June 30, 2017 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ 2 ਜੁਲਾਈ ਨੂੰ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਏਗੀ।
ਕਮੇਟੀ ਵਲੋਂ ਜਾਰੀ ਪ੍ਰੈੱਸ ਬਿਆਨ ‘ਚ ਸਕੱਤਰ ਅਵਤਾਰ ਸਿੰਘ ਸੈਂਪਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਕਾਲ ਤਖਤ ਸਾਹਿਬ ਵਿਖੇ 2 ਜੁਲਾਈ ਨੂੰ ਸਵੇਰੇ 8.30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਪਰੰਤ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਢਾਡੀ ਤੇ ਕਵੀਸ਼ਰੀ ਜੱਥੇ ਵਾਰਾਂ ਰਾਹੀਂ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਿਹਾਸ ਤੋਂ ਜਾਣੂੰ ਕਰਵਾਉਣਗੇ। ਸ. ਸੈਂਪਲਾ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋ ਰਹੇ ਧਾਰਮਿਕ ਸਮਾਗਮ ਸਮੇਂ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਜੀਵਨ ਸਫਲਾ ਕਰਨ।
Related Topics: Akal Takhat Sahib, Shiromani Gurdwara Parbandhak Committee (SGPC)