ …