ਸਿੱਖ ਖਬਰਾਂ

ਸ਼ਰੋਮਣੀ ਕਮੇਟੀ ਨੇ ਸੌਦਾ ਸਾਧ ਨੂੰ ਦਿੱਤੀ ਮੁਆਫੀ ਬਾਰੇ ਦਿੱਤੇ ਇਸ਼ਤਿਹਾਰਾਂ ਤੇ ਖਰਚੇ 91 ਲੱਖ ਰੁਪਏ

November 26, 2015 | By

ਚੰਡੀਗੜ੍ਹ: ਸ਼੍ਰੋਮਣੀ ਕਮੇਟੀ ਵੱਲੋਂ ਅੱਜ ਅੰਤ੍ਰਿਗ ਕਮੇਟੀ ਦੀ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਵਿੱਚ ਅੰਤ੍ਰਿਗ ਕਮੇਟੀ ਮੈਂਬਰਾਂ ਵੱਲੋਂ ਸ਼੍ਰੌਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਤੋਂ ਸੋਦਾ ਸਾਧ ਨੂੰ ਦਿੱਤੀ ਗਈ ਮੁਆਫੀ ਨੂੰ ਜਾਇਜ਼ ਠਹਿਰਾਉਣ ਲਈ ਅਖਬਾਰਾਂ ਵਿੱਚ ਦਿੱਤੇ ਗਏ ਇਸ਼ਤਿਹਾਰਾਂ ਦਾ ਹਿਸਾਬ ਮੰਗਿਆ ਗਿਆ।ਜਿਸ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਉਸ ਗਲਤ ਫੈਂਸਲੇ ਦੇ ਪ੍ਰਚਾਰ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਦੀ ਗੋਲਕ ਵਿੱਚੋਂ 91 ਲੱਖ ਰੁਪਏ ਖਰਚ ਕਤਿੇ ਗਏ ਹਨ।ਇਹ ਜਾਣਕਾਰੀ ਸਿੱਖ ਸਿਆਸਤ ਨੂੰ ਅੰਤ੍ਰਿਗ ਕਮੇਟੀ ਮੈਂਬਰ ਸੁਖਦੇਵ ਸਿੰਘ ਭੌਰ ਵੱਲੋਂ ਦਿੱਤੀ ਗਈ।

ਪ੍ਰਧਾਨ ਸ਼੍ਰੋਮਣੀ ਕਮੇਟੀ (ਫਾਈਲ ਫੋਟੋ)

ਪ੍ਰਧਾਨ ਸ਼੍ਰੋਮਣੀ ਕਮੇਟੀ (ਫਾਈਲ ਫੋਟੋ)

ਜਿਕਰਯੋਗ ਹੈ ਕਿ ਅਕਾਲ ਤਖ਼ਤ ਸਾਹਿਬ ਤੋਂ ਸੌਦਾ ਸਾਧ ਨੂੰ ਦਿੱਤੀ ਗਈ ਮੁਆਫੀ ਦੇ ਫੈਂਸਲੇ ਦਾ ਸਿੱਖ ਸੰਗਤ ਵੱਲੋਂ ਵੱਡੇ ਪੱਧਰ ਤੇ ਵਿਰੋਧ ਹੋਇਆ ਸੀ ਜਿਸ ਦੇ ਚਲਦਿਆਂ ਬਾਅਦ ਵਿੱਚ ਪੰਜਾਂ ਤਖਤਾਂ ਦੇ ਜਥੇਦਾਰਾਂ ਨੂੰ ਉਹ ਫੈਂਸਲਾ ਵਾਪਿਸ ਵੀ ਲੈਣਾ ਪਿਆ ਸੀ, ਪਰ ਸ਼੍ਰੋਮਣੀ ਕਮੇਟੀ ਵੱਲੋਂ ਉਸ ਗਲਤ ਫੈਂਸਲੇ ਨੂੰ ਜਾਇਜ਼ ਸਾਬਿਤ ਕਰਨ ਲਈ ਕਈ ਦਿਨ ਲਗਾਤਾਰ ਅਖਬਾਰਾਂ ਵਿੱਚ ਇਸ਼ਤਿਹਾਰ ਦਿੱਤੇ ਗਏ ਸਨ, ਤੇ ਜਿਸ ਦਿਨ ਫੈਂਸਲਾ ਵਾਪਿਸ ਲਿਆ ਗਿਆ ਉਸ ਦਿਨ ਵੀ ਸ਼੍ਰੋਮਣੀ ਕਮੇਟੀ ਵੱਲੋਂ ਇਹ ਇਸ਼ਤਿਹਾਰ ਅਖਬਾਰਾਂ ਵਿੱਚ ਛਪਵਾਇਆ ਗਿਆ ਸੀ। ਗੁਰੂ ਦੀ ਗੋਲਕ ਵਿੱਚੋਂ ਗਲਤ ਫੈਂਸਲੇ ਲਈ ਖਰਚ ਕੀਤੇ ਗਏ 91 ਲੱਖ ਰੁਪਏ ਕਈ ਸਵਾਲ ਖੜੇ ਕਰਦੇ ਹਨ।

ਇਹ ਖਬਰ ਅੰਗਰੇਜ਼ੀ ਵਿਚ ਪੜ੍ਹਨ ਲਈ ਵੇਖੋ –

SGPC spent 91 lakhs on Advertisements supporting pardon to Dera Sauda Chief

ਪ੍ਰੈਸ ਕਾਨਫਰੰਸ ਦੌਰਾਨ ਇਸ਼ਤਿਹਾਰਾਂ ਬਾਰੇ ਪੁੱਛੇ ਜਾਣ ਤੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਐਗਜ਼ੈਕਟਿਵ ਕਮੇਟੀ ਵੱਲੋਂ ਉਨ੍ਹਾਂ ਇਸ਼ਤਿਹਾਰਾਂ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ, ਕਿਉਂਕਿ ਉਹ ਇਸ਼ਤਿਹਾਰ ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਨੂੰ ਮੱਦੇਨਜ਼ਰ ਰੱਖ ਕੇ ਦਿੱਤੇ ਗਏ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,