ਸਿੱਖ ਖਬਰਾਂ

ਸ਼ੋਮਣੀ ਕਮੇਟੀ ਭਾਈ ਗੁਰਬਖਸ਼ ਸਿੰਘ ਹਾਈਜੈਕਰ ਦੀ ਯਾਦ ਵਿੱਚ ਬਣਾਏਗੀ ਲਾਇਬ੍ਰੇਰੀ

December 25, 2014 | By

ਫਤਿਹਗੜ੍ਹ ਸਾਹਿਬ ( 25 ਨਵੰਬਰ, 2014): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨੇ ਪਿੱਛੇ ਹੋਈ ਆਪਣੀ ਮੀਟਿੰਗ ਵਿੱਚ 1982 ਦੇ ਵਿੱਚ ਏਅਰ ਇੰਡੀਆ ਦਾ ਜਹਾਜ ਅਗਵਾ ਕਰਨ ਵਾਲੇ ਭਾਈ ਗੁਰਬਖਸ਼ ਸਿੰਘ ਹਾਈਜੈਕਰ ਦੀ ਯਾਦ ਵਿੱਚ ਲਾਇਬ੍ਰੇਰੀ ਬਣਾਉਣ ਦਾ ਫੈਸਲਾ ਕੀਤਾ ਹੈ।

Bapu-Gurbax-Singh-Hijacker

ਭਾਈ ਗੁਰਬਖਸ਼ ਸਿੰਘ ਹਾਈਜੈਕਰ

ਜਹਾਜ਼ ਅਗਵਾ ਕਰਨ ਦੇ ਦੋਸ਼ ਵਿੱਚ ਗੁਰਬਖਸ਼ ਸਿੰਘ ਨੂੰ ਢਾਈ ਸਾਲ ਦੀ ਸਜ਼ਾ ਹੋਈ ਸੀ ਅਤੇ 2013 ਵਿੱਚ ਉਹ ਅਕਾਲ ਚਲਾਣਾ ਕਰ ਗਏ ਸਨ।

ਭਾਈ ਗੁਰਬਖਸ਼ ਸਿੰਘ ਦੀ ਯਾਦ ਵਿੱਚ ਬਠਿੰਡਾ ਦੇ ਪਿੰਡ ਪੱਕਾ ਕਲਾਂ ਵਿੱਚ ਲਾਇਬ੍ਰੇਰੀ ਬਣਾਉਣ ਦਾ ਫੈਸਲਾ ਸ਼੍ਰੋਮਣੀ ਕਮੇਟੀ ਦੀ ਅੰਤਰਿਗ ਕਮੇਟੀ ਦੀ 17 ਦਸੰਬਰ ਨੂੰ ਫਤਿਹਗੜ ਸਾਹਿਬ ਵਿੱਚ ਹੋਈ ਮੀਟਿੰਗ ਵਿੱਚ ਲ਼ਿਆ ਗਿਆ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਨੇ ਦੱਸਿਆ ਕਿ ਭਾਈ ਗੁਰਬਖਸ਼ ਸਿੰਘ ਵੱਲੋਂ ਪੰਥ ਦੀ ਚੜਦੀ ਕਲਾ ਲਈ ਪਾਏ ਗਏ ਯੋਗਦਾਨ ਨੂੰ ਯਾਦ ਰੱਖਣ ਲਈ ਅਸੀ ਉਨ੍ਹਾਂ ਦੀ ਯਾਦ ਵਿੱਚ ਲਾਇਬ੍ਰੇਰੀ ਬਣਾ ਰਹੇ ਹਾਂ।

ਮੀਟਿੰਗ ਵਿੱਚ ਕਮੇਟੀ ਨੇ ਡੇਰਾ ਸਿੱਖ ਵਿਵਾਦ ਦੌਰਾਨ ਪ੍ਰੇਮੀਆਂ ਨਾਲ ਹੋਈ ਟਕਰਆ ਦੇ ਕੇਸ ਵਿੱਚ ਸਿਰਸਾ ਜੇਲ ਵਿੱਚ ਸੱਤ-ਸੱਤ ਸਾਲਾਂ ਦੀ ਸਜ਼ਾ ਭੁਗਤ ਰਹੇ ਸਿੱਖਾਂ ਦੇ ਪਰਿਵਾਰਾਂ ਨੂੰ ਵੀ ਇੱਕ-ਇੱਕ ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੈ।

ਇਸ ਖਬਰ ਨੂੰ ਵਿਸਥਾਰ ਵਿੱਚ ਪੜਨ ਲਈ ਸਾਡੀ ਅੰਗਰੇਜ਼ੀ ਦੀਆਂ ਖਬਰਾਂ ਵਾਲੀ ਵੈਬਸਾਈਟ ‘ਤੇ ਜਾਓੁ, ਵੇਖੋ:

SGPC to built memorial library for Bhai Gurbaksh Singh Hijacker

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: